Thursday, July 04, 2024
BREAKING NEWS
ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾ

Chandigarh

ਡੇਂਗੂ ਤੇ ਵਾਤਾਵਰਣ ਦੇ ਪ੍ਰਦੂਸ਼ਣ ਤੋਂ ਜਾਗਰੂਕਤਾ ਲਈ ਸਿਹਤ ਵਿਭਾਗ ਵਲੋਂ ਘਰ-ਘਰ ਸਰਵੇਖਣ

November 07, 2023 05:19 PM
SehajTimes

ਐਸ.ਏ.ਐਸ ਨਗਰ :- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਓ ਲਈ ਸਵੇਰੇ 8 ਵਜੇ ਤੋਂ ਡੇਂਗੂ ਦੇ ਲਾਰਵੇ ਦੇ ਸਰੋਤਾਂ ਦੀ ਚੈਕਿੰਗ ਕੀਤੀ ਗਈ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਕਾਰਨ ਬਿਮਾਰ ਵਿਅਕਤੀਆਂ ਬਾਰੇ ਘਰ-ਘਰ ਸਰਵੇ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਬਲਾਕ ਘੜੂੰਆਂ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਡੇਂਗੂ ਦੀ ਸਥਿਤੀ ਕਾਬੂ ਹੇਠ ਹੈ, ਪਰੰਤੂ ਫਿਰ ਵੀ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ ਅਤੇ ਲੋਕ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਇਸ ਸਰਵੇ ਮੁਹਿੰਮ ਦਾ ਉਦੇਸ਼ ਲੋਕਾਂ ਦੀ ਸਿਹਤ ਬਾਰੇ ਜਾਣਕਾਰੀ ਇਕੱਤਰ ਕਰਨਾ, ਬਿਮਾਰ ਵਿਅਕਤੀਆਂ ਦਾ ਇਲਾਜ ਕਰਵਾਉਣਾ ਅਤੇ ਬਚਾਓ ਲਈ ਜਾਗਰੂਕ ਕਰਨਾ ਹੈ। ਕਮਿਊਨਿਟੀ ਹੈਲਥ ਅਫਸਰ, ਮਲਟੀਪਰਪਜ਼ ਸਿਹਤ ਕਰਮਚਾਰੀ, ਆਸ਼ਾ ਵਰਕਰਾਂ 'ਤੇ ਆਧਾਰਿਤ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਮੱਛਰ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕੀਤਾ ਜਿਨ੍ਹਾਂ ਵਿਚ ਕੂਲਰ, ਫਰਿਜ਼ਾਂ ਦੇ ਪਿੱਛੇ ਟਰੇਆਂ, ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਵਾਸਤੇ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ ਸ਼ਾਮਲ ਸਨ।


ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਵਾਤਾਵਰਣ ਵਿਚ ਪ੍ਰਦੂਸ਼ਣ ਵਧਣ ਕਾਰਨ ਖੰਘ, ਸਾਹ ਚੜ੍ਹਨਾ, ਪਾਣੀ ਭਰਿਆ ਨੱਕ, ਖਾਰਸ਼ ਵਾਲੀਆਂ ਅੱਖਾਂ ਅਤੇ ਭਾਰੀ ਸਿਰ ਲੱਗਣਾ ਮਹਿਸੂਸ ਹੋ ਸਕਦਾ ਹੈ। ਗਰਭਵਤੀ ਔਰਤਾਂ ਤੇ ਬੱਚੇ ਹਵਾ ਪ੍ਰਦੂਸ਼ਣ ਤੋਂ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋ ਸਕਦੇ ਹਨ। ਧੂੰਏਂ ਵਿਚ ਸਵੇਰ ਦੀ ਸੈਰ ਕਰਨ ਦੀ ਬਜਾਏ, ਜਦੋਂ ਹਵਾ ਸਾਫ਼ ਹੋਵੇ ਤਾਂ ਸੂਰਜ ਚੜ੍ਹਨ ਤੋਂ ਬਾਅਦ ਸੈਰ ਕੀਤੀ ਜਾ ਸਕਦੀ ਹੈ।



ਹੈਲਥ ਤੇ ਵੈਲਨੈਸ ਸੈਂਟਰਾਂ ਤੇ ਸਬ ਸੈਂਟਰਾਂ ਦੇ ਸਟਾਫ ਅਤੇ ਆਸ਼ਾ ਵਰਕਰਾਂ ਵਲੋਂ ਵੱਖ-ਵੱਖ ਥਾਵਾਂ ਉਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣ, ਮੱਛਰ ਪੈਦਾ ਹੋਣ ਦੇ ਕਾਰਨ ਅਤੇ ਇਸ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਫੀਵਰ ਸਰਵੇ ਕੀਤਾ ਗਿਆ।

Have something to say? Post your comment

 

More in Chandigarh

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ 

ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟ੍ਰੈਫ਼ਿਕ ਮੈਨੇਜਮੈਂਟ ਸਿਸਟਮ ਦੀ ਸਥਾਪਤੀ ਸ਼ੁਰੂ

ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : Harbhajan ETO

DC ਨੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਕੀਤਾ ਗਠਨ

ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ

39ਵੇਂ ਰਾਸ਼ਟਰੀ ਪੱਧਰ ਦੇ ਲਰਨ ਟੂ ਲਿਵ ਟੂਗੈਦਰ ਕੈਂਪ ਦਾ ਦਿਨ-5 

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ : ਸੁੱਕੀਆਂ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ