Friday, September 20, 2024

Malwa

ਪੰਜਾਬ ਰਾਜ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪਨ

November 07, 2023 11:58 AM
SehajTimes

ਬਰਨਾਲਾ :-  ਸਰਕਾਰੀ ਹਾਈ ਸਕੂਲ ਨੰਗਲ ਵਿਖੇ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕੀਆਂ ਦੇ ਮੁਕਬਲੇ ਵਿੱਚ ਪਟਿਆਲਾ ਨੇ ਰੂਪਨਗਰ ਨੂੰ ਹਰਾ ਕੇ ਪਹਿਲਾ ਤੇ ਸੰਗਰੂਰ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਅੰਤਰ ਰਾਸ਼ਟਰੀ ਹੈਂਡਬਾਲ ਖਿਡਾਰਨ ਪਰਮਜੀਤ ਕੌਰ, ਹੈੱਡ ਮਾਸਟਰ ਕੁਲਦੀਪ ਸਿੰਘ, ਮਨੂੰ ਬਡਰੁੱਖਾਂ, ਯੁਵਕ ਸੇਵਾਵਾਂ ਕਲੱਬ ਨੰਗਲ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਸਕੂਲ ਮੁਖੀ ਕੁਲਦੀਪ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਤੀਜੇ ਦਿਨ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਮਾਨਸਾ, ਸ਼ਹੀਦ ਭਗਤ ਸਿੰਘ ਨਗਰ ਨੇ ਤਰਨਤਾਰਨ, ਸੰਗਰੂਰ ਨੇ ਫਰੀਦਕੋਟ ਅਤੇ ਰੂਪਨਗਰ ਨੇ ਬਠਿੰਡਾ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਸੈਮੀ ਫਾਈਨਲ ਮੁਕਾਬਲਿਆਂ ਵਿੱਚ ਰੂਪਨਗਰ ਨੇ ਸੰਗਰੂਰ ਅਤੇ ਪਟਿਆਲਾ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਫਾਈਨਲ ਮੁਕਾਬਲੇ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਟਿਆਲਾ ਦੀ ਟੀਮ ਨੇ ਰੂਪਨਗਰ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ।

ਜਦਕਿ ਸੰਗਰੂਰ ਦੀ ਟੀਮ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਾ ਕੇ ਤੀਜੇ ਸਥਾਨ ‘ਤੇ ਰਹੀ। ਜੇਤੂ ਖਿਡਾਰੀਆਂ ਦਾ ਟਰਾਫੀਆਂ ਤੇ ਮੈਡਲ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਜਸਮੇਲ ਸਿੰਘ, ਦਲਜੀਤ ਸਿੰਘ, ਲਵਲੀਨ ਸਿੰਘ, ਹਰਭਜਨ ਸਿੰਘ, ਮਨਜਿੰਦਰ ਸਿੰਘ, ਅਮਰਜੀਤ ਸਿੰਘ, ਜਗਸੀਰ ਸਿੰਘ, ਰਜਿੰਦਰ ਸਿੰਘ, ਸੰਦੀਪ ਸਿੰਘ, ਮਨਜਿੰਦਰ ਸਿੰਘ, ਜਤਿੰਦਰ ਕੁਮਾਰ, ਨਰਪਿੰਦਰ ਸਿੰਘ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਮਨਜੀਤ ਸਿੰਘ, ਹਰਮੇਲ ਸਿੰਘ, ਸੱਤਪਾਲ ਸ਼ਰਮਾ, ਗੁਰਚਰਨ ਸਿੰਘ ਬੇਦੀ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ