ਪਟਿਆਲਾ ਸਮਾਣਾ : - ਗੁਰਦਵਾਰਾ ਮਾਂਡੀ ਸਾਹਿਬ ਵਿਖੇ ਹਰ ਸਾਲ ਦੀ ਤਰਾਂ੍ਹ ਇਸ ਸਾਲ ਵੀ ਧੰਨ ਧੰਨ ਭਗਵਾਨ ਬਾਬਾ ਸ਼੍ਰੀ ਚੰਦ ਮਹਾਰਾਜ ਜੀ ਦੇ 529ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਹੇਠ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ।
ਗੁਰਦਵਾਰਾ ਮਾਂਡੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਵਿੰਦਰ ਸਿੰਘ ਨੇ ਇਸ ਸਲਾਨਾ ਸਮਾਗਮ ਨੂੰ ਸ਼ਰਧਾ-ਪੂਰਵਕ ਨੇਪਰੇ ਚਾੜਨ ਲਈ ਸੰਗਤਾਂ ਤੋਂ ਪੂਰਨ ਸਹਿਯੋਗ ਦੇਣ ਲਈ ਅਪੀਲ ਕੀਤੀ।ਇਸ ਸਲਾਨਾ ਸਮਾਗਮ ਦੇ ਸਬੰਧ ਵਿੱਚ ਬਾਬਾ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਦੇ 529ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਹ ਤਿੰਨ ਦਿਨਾਂ ਸਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ
ਉਹਨਾਂ ਕਿਹਾ ਕਿ 17 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 19 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਲਾਹੀ ਬਾਣੀ ਦਾਰਸ-ਭਿੰਨਾ ਕੀਰਤਨ ਹੋਵੇਗਾ ਅਤੇ ਅਮ੍ਰਿਤ ਸੰਚਾਰ ਵੀ ਹੋਵੇਗਾ।
ਇਸ ਸਮਾਗਮ ਵਿਚ ਪੰਥ ਦੀਆਂ ਸਿਰਮੌਰ ਹਸਤੀਆਂ,ਸਮੂਹ ਸੰਪਰਦਾਵਾਂ ਦੇ ਸੰਤ ਮਹਾਂਪੁਰਖ,ਕਥਾਵਾਚਕ, ਪ੍ਰਸਿੱਧ ਰਾਗੀ-ਢਾਡੀ ਜਥੇ,ਕਥਾ ਕੀਰਤਨ ਦੁਆਰਾ ਭਗਵਾਨ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਬਾਰੇ ਵਿਸਥਾਰ-ਪੂਰਵਕ ਚਾਨਣਾ ਪਾਇਆ ਜਾਵੇਗ।
ਬਾਬਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੋਰਾਨ ਮੁੱਫਤ ਮੈਡੀਕਲ ਚੈਕਅੱਪ ਕੈਂਪ ਵੀ ਲਗਾਏ ਜਾਣਗੇ ।
ਗੁਰਦਵਾਰਾ ਕਮੇਟੀ ਵਲੋਂ ਸੰਗਤਾਂ ਦੇ ਰਹਿਣ ਅਤੇ ਲੰਗਰ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ੳਹ ਵੱਡੀ ਗਿਣਤੀ ਵਿੱਚ ਬਾਬਾ ਸ਼੍ਰੀ ਚੰਦ ਜੀ ਦਾ ਪ੍ਰਕਾਸ਼ ਪੂਰਬ ਮਣਾਉਣ ਲਈ ਗੁਰਦਵਾਰਾ ਮਾਂਡੀ ਸਾਹਿਬ ਵਿਖੇ ਪਹੁੰਚਣ ਦੀ ਕ੍ਰਿਪਾਲਤਾ ਕਰਨ।