ਸੁਨਾਮ :- ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਕਰਵਾਏ ਚਾਰ ਰੋਜ਼ਾ ਖੇਤਰੀ ਯੁਵਕ ਮੇਲੇ ਦੇ ਅਖੀਰਲੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਾਲਜ਼ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਭਰੂਰ ਅਤੇ ਸੀਨੀਅਰ ਮੀਤ ਪ੍ਰਧਾਨ ਰਿੰਪਲ ਧਾਲੀਵਾਲ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਭਰੂਰ, ਸੀਨੀਅਰ ਮੀਤ ਪ੍ਰਧਾਨ ਰਿੰਪਲ ਧਾਲੀਵਾਲ ਅਤੇ ਪ੍ਰੋਫੈਸਰ ਸਤਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤਰੀ ਯੁਵਕ ਮੇਲੇ ਵਿੱਚ ਸ਼ਿਰਕਤ ਕਰਕੇ ਕਾਲਜ਼ ਦੇ ਪੁਰਾਣੇ ਵਿਦਿਆਰਥੀਆਂ ਦਾ ਮਾਣ ਵਧਾਇਆ ਹੈ ਕਿਉਂਕਿ ਭਗਵੰਤ ਮਾਨ ਖੁਦ ਇਸ ਕਾਲਜ਼ ਦੇ ਵਿਦਿਆਰਥੀ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਵੱਲੋਂ ਕਾਲਜ਼ ਅੰਦਰ ਕਾਮਰਸ ਵਿਭਾਗ ਦੇ ਕਮਰਿਆਂ ਦੀ ਨਵ ਉਸਾਰੀ, ਡਿਜੀਟਲ ਲਾਇਬ੍ਰੇਰੀ, ਜਿਮਨੇਜੀਅਮ ਹਾਲ ਲਈ ਗਰਾਂਟ ਦੇਣ ਅਤੇ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਦਫ਼ਤਰ ਦੇ ਨਵੀਨੀਕਰਨ ਲਈ ਚਾਰ ਲੱਖ ਰੁਪਏ ਦਾ ਚੈੱਕ ਦੇਣ ਬਦਲੇ ਧੰਨਵਾਦ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਧਾਲੀਵਾਲ, ਹਰਵਿੰਦਰ ਸਿੰਘ ਵਿਰਕ, ਪੰਕਜ਼ ਡੋਗਰਾ, ਮਨਿੰਦਰ ਸਿੰਘ ਲਖਮੀਰਵਾਲਾ, ਨਰੇਸ਼ ਕੁਮਾਰ ਸ਼ਰਮਾ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਅਨੂਪਇੰਦਰ ਸਿੰਘ ਧਾਲੀਵਾਲ, ਪਵਿੱਤਰ ਸਿੰਘ ਬੈਨੀਪਾਲ, ਗੁਰਿੰਦਰਜੀਤ ਸਿੰਘ ਧਾਲੀਵਾਲ, ਕੰਵਲਜੀਤ ਸਿੰਘ ਢੀਂਡਸਾ, ਰੁਪਿੰਦਰ ਭਾਰਦਵਾਜ, ਗੁਰਪ੍ਰੀਤ ਸਿੰਘ ਧਾਲੀਵਾਲ, ਹਰਪਾਲ ਸਿੰਘ ਢੀਂਡਸਾ, ਚੰਨ ਮੱਲ੍ਹੀ, ਦੇਵ ਸਿੰਘ ਕੋਚ ਸਮੇਤ ਹੋਰ ਮੈਂਬਰ ਹਾਜ਼ਰ ਸਨ।