Friday, November 22, 2024

Chandigarh

ਏ.ਡੀ.ਸੀ ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ, ਫਰਮ ਦਾ ਲਾਇਸੰਸ ਰੱਦ

November 06, 2023 05:59 PM
SehajTimes

ਐਸ.ਏ.ਐਸ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ ਐਸ.ਸੀ.ਓ. ਨੰਬਰ 375-ਏ, ਗਰਾਊਂਡ ਫਲੋਰ, ਸੈਕਟਰ-125, ਅਦਰਸ਼ ਨਗਰ ਮਾਰਕੀਟ, ਖਰੜ੍ਹ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ  ਮਨਪ੍ਰੀਤ ਸਿੰਘ (ਡਾਇਰੈਕਟਰ) ਪੁੱਤਰ ਸ਼੍ਰੀ ਅਵਤਾਰ ਸਿੰਘ ਹਾਲ ਵਾਸੀ ਮਕਾਨ ਨੰਬਰ -74 ਏ (ਪਹਿਲੀ ਮੰਜ਼ਿਲ), ਗੁਰੂ ਨਾਨਕ ਇੰਨਕਲੇਵ ਨੇੜੇ ਮਾਤਾ ਗੁਜਰੀ ਇੰਨਕਲੇਵ, ਖਰੜ੍ਹ, ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਸ਼੍ਰੀਮਤੀ ਮਹਿੰਦਰ ਕੌਰ (ਡਾਇਰੈਟਰ) ਪੁੱਤਰੀ ਸ਼੍ਰੀ ਸ਼ਾਮ ਸਿੰਘ ਪਤਨੀ ਸ਼੍ਰੀ ਮਨਪ੍ਰੀਤ ਸਿੰਘ ਵਾਸੀ ਮਕਾਨ ਨੰ: 5058, ਸੰਨੀ ਇੰਨਕਲੇਵ, ਦੇਸੂ ਮਾਜਰਾ, ਤਹਿਸੀਲ-ਖਰੜ੍ਹ, ਜ਼ਿਲ੍ਹਾ ਐਸ.ਏ.ਐਸ ਨਗਰ  ਨੂੰ ਇੰਮੀਗ੍ਰੇਸ਼ਨ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2022 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾ ਅਧੀਨ ਉਲੰਘਣਾ ਕਰਨ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 109/ਐਮ.ਸੀ-2 ਮਿਤੀ 04-10-2017 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ