Thursday, November 21, 2024

Chandigarh

ਹਰਜੋਤ ਸਿੰਘ ਬੈਂਸ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ

November 07, 2023 05:39 PM
SehajTimes
ਚੰਡੀਗੜ੍ਹ : - ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਉਹਨਾਂ ਰੋਪੜ ਜ਼ਿਲ੍ਹੇ, ਵਿਸ਼ੇਸ਼ ਕਰ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਬੀਤੇ ਮਹੀਨੇ ਆਏ ਬੇਮੌਸਮੇ ਹੜ੍ਹਾਂ ਕਾਰਨ ਝੋਨੇ ਦੀ ਪਕਾਈ ਪਛੇਤੀ ਪੈਣ ਕਾਰਨ ਜ਼ਿਲ੍ਹੇ ਦੀਆ ਕੁਝ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ 15 ਦਿਨ  ਵਧਾਉਣ ਦੀ ਮੰਗ ਕੀਤੀ ਗਈ। ਸ. ਬੈਂਸ ਨੇ ਖੁਰਾਕ ਮੰਤਰੀ ਨੂੰ ਦੱਸਿਆ ਕਿ ਹੜ੍ਹਾਂ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਸੀ ਜਿਸ ਕਾਰਨ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੁਬਾਰਾ ਬੀਜੀ ਗਈ ਹੈ, ਜਿਸਨੂੰ ਤਿਆਰ ਹੋਣ ਵਿੱਚ ਹਾਲੇ 10 ਦਿਨ ਹੋਰ ਲੱਗ ਜਾਣਗੇ। ਉਹਨਾਂ ਨੇ ਕਿਹਾ ਕਿ ਉਸ ਤੋਂ ਬਾਅਦ ਕਟਾਈ ਅਤੇ ਝਾੜਨ ਲਈ ਵੀ 3-4 ਦਿਨ ਲੱਗ ਜਾਣਗੇ। ਇਸ ਲਈ ਖਰੀਦ ਪ੍ਰਕਿਰਿਆ ਸਬੰਧੀ ਤੈਅ ਸਮਾਂ- ਸੀਮਾਂ ਅਨੁਸਾਰ ਆਖਰੀ ਮਿਤੀ ਵਿੱਚ 15 ਦਿਨ ਦਾ ਵਾਧਾ ਕਰਨ ਦੀ ਮੰਗ ਕੀਤੀ ਗਈ।
 
ਜਿਨ੍ਹਾਂ ਮੰਡੀਆਂ ਨੂੰ ਵਿਸ਼ੇਸ਼ ਤੌਰ ਤੇ 15 ਦਿਨ ਵਾਧੂ ਖਰੀਦ ਕਰਨ ਦੀ ਪ੍ਰਵਾਨਗੀ ਮੰਗੀ ਗਈ ਹੈ , ਉਹਨਾਂ ਵਿੱਚ ਅਗੰਮਪੁਰ, ਹਾਜੀਪੁਰ, ਕੀਰਤਪੁਰ ਸਾਹਿਬ, ਨੰਗਲ, ਘਨੌਲੀ, ਮਹੈਣ, ਅਜੌਲੀ ਤੇ ਭਰਤਗੜ੍ਹ ਦੀ ਮੰਡੀਆਂ ਸ਼ਾਮਲ ਹਨ। ਖੁਰਾਕ ਮੰਤਰੀ ਲਾਲ ਚੰਦ ਕਟਾਂਰੂਚੱਕ ਵੱਲੋਂ ਸ. ਹਰਜੋਤ ਸਿੰਘ ਬੈਂਸ ਨੂੰ ਭਰੋਸਾ ਦਿਵਾਇਆ ਗਿਆ ਕਿ ਉਕਤ ਮੰਡੀਆਂ ਨੂੰ 15 ਦਿਨ ਹੋਰ ਖਰੀਦ ਪ੍ਰਕਿਰਿਆ ਜਾਰੀ ਰੱਖਣ ਲਈ ਜਲਦ ਹੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ