Friday, November 22, 2024

Chandigarh

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

April 08, 2021 04:44 PM
SehajTimes

Chandigarh : ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ (Technical Education and industrial Training Minister of Punjab Charanjit Singh Channi

)ਨੇ ਜਨ ਸਮਾਚਾਰ ਦੇ ਸੰਸਥਾਪਕ ਸੰਪਾਦਕ  ਅਤੇ ਰੂਪਨਗਰ ਪ੍ਰੈਸ ਕਲੱਬ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਕੋਰੇ (79)  ਦੇ ਦੇਹਾਂਤ ’ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਕੋਰੇ ਨੇ ਅੱਜ ਸਵੇਰੇ ਮਾਓ ਹਸਪਤਾਲ ਮੁਹਾਲੀ ਵਿਖੇ ਆਪਣੇ ਆਖਰੀ ਸਾਹ ਲਏ।

 
ਆਪਣੇ ਸ਼ੋਕ ਸੰਦੇਸ਼ ਵਿੱਚ ਸ਼੍ਰੀ ਚੰਨੀ ਨੇ ਕਿਹਾ ਕਿ ਸ਼੍ਰੀ ਕੋਰੇ ਇੱਕ ਬਹੁਪੱਖੀ ਸ਼ਖਸੀਅਤ ਸਨ। ਉਹ ਬੀ.ਡੀ.ਪੀ.ਓ. ਵਜੋਂ ਆਪਣੀ ਸਰਕਾਰੀ ਸੇਵਾ ਨਿਭਾਉਣ ਉਪਰੰਤ ਪੱਤਰਕਾਰੀ ਅਤੇ ਸਾਹਿਤ ਦੇ ਖੇਤਰ ਵਿੱਚ ਦਾਖਲ ਹੋਏ। ਉਹਨਾਂ ਨੇ  ਇੱਕ ਅਖਬਾਰ ਜਨ ਸਮਾਚਾਰ ਸ਼ੁਰੂ ਕੀਤਾ। ਸ੍ਰੀ ਕੋਰੇ ਰੂਪਨਗਰ ਪ੍ਰੈਸ ਕਲੱਬ ਦੇ ਸੀਨੀਅਰ ਮੈਂਬਰ ਸਨ ਅਤੇ ਉੱਭਰ ਰਹੇ ਪੱਤਰਕਾਰਾਂ ਅਤੇ ਲੇਖਕਾਂ ਲਈ ਮਾਰਗ ਦਰਸ਼ਕ ਬਣੇ ਰਹੇ । ਉਹ ਜਿਲਾ ਲਿਖਾਰੀ ਸਭਾ ਦੇ  ਪ੍ਰਧਾਨ ਵੀ ਰਹੇ। ਉਹਨਾਂ ਨੇ ਨਾਟਕਾਂ ਅਤੇ ਕਹਾਣੀਆਂ ਸਮੇਤ ਵੱਖ-ਵੱਖ ਵਿਸ਼ਿਆਂ ‘ਤੇ 45 ਕਿਤਾਬਾਂ ਲਿਖੀਆਂ। ਉਹਨਾਂ ਇਤਿਹਾਸਕ ਅਤੇ ਧਾਰਮਿਕ ਸਮਾਗਮਾਂ ਸਬੰਧੀ ਵਿਸ਼ਿਆਂ ’ਤੇ ਵੀ  ਕਿਤਾਬਾਂ  ਲਿਖੀਆਂ। ਸ੍ਰੀ ਕੋਰੇ ਆਪਣੇ ਪਿੱਛੇ 7 ਬੱਚੇ ਛੱਡ ਗਏ ਹਨ। ਸ੍ਰੀ ਚੰਨੀ ਨੇ ਦੁਖੀ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।   

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ