ਮਾਲੇਰਕੋਟਲਾ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ ਹੈ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਕਲੱਸਟਰ ਮੁਖੀਆਂ ਦੀ ਸਾਂਝੀ ਹੰਗਾਮੀ ਮੀਟਿੰਗ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਆਯੋਜਿਤ ਹੋਈ । ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ,ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ.ਪੀ. ਸ੍ਰੀ ਜਗਦੀਸ਼ ਬਿਸ਼ਨੋਈ, ਸਹਾਇਕ ਕਮਿਸ਼ਨ ਕਮ ਐਸ.ਡੀ.ਐਮ.ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ, ਐਸ.ਐਮ.ਐਮ. ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ ਸ੍ਰੀ ਰਣਜੀਤ ਸਿੰਘ, ਕੁਲਦੀਪ ਸਿੰਘ,ਜਤਿਨ ਬਾਂਸਲ,ਦਵਿੰਦਰ ਸਿੰਘ ਤੋਂ ਇਲਾਵਾ ਕਲ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ । ਮਾਲੇਰਕੋਟਲਾ ਵਿਚ ਹੁਣ ਕਿਸੇ ਵੀ ਖੇਤ ਨੂੰ ਅੱਗ ਨਾ ਲੱਗਣ ਨੂੰ ਯਕੀਨੀ ਬਣਾਉਣ ਲਈ ਸਖ਼ਤੀ ਨਾਲ ਅਮਲ ਕਰਨ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਿਵਲ ਅਧਿਕਾਰੀਆਂ ਨੂੰ ਜ਼ੀਰੋ ਟੋਲਰੈਂਸ ਅਪਣਾਉਣ ਅਤੇ ਹੌਟ ਸਪੌਟਸ ਵਿਚ ਪੁਲਿਸ ਮੁਲਾਜ਼ਮਾਂ ਦੇ ਨਾਲ ਸਾਂਝੀ ਗਸ਼ਤ ਕਰਨ ਦੇ ਨਿਰਦੇਸ਼ ਦਿੱਤੇ ਜਦਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਸ਼ਰਨ ਸਿੰਘ ਗਰੇਵਾਲ ਨਨੇ ਆਦੇਸ਼ ਦਿੱਤੇ ਕਿ ਸਾਰੇ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓਜ) ਥਾਣਿਆਂ ਤੋਂ ਬਾਹਰ ਨਿਕਲਣ ਅਤੇ ਖੇਤਾਂ 'ਤੇ 24 ਘੰਟੇ ਸਖ਼ਤ ਚੌਕਸੀ ਰੱਖਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉੱਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ
ਅੱਗ ਨਾ ਲਗਾਉਣ ਸਬੰਧੀ ਦਫ਼ਾ 144 ਅਧੀਨ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ