Thursday, September 19, 2024

National

ਹਵਾ ਪ੍ਰਦੂਸ਼ਣ : ਗਾਜ਼ੀਆਬਾਦ ਵਿੱਚ 9ਵੀਂ ਤੱਕ ਦੇ ਸਕੂਲ 1 ਨਵੰਬਰ ਤੱਕ ਬੰਦ ਕਰਨ ਦੇ ਹੁਕਮ

November 07, 2023 07:26 PM
SehajTimes

ਗਾਜ਼ੀਆਬਾਦ :  ਦੇਸ਼ ਦੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਕਾਰਨ ਸਕੂਲਾਂ ਦੇ ਬੰਦ ਕਰਨ ਦੀਆਂ ਨਸ਼ਰ ਹੋਈਆਂ ਖ਼ਬਰਾਂ ਤੋਂ ਬਾਅਦ ਹੁਣ ਗਾਜ਼ੀਆਬਾਦ ਵਿੱਚ ਹਵਾ ਪ੍ਰਦੂਸ਼ਣ ਕਾਰਨ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀ ਸਕੂਲਾਂ ਤੋਂ ਲੈ ਕੇ 9ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਪੜ੍ਹਾਈ ਆਨ ਲਾਈਨ ਕਰਨ ਦਾ ਹੁਕਮ ਜਾਰੀ ਕੀਤੇ ਹਨ। ਹਵਾ ਪ੍ਰਦੂਸ਼ਣ ਕਾਰਨ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ 10 ਨਵੰਬਰ ਤੱਕ ਸਕੂਲਾਂ ਵਿੱਚ 9ਵੀਂ ਜਮਾਤ ਤੱਕ ਆਨ ਲਾਈਨ ਪੜ੍ਹਾਈ ਕਰਵਾਈ ਜਾਵੇਗੀ। 10ਵੀਂ ਜਮਾਤ ਦੀ ਪੜ੍ਹਾਈ ਆਫ਼ ਲਾਈਨ ਹੋਵੇਗੀ।
ਮੌਸਮ ਵਿਗਿਆਨੀਆਂ ਨੇ ਦੱਸਿਆ ਹੈ ਕਿ ਅਗਲੇ 48 ਘੰਟਿਆਂ ਵਿੱਚ ਕੁੱਝ ਰਾਹਤ ਮਿਲਣ ਦੀ ਉਮੀਦ ਹੈ। ਉਤਰ ਪੱਛਮੀ ਹਵਾਵਾਂ ਪ੍ਰਦੂਸ਼ਣ ਨੂੰ ਠੱਲ੍ਹ ਪਾਉਣਗੀਆਂ। ਮਾਹਰਾਂ ਦਾ ਕਹਿਣਾ ਹੈ ਕਿ ਇਹ ਹਵਾਵਾਂ 5 ਤੋਂ 7 ਦਿਨਾਂ ਤੱਕ ਲਗਾਤਾਰ ਚੱਲ ਸਕਦੀਆਂ ਹਨ ਜਿਸ ਕਾਰਨ ਰਾਹਤ ਮਿਲਣ ਦੀ ਉਮੀਦ ਹੈ।
ਇਸ ਤੋਂ ਇਲਾਵਾ ਨੋਇਡਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਹਵਾ ਪ੍ਰਦੂਸ਼ਣ ਨੂੰ ਧਿਆਨ ਵਿੱਚ ਰਖਦਿਆਂ ਸਕੂਲਾਂ ਵਿਚ 3 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਅੱਜ ਨੋਇਡਾ ਵਿੱਚ ਹਵਾ ਦੀ ਗੁਣਵੱਤਾ ਬਹੁਤ ਹੀ ਨੀਵੇਂ ਦਰਜੇ ਦੀ ਦੇਖੀ ਗਈ ਸੀ। ਇਥੇ ਹਵਾ ਦੀ ਗੁਣਵੱਤਾ ਏਯੂਆਈ 450 ਹੈ ਜੋ ਕਿ ਠੀਕ ਨਹੀਂ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ  ਮੀਂਹ ਪੈਣ ਤੱਕ ਹਵਾ ਪ੍ਰਦੂਸ਼ਣ ਵਿੱਚ ਸੁਧਾਰ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਹੈ। ਗਾਜ਼ੀਆਬਾਦ ਵਿੱਚ ਹਵਾ ਦਾ ਸੂਚਕ ਅੰਕ 350 ਮਾਪਿਆ ਗਿਆ ਹੈ। ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Have something to say? Post your comment