Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

Malwa

ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਹੈਪੀ ਸੀਡਰ ਨਾਲ ਛੋਟੇ ਕਿਸਾਨਾਂ ਦੇ ਖੇਤਾਂ 'ਚ ਮੁਫ਼ਤ ਕਣਕ ਦੀ ਬਿਜਾਈ ਜਾਰੀ

November 06, 2023 12:10 PM
SehajTimes

ਪਟਿਆਲਾ :-  ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਇੱਕ ਨਿਵੇਕਲਾ ਉਪਰਾਲਾ ਕਰਕੇ ਜ਼ਿਲ੍ਹੇ ਦੇ ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦੇ ਇੱਕ ਏਕੜ ਖੇਤ 'ਚ ਪ੍ਰਦਰਸ਼ਨੀ ਪਲਾਟ ਸਕੀਮ ਤਹਿਤ ਕਣਕ ਦੀ ਬਿਜਾਈ ਸਹਿਕਾਰੀ ਸਭਾਵਾਂ ਦੇ ਹੈਪੀ ਸੀਡਰ ਨਾਲ ਮੁਫ਼ਤ ਕਰਕੇ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।
ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਕਿਸਾਨਾਂ ਦੇ ਨਾਲ ਖੜ੍ਹਾ ਹੈ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਹੀ ਮਿਲਾਕੇ ਇਸ ਨੂੰ ਅੱਗ ਨਾ ਲਗਾਉਣ ਲਈ ਲਗਾਤਾਰ ਉਤਸ਼ਾਹਤ ਕਰ ਰਿਹਾ ਹੈ। ਇਸੇ ਲੜੀ ਤਹਿਤ ਸਹਿਕਾਰੀ ਸਭਾਵਾਂ ਅਤੇ ਖੇਤੀਬਾੜੀ ਵਿਭਾਗ ਵੱਲੋਂ ਹੈਪੀ ਸੀਡਰ ਨਾਲ ਛੋਟੇ ਕਿਸਾਨਾਂ ਦੇ ਖੇਤਾਂ ਵਿੱਚ ਮੁਫ਼ਤ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਕੋਲ 324 ਹੈਪੀ ਸੀਡਰ ਮੌਜੂਦ ਹਨ ਅਤੇ ਇਨ੍ਹਾਂ ਮਸ਼ੀਨਾਂ ਦੀ ਸਦਵਰਤੋਂ ਕਰਕੇ ਇਨ੍ਹਾਂ ਰਾਹੀਂ ਢਾਈ ਏਕੜ ਤੋਂ ਘੱਟ ਜਮੀਨ ਦੀ ਮਾਲਕੀ ਵਾਲੇ ਕਿਸਾਨਾਂ ਦੇ ਖੇਤਾਂ ਵਿੱਚ ਇੱਕ ਏਕੜ ਜਮੀਨ ਵਿੱਚ ਪ੍ਰਦਰਸ਼ਨੀ ਪਲਾਟ ਵਜੋਂ ਆਪਣੇ ਖ਼ਰਚੇ ਉਪਰ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਇਸ ਨੂੰ ਜਮੀਨ ਵਿੱਚ ਹੀ ਮਿਲਾਕੇ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਵਾ ਕੇ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਵੱਲੋਂ 13 ਪ੍ਰਦਰਸ਼ਨੀ ਪਲਾਟ ਰਾਹੀਂ ਕਣਕ ਦੀ ਬਿਜਾਈ ਕੀਤੀ ਗਈ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ 'ਚ ਕਰੀਬ 252 ਏਕੜ ਜਮੀਨ ਵਿੱਚ ਪ੍ਰਦਰਸ਼ਨੀ ਪਲਾਟ ਰਾਹੀਂ ਕਣਕ ਦੀ ਬਿਜਾਈ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਸਹਿਕਾਰੀ ਸਭਾਵਾਂ ਦੀਆਂ 324 ਹੈਪੀ ਸੀਡਰ ਮਸ਼ੀਨਾਂ ਵੀ ਵਰਤੋਂ 'ਚ ਆਉਣਗੀਆਂ ਤੇ ਇੱਕ ਮਸ਼ੀਨ ਨਾਲ ਇੱਕ ਏਕੜ ਜਮੀਨ 'ਚ ਪ੍ਰਦਰਸ਼ਨੀ ਪਲਾਟ ਵਜੋਂ ਕਣਕ ਦੀ ਬਿਜਾਈ ਕੀਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਵਟਸ ਐਪ ਚੈਟ ਬੋਟ ਨੰਬਰ 7380016070 ਦਾ ਪੂਰਾ ਲਾਭ ਲੈਣ ਦੀ ਵੀ ਅਪੀਲ ਕਰਦਿਆਂ ਦੱਸਿਆ ਕਿ ਕਿਸਾਨਾਂ ਦੀ ਲੋੜ ਮੁਤਾਬਕ ਹੁਣ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫੇਸ ਸੀਡਰ ਮੁਹੱਈਆ ਕਰਵਾਏ ਜਾ ਰਹੇ ਹਨ।

Have something to say? Post your comment

 

More in Malwa

ਇੰਡਸਟਰੀ ਦੀ ਮੰਗ ਅਨੁਸਾਰ ਲੋੜੀਂਦੇ ਸਕਿਲ ਡਿਵਲਪਮੈਂਟ ਕੋਰਸਾਂ ਦੀ ਤਜਵੀਜ਼ ਤਿਆਰ ਕਰਨ ਸਬੰਧੀ ਕੀਤਾ ਜਾਵੇਗਾ ਸਰਵੇਖਣ

ਸੁਨਾਮ ਵਿਖੇ ਓਵਰ ਬ੍ਰਿਜ ਤੇ ਪਏ ਖੱਡੇ ਭਰਨ ਲਈ ਕਾਂਗਰਸੀ ਆਗੂ ਨੇ ਕੀਤੀ ਪਹਿਲ 

ਰੋਟਰੀ ਕਲੱਬ ਸੁਨਾਮ ਵੱਲੋਂ "ਕਲਮਾਂ ਦੇ ਵਾਰਿਸ" ਸਮਾਗਮ ਦਾ ਆਯੋਜਨ 

ਪਿੰਡ ਖ਼ਾਨਪੁਰ ਨੂੰ ਹਲਕਾ ਅਮਰਗੜ੍ਹ ’ਚੋਂ ਨਮੂਨੇ ਦਾ ਪਿੰਡ ਬਣਾਵਾਂਗੇ : ਪ੍ਰੋ ਗੱਜਣਮਾਜਰਾ

ਡੀ.ਏ.ਪੀ. ਦੀ ਥਾਂ ਬਦਲਵੀਆਂ ਖਾਦਾਂ ਦੀ ਵਰਤੋਂ ਨਾਲ ਵੀ ਨਿਕਲਦਾ ਹੈ ਕਣਕ ਦਾ ਚੰਗਾ ਝਾੜ

ਵਿਦਿਆਰਥੀਆਂ ਦੀ ਸਕੂਲਾਂ 'ਚ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

ਖਨੌਰੀ ਤੇ ਸ਼ੰਭੂ ਬਾਰਡਰਾਂ ਤੇ 6 ਦਸੰਬਰ ਨੂੰ ਕਿਸਾਨ ਜੱਥਿਆਂ ਦੇ ਰੂਪ ਵਿੱਚ ਅੱਗੇ ਬੈਰੀਕੇਡਾਂ ਵੱਲ ਵਧਣਗੇ : ਸਰਵਨ ਸਿੰਘ ਪੰਧੇਰ 

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਜ਼ਿਲ੍ਹਾ ਅਧਿਕਾਰੀ: ਡਿਪਟੀ ਕਮਿਸ਼ਨਰ

ਨਹਿਰੂ ਯੁਵਾ ਕੇਂਦਰ ਵੱਲੋਂ ‘ਜ਼ਿਲ੍ਹਾ ਯੁਵਾ ਉਤਸ਼ਵ’ 30 ਨਵੰਬਰ ਨੂੰ ਮਸਤੂਆਣਾ ਸਾਹਿਬ ਵਿਖੇ ਕਰਵਾਇਆ ਜਾਵੇਗਾ

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ