Thursday, November 21, 2024

Chandigarh

ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਭਾਜਪਾ ਨੇਤਾ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

November 06, 2023 01:56 PM
SehajTimes
ਚੰਡੀਗੜ੍ਹ :-  ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜਸਥਾਨ ਦੇ ਇੱਕ ਆਗੂ ਸੰਦੀਪ ਦਾਮਿਆ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਮਿਆ ਵਰਗੇ ਲੋਕਾਂ, ਜੋ ਬੇਬੁਨਿਆਦ ਗੱਲ ਕਰਦੇ ਹਨ ਅਤੇ ਭੱਦੀ ਬਿਆਨਬਾਜ਼ੀ ਕਰਦੇ ਹਨ, ਦੀ ਭਾਜਪਾ ਵਰਗੀ ਪਾਰਟੀ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਉਕਤ ਆਗੂ ਵੱਲੋਂ ਸਿਰਫ਼ ਮੰਗੀ ਮੁਆਫ਼ੀ ਨਾਲ ਕੁਝ ਵੀ ਸਹੀ ਨਹੀਂ ਹੋ ਜਾਂਦਾ ਕਿਉਂਕਿ ਉਸਦੇ ਬਿਆਨ ਨੇ ਪਹਿਲਾਂ ਹੀ ਚੰਗੀ ਸੋਚ ਰੱਖਣ ਵਾਲੇ ਸਾਡੇ ਲੋਕਾਂ ਨੂੰ ਭਾਰੀ ਠੇਸ ਪਹੁੰਚਾਇਆ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਨਾ ਸਿਰਫ ਉਨ੍ਹਾਂ ਨੂੰ ਪਾਰਟੀ 'ਚੋਂ ਕੱਢਿਆ ਜਾਣਾ ਚਾਹੀਦਾ ਹੈ, ਸਗੋਂ ਉਸ ਤੇ ਕਾਨੂੰਨੀ ਕਾਰਵਾਈ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਭੜਕਾਊ ਨਫ਼ਰਤ ਭਰੇ ਭਾਸ਼ਣਾਂ ਤੋਂ ਬਾਅਦ ਸਿਰਫ਼ ਮੁਆਫ਼ੀ ਮੰਗ ਕੇ ਭੱਜਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ