ਅੰਮ੍ਰਿਤਸਰ :- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ, ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ । ਜਦਕਿ ਦੂਜੇ ਉਮੀਦਵਾਰ ਨੂੰ 17 ਵੋਟਾਂ ਮਿਲੀਆਂ। ਅਰਦਾਸ ਤੋਂ ਬਾਅਦ ਦੁਪਹਿਰ 1 ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਹੈਡੱਕੁਆਰਟਰ ਵਿਖੇ ਵੋਟਿੰਗ ਸ਼ੁਰੂ ਹੋਂਈ। ਵੱਖ -ਵੱਖ ਜ਼ਿਲਿ੍ਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੋਟ ਪਾਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੰਤ ਬਲਬੀਰ ਸਿੰਘ ਘੁੰਨਸ ਦਰਮਿਆਨ ਵੋਟਿੰਗ ਹੋਈ ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵਈਪੂਈ ਨੇ ਐਂਬੂਲੈਂਸ ‘ਚ ਹੀ ਵੋਟ ਪਾਈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨਗੀ ਲਈ ਨਾਮਜ਼ਦ ਕੀਤਾ ਸੀ। ਧਾਮੀ ਦੇ ਸਾਹਮਣੇ ਅਕਾਲੀ ਦਲ ਦੇ ਸਾਂਝੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਉਮੀਦਵਾਰ ਵਜੋਂ ਬਾਬਾ ਬਲਵੀਰ ਸਿੰਘ ਘੁੰਨਸ ਦੇ ਨਾਂ ਦਾ ਐਲਾਨ ਕਰ ਦਿੱਤਾ ਸੀ।
ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਐਡਵੋਕੇਟ ਧਾਮੀ ਨੂੰ ਵਧਾਈ ਦਿੱਤੀ ਹੈ