Friday, November 22, 2024

Chandigarh

ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ

November 09, 2023 05:39 PM
SehajTimes
 
ਚੰਡੀਗੜ੍ਹ :-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਸ੍ਰੀ ਜਸਵੀਰ ਸਿੰਘ ਪੁੱਤਰ ਸ੍ਰੀ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਪੰਚ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਪਿੰਡ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ, ਪਟਿਆਲਾ ਨੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵੀਰ ਸਿੰਘ ਹਰਿਆਣਾ ਤੋਂ ਆ ਕੇ ਵਿਆਹ ਤੋਂ ਬਾਅਦ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਸ ਨੇ ਸਿੱਖਿਆ ਵਿਭਾਗ ਵਿੱਚ ਅਧਿਆਪਕ ਦੀ ਨੌਕਰੀ ਪ੍ਰਾਪਤ ਕੀਤੀ ਹੋਈ ਹੈ। ਸਿਕਾਇਤ ਕਰਤਾ ਵੱਲੋਂ ਜਸਵੀਰ ਸਿੰਘ ਦਾ ਪੱਛੜੀ ਸ੍ਰੇਣੀ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪਾਲਾ ਸਿੰਘ, ਜਸਵਿੰਦਰ ਸਿੰਘ ਅਤੇ ਹਰਨੀਤ ਸਿੰਘ ਸਾਰੇ ਵਾਸੀ ਪਿੰਡ ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵੱਲੋਂ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ  ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿੱਠੂ ਰਾਮ ਪੁੱਤਰ ਜਾਨੀ ਰਾਮ ਪੰਚ ਗ੍ਰਾਮ ਪੰਚਾਇਤ, ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਰਾਜਪੂਤ ਜਾਤੀ ਨਾਲ ਸਬੰਧ ਰੱਖਦਾ ਹੈ, ਪਰ ਉਸ ਵੱਲੋਂ ਅਨੁਸੂਚਿਤ ਜਾਤੀ (ਉਡ) ਦਾ ਸਰਟੀਫਿਕੇਟ ਬਣਾਇਆ ਗਿਆ ਹੈ।  ਇਸ ਸਰਟੀਫਿਕੇਟ ਦੇ ਆਧਾਰ ਤੇ ਉਹ ਸੁਰਲ ਕਲਾਂ ਦਾ ਪੰਚ ਚੁਣਿਆ ਗਿਆ ਸੀ। ਸਿਕਾਇਤ ਕਰਤਾਵਾਂ ਵੱਲੋਂ ਮਿੱਠੂ ਰਾਮ ਦਾ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਜਸਵੀਰ ਸਿੰਘ ਦੀ ਜਾਤੀ ਪੱਛੜੀ ਸ਼੍ਰੇਣੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਲਈ  ਜਸਵੀਰ ਸਿੰਘ ਦਾ ਪੰਜਾਬ ਦੇ ਪੱਕੇ ਵਸਨੀਕ ਹੋਣ ਵਜੋ ਬਣਾਏ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
 
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਿੱਠੂ ਰਾਮ, ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਮਿੱਠੂ ਰਾਮ ਦੇ ਸਕੂਲ ਰਿਕਾਰਡ, ਕੁਰਸੀਨਾਮੇ ਅਤੇ ਨੰਬਰਦਾਰਾਂ ਦੇ ਬਿਆਨਾਂ ਅਨੁਸਾਰ ਰਾਜਪੂਤ ਜਾਤੀ ਨਾਲ ਸਬੰਧਤ ਹੈ ਪ੍ਰੰਤੂ ਉਸ ਨੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਵਿਜੀਲੈਸ ਸੈੱਲ ਵੱਲੋਂ ਰਿਪੋਰਟ ਵਾਚਣ ਲਈ 22, 28 ਜੂਨ, 24 ਅਗਸਤ ਅਤੇ 1 ਸਤੰਬਰ ਨੂੰ ਮਿੱਠੂ ਰਾਮ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ ਉਹ ਹਾਜ਼ਰ ਨਹੀ ਹੋਇਆ।  ਇਸ ਲਈ  ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਪਟਿਆਲਾ ਦੀ ਰਿਪੋਰਟ ਨੂੰ ਮੰਨਦੇ ਹੋਏ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਦੇ ਪੱਛੜੀ ਸ਼੍ਰੇਣੀ ਸਰਟੀਫਿਕੇਟ ਨੰਬਰ 189 ਮਿਤੀ 28.01.2014 ਅਤੇ ਮਿੱਠੂ ਰਾਮ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ:1724 ਮਿਤੀ 25.11.1997 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੇ ਹਕਮ ਦਿੱਤੇ ਹਨ।  ਇਸੇ ਤਰ੍ਹਾਂ ਵਿਭਾਗ ਵੱਲੋਂ ਡੀ.ਪੀ.ਆਈ (ਐਲੀਮੈਂਟਰੀ ਸਿੱਖਿਆ) ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ(ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਵੱਲੋਂ ਬਣਾਏ ਗਏ ਬੀ.ਸੀ. ਸਰਟੀਫਿਕੇਟ ਦੇ ਆਧਾਰ ਤੇ ਲਏ ਲਾਭ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ