ਫ਼ਤਹਿਗੜ੍ਹ ਸਾਹਿਬ :- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 9 ਨਵੰਬਰ ਨੁੰ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਬੱਚਤ ਭਵਨ ਵਿਖੇ ਸਵੇਰੇ 10:00 ਵਜੇ ਕੈਂਪ ਲਗਾਇਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਰਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਮਾਜਿਕ ਸੁਰੱਖਿਆ ਵਿਭਾਗ, ਰੋਜ਼ਗਾਰ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਲੇਬਰ ਦਫ਼ਤਰ, ਸਿਵਲ ਸਰਜਨ ਦਫ਼ਤਰ ਅਤੇ ਹੋਰ ਵਿਭਾਗਾਂ ਦੇ ਪ੍ਰਤੀਨਿਧੀ ਇੱਕੋ ਛੱਤ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਮੌਕੇ ਤੇ ਹੱਲ ਕਰਨ ਲਈ ਉਪਰਾਲੇ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਥਾਵਾਂ ਤੇ ਸਾਖਰਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮਿਲ ਕੇ ਲਗਾਇਆ ਜਾ ਰਿਹਾ ਇਹ ਕੈਂਪ ਆਮ ਲੋਕਾਂ ਲਈ ਬਹੁਤ ਫਾਈਦੇਮੰਦ ਹੋਵੇਗਾ ਅਤੇ ਪਬਲਿਕ ਨੂੰ ਇਸ ਤੌਂ ਵੱਧ ਤੋਂ ਵੱਧ ਫਾਈਦਾ ਉਠਾਉਣਾ ਚਾਹੀਦਾ ਹੈ।