Thursday, October 31, 2024
BREAKING NEWS
ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈਡੀ.ਐਸ.ਪੀ. ਗੁਰਸ਼ੇਰ ਸਿੰਘ ਨੂੰ ਝਟਕਾ ; ਹਾਈ ਕੋਰਟ ਨੇ ਮੋਹਾਲੀ ਦੇ ਜੱਜ ਨੂੰ ਪਾਰਨੀ ਬਣਾਉਣ ਦੀ ਮੰਗ ਕੀਤੀ ਰੱਦਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗਕਿਸਾਨਾਂ ਨੇ ਕਾਰਪੋਰੇਟ ਘਰਾਣੇ ਦਾ ਕਾਰੋਬਾਰੀ ਪੁਆਇੰਟ ਘੇਰਿਆ ਬਿਸ਼ਨੋਈ ਇੰਟਰਵਿਊ: ਡੀਐਸਪੀ ਗੁਰਸ਼ੇਰ ਸੰਧੂ ਅਤੇ ਛੇ ਹੋਰ ਪੁਲੀਸ ਮੁਲਾਜ਼ਮ ਮੁਅੱਤਲ ਹੋਏਪੱਤਰਕਾਰ ਤੱਗੜ ਨੂੰ ਸਦਮਾ, ਮਾਮਾ ਜੀ ਸਵਰਨ ਸਿੰਘ ਮੋਂਗੀਆ ਗੁਜ਼ਰੇਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Delhi

ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

November 06, 2023 09:12 PM
SehajTimes
ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਵਰਤੋਂ ਕਰਨ ਦੀ ਵੀ ਮੰਗੀ ਇਜਾਜ਼ਤ
 
15 ਹਾਰਸ ਪਾਵਰ ਤੇ ਇਸ ਤੋਂ ਵੱਧ ਦੇ ਸੋਲਰ ਸਿੰਚਾਈ ਪੰਪਾਂ ‘ਤੇ ਵੀ ਸਬਸਿਡੀ ਮੁਹੱਈਆ ਕਰਨ ਦੀ ਉਠਾਈ ਮੰਗ
 
ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੌਰਾਨ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ
 
ਨਵੀਂ ਦਿੱਲੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।
 
ਅੱਜ ਨਵੀਂ ਦਿੱਲੀ ਵਿਖੇ ‘ਬਿਜਲੀ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ’ ਦੀ ਕਾਨਫਰੰਸ ਵਿੱਚ ਹਿੱਸਾ ਲੈਂਦੇ ਹੋਏ ਪੰਜਾਬ ਦੇ ਬਿਜਲੀ ਮੰਤਰੀ ਨੇ ਨਵਿਆਉਣਯੋਗ ਊਰਜਾ ਪ੍ਰਮਾਣ ਪੱਤਰਾਂ ਲਈ ਨਵਿਆਉਣਯੋਗ ਖਰੀਦ ਜ਼ਿੰਮੇਵਾਰੀ (ਆਰ.ਪੀ.ਓ.) ਦੀ ਪਾਲਣਾ ਦੀ ਲਾਗਤ ਦੇ ਨਾਲ ਰਵਾਇਤੀ ਬਿਜਲੀ ਦੀ ਕੁੱਲ ਲਾਗਤ ਬਾਇਓਮਾਸ ਪਾਵਰ ਦੇ ਟੈਰਿਫ ਨਾਲੋਂ ਬਹੁਤ ਘੱਟ ਹੈ, ਜੋ ਕਿ ਲਗਭਗ 8 ਰੁਪਏ ਪ੍ਰਤੀ ਕਿਲੋਵਾਟ ਹੈ। ਉਨ੍ਹਾਂ ਕਿਹਾ ਕਿ ਬਾਇਓਮਾਸ ਪਾਵਰ ਪਲਾਂਟਾਂ ਤੋਂ ਬਿਜਲੀ ਦੀ ਖਰੀਦ ਨੂੰ ਬਿਜਲੀ ਵੰਡ ਕੰਪਨੀਆਂ (ਡਿਸਕੌਮ) ਲਈ ਢੁਕਵਾਂ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਵੀ.ਜੀ.ਐਫ. ਮੁਹੱਈਆ ਕਰਵਾਉਣ ਦੀ ਲੋੜ ਹੈ।
 
ਬਿਜਲੀ ਮੰਤਰੀ ਨੇ ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਵਿੱਚੋਂ ਕੋਲੇ ਦੀ ਵਰਤੋਂ ਕਰਨ ਦੀ ਇਜਾਜ਼ਤ ਵੀ ਮੰਗੀ। ਉਨ੍ਹਾਂ ਕਿਹਾ ਕਿ ਇਹ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਪ੍ਰਾਪਤ ਹੋਣ ਵਾਲੇ ਕੋਲੇ ਦਾ ਸਾਰਾ ਖਰਚਾ ਸੂਬੇ ਦੇ ਖਪਤਕਾਰਾਂ ਨੂੰ ਝੱਲਣਾ ਪੈ ਰਿਹਾ ਹੈ। 
 
ਸੂਬੇ ਦੇ ਕਿਸਾਨਾਂ ਨਾਲ ਸਬੰਧਤ ਇਕ ਹੋਰ ਮੁੱਦਾ ਉਠਾਉਂਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੰਚਾਈ ਵਾਲੇ ਸੋਲਰ ਪੰਪ 'ਤੇ 30 ਫੀਸਦੀ ਸਬਸਿਡੀ ਦੀ ਵਿਵਸਥਾ ਸਿਰਫ 7.5 ਹਾਰਸ ਪਾਵਰ (ਐੱਚ.ਪੀ.) ਵਾਲੇ ਪੰਪਾਂ ਲਈ ਹੈ, ਜਦਕਿ ਪੰਜਾਬ ਵਿਚ 15 ਐਚ.ਪੀ ਅਤੇ ਇਸ ਤੋਂ ਵੱਧ ਵਾਲੇ ਪੰਪ ਸਿੰਚਾਈ ਲਈ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਨਵਿਆਉਣਯੋਗ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ 15 ਐਚਪੀ ਜਾਂ ਇਸ ਤੋਂ ਵੱਧ ਦੇ ਸਿੰਚਾਈ ਵਾਲੇ ਸੋਲਰ ਪੰਪਾਂ ਨੂੰ ਵੀ ਮੌਜੂਦਾ ਸਬਸਿਡੀ ਦੇ ਘੇਰੇ ਵਿੱਚ ਲਿਆਇਆ ਜਾਣਾ ਚਾਹੀਦਾ ਹੈ।

Have something to say? Post your comment