Friday, November 22, 2024

National

ਸਸਤੇ ਸਫਰ ਦਾ ਆਨੰਦ ਦੇਣ ਲਈ ਪੀ.ਆਰ.ਟੀ.ਸੀ ਨੇ ਦੋ ਏ ਸੀ ਵੋਲਵੋ ਬੱਸਾਂ ਕੀਤੀਆਂ ਲੋਕ ਸਪੁਰਦ

November 10, 2023 05:12 PM
Arvinder Singh

ਪਟਿਆਲਾ : ਪੀ.ਆਰ.ਟੀ.ਸੀ ਦੇ ਬੇੜੇ ਵਿੱਚ ਦਿੱਲੀ ਏਅਰਪੋਰਟ ਨੂੰ ਜਾਣ ਵਾਲੇ ਲੋਕਾਂ ਦੇ ਸਸਤੇ ਅਤੇ ਸੁਖਾਲੇ ਸਫਰ ਲਈ ਦੋ ਬੱਸਾਂ ਹੋਰ ਸ਼ਾਮਲ ਕੀਤੀਆਂ ਗਈਆਂ ਹਨ। ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇਣ ਉਪਰੰਤ ਚੇਅਰਮੈਨ ਪੀ.ਆਰ.ਟੀ.ਸੀ ਰਣਜੋਧ ਸਿੰਘ ਹਡਾਣਾ ਨੇ ਪੱਤਰਕਾਰਾਂ ਨਾਲ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਲੋਕਾਂ ਦੀ ਲੰਮੇ ਸਮੇਂ ਦੀ ਕੀਤੀ ਜਾ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਉੱਥੇ ਹੀ ਪੰਜਾਬ ਸਰਕਾਰ ਅਤੇ ਪੀ ਆਰ ਟੀ ਸੀ ਦੇ ਚੰਗੇ ਕਾਮਿਆਂ ਦੇ ਹਰ ਤਰ੍ਹਾਂ ਨਾਲ ਮਿਲ ਰਹੇ ਸਾਥ ਨਾਲ ਵਿਭਾਗ ਜਲਦ ਵਾਧੇ ਦਾ ਵਿਭਾਗ ਬਣ ਕੇ ਉਭਰਨ ਦੀ ਗੱਲ ਵੀ ਆਖੀ। ਉਨਾਂ ਕਿਹਾ ਕਿ ਮਹਿਕਮੇ ਵੱਲੋਂ ਸ਼ੁਰੂ ਕੀਤੀਆ 2 ਏ ਸੀ ਵੋਲਵੋ ਬੱਸਾਂ ਚੰਡੀਗੜ੍ਹ ਤੋਂ ਅਬਹੋਰ ਇਲਾਕੇ ਜਾਇਆ ਕਰਨਗੀਆ, ਜਿਸ ਨਾਲ ਹੁਣ ਲੋਕ ਸਸਤੇ ਤੇ ਸੁਖਾਲੇ ਸਫਰ ਦਾ ਆਨੰਦ ਮਾਣ ਸਕਣਗੇ। ਖ਼ਾਸ ਕਰ ਇਸ ਸਸਤੇ ਸਫਰ ਨਾਲ ਜਿਥੇ ਲੋਕਾਂ ਦੀ ਜੇਬ ਦਾ ਵਾਧੂ ਬੋਝ ਘਟੇਗਾ ਅਤੇ ਉਥੇ ਹੀ ਮਹਿਕਮੇ ਦੀ ਆਰਥਿਕ ਸਥਿਤੀ ਵੀ ਹੋਰ ਚੰਗੀ ਹੋਵੇਗੀ।

ਹਡਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹੁਣ ਤੱਕ ਇਸ ਮਹਿਕਮੇ ਨੂੰ ਅਕਸਰ ਘਾਟੇ ਵਿੱਚ ਦਿਖਾਇਆ ਜਾਂਦਾ ਸੀ ਜਿਸ ਦਾ ਸਭ ਤੋਂ ਵੱਡਾ ਕਾਰਨ 70 ਸਾਲ ਤੋਂ ਕਬਜਾ ਕਰੀ ਬੈਠੀਆਂ ਸਰਕਾਰਾਂ ਅਤੇ ਮਹਿਕਮੇ ਦੇ ਕੁਝ ਸ਼ਰਾਰਤੀ ਅਨਸਰ ਸਨ, ਜੋ ਪੰਜਾਬ ਸਰਕਾਰ ਦੇ ਖਜਾਨੇ ਨੂੰ ਘੁਣ ਵਾਂਗ ਖਾ ਰਹੇ ਸਨ। ਇਹ ਹੀ ਨਹੀਂ ਬਲਕਿ ਸਾਬਕਾ ਸਰਕਾਰਾਂ ਦੀ ਸ਼ਹਿ ਤੇ ਮੋਟੇ ਪੈਸੇ ਕਮਾ ਚੁੱਕੇ ਕੁੱਝ ਪ੍ਰਾਈਵੇਟ ਬੱਸ ਮਾਲਕ ਦੇਰ ਰਾਤ ਨਜਾਇਜ ਬੱਸਾਂ ਚਲਾ ਕੇ ਮਹਿਕਮੇ ਦਾ ਸਿਰ ਦਰਦ ਬਣੇ ਹੋਏ ਸਨ। ਜਿਨ੍ਹਾਂ ਵਿਚੋਂ ਹੁਣ ਤੱਕ 21 ਦੇ ਕਰੀਬ ਪ੍ਰਾਈਵੇਟ ਨਜਾਇਜ ਬੱਸਾਂ ਨੂੰ ਫੜ ਕੇ ਸਟੇਟ ਟਰਾਂਸਪੋਰਟ ਤਹਿਤ ਬਣਦੀ ਕਾਰਵਾਈ ਕਰ ਕੇ ਮੋਟਾ ਜੁਰਮਾਨਾ ਜਾ ਬੰਦ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਹਿਕਮੇ ਵਿੱਚ ਕਿਸੇ ਵੀ ਤਰ੍ਹਾਂ ਦੀ ਚੋਰੀ ਰੋਕਣ ਲਈ ਵਿਸ਼ੇਸ਼ ਟੀਮਾਂ ਦਾ ਕੀਤਾ ਗਠਨ ਵੀ ਕੀਤਾ ਗਿਆ ਹੈ।

ਹੋਰ ਬੋਲਦਿਆਂ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਤੋਂ ਚੱਲ ਰਹੀ ਲਗਾਤਾਰ ਚੈਕਿੰਗ ਦੌਰਾਨ ਪੀ ਆਰ ਟੀ ਸੀ ਦੇ ਵੱਖ ਵੱਖ ਡਿਪੂਆਂ ਦੇ 16 ਡਰਾਇਵਰਾਂ ਤੋਂ ਅੰਦਾਜ਼ਨ 500 ਲੀਟਰ ਡੀਜ਼ਲ ਚੋਰੀ ਕਰਦੇ ਫੜਿਆ ਗਿਆ, ਜਿਸ ਦੀ ਕੀਮਤ ਲਗਭਗ 42409 ਰੁਪਏ ਬਣਦੀ ਹੈ। ਇਸ ਦੇ ਨਾਲ ਹੀ ਵੱਖ ਵੱਖ ਡਿਪੂਆਂ ਦੇ 40 ਕੰਡਕਟਰਾਂ ਨੂੰ ਗਬਨ ਦੇ ਕੇਸਾਂ ਵਿੱਚ ਚੋਰੀ ਕਰਦੇ ਫੜਿਆ ਗਿਆ, ਜਿਸ ਦੀ ਰਕਮ 3964 ਰੁਪਏ ਬਣਦੀ ਹੈ। ਇਸ ਤੋਂ ਇਲਾਵਾ ਬੱਸਾਂ ਵਿੱਚ ਬਿਨਾਂ ਟਿਕਟ ਸਫਰ ਕਰਦਿਆਂ ਅੰਦਾਜ਼ਨ 524 ਸਵਾਰੀਆਂ ਨੂੰ ਲੱਗਭਗ 1,21,565 ਰੁਪਏ ਜੁਰਮਾਨਾ ਕੀਤਾ ਗਿਆ ਹੈ। ਮੌਜੂਦਾ ਸਮੇਂ ਵਿੱਚ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਮਿਲ ਕੇ ਸਮੂਹ ਵਰਕਰਾਂ ਨੂੰ ਇਮਾਨਦਾਰੀ ਅਤੇ ਮਹਿਕਮੇ ਦੇ ਵਾਧੇ ਲਈ ਕੰਮ ਕਰਨ ਪ੍ਰਤੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਹੁਣ ਆਪ ਪੰਜਾਬ ਮੁਖੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਸੋਚ ਸਦਕੇ ਸਾਰੇ ਵਿਭਾਗਾ ਨੂੰ ਆਪਣੇ ਪੈਰਾ ਤੇ ਖੜਾ ਕਰਨਾ ਦੀ ਪਹਿਲ ਵਿੱਚ ਪੀ ਆਰ ਟੀ ਸੀ ਅਹਿਮ ਜਿੰਮੇਵਾਰੀ ਨਿਭਾਵੇਗਾ। ਇਸ ਨਾਲ ਜਿਥੇ ਮਹਿਕਮੇ ਵਿੱਚ ਰੁਜਗਾਰ ਦੇ ਸਾਧਨ ਪੈਦਾ ਹੋਣਗੇ ਉਥੇ ਹੀ ਕਰਮਚਾਰੀਆਂ ਦੇ ਤਨਖਾਹ, ਪੈਨਸ਼ਨਾਂ ਆਦਿ ਦੇ ਮਸਲੇ ਪੈਦਾ ਨਹੀ ਹੋਣਗੇ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪੀ.ਆਰ.ਟੀ.ਸੀ ਵਿੱਚ ਹੋਰ ਨਵੀਆਂ ਬੱਸਾਂ ਜਲਦ ਹੀ ਲੋਕਾਂ ਦੇ ਸਪੁਰਦ ਕੀਤੀਆਂ ਜਾਣਗੀਆਂ ਜੋ ਪੰਜਾਬ ਦੇ ਵੱਖ ਵੱਖ ਹਿੱਸਿਆਂ ਅਤੇ ਖ਼ਾਸ ਕਰ ਪਿੰਡਾਂ ਵਿਚਲੇ ਬੰਦ ਪਏ ਰੂਟਾ ਨੂੰ ਚਲਾਇਆ ਜਾ ਸਕੇ। ਇਸ ਨਾਲ ਜਿੱਥੇ ਲੋਕ ਪੀHਆਰHਟੀHਸੀ ਦੀਆਂ ਵੋਲਵੋ ਬੱਸਾਂ ਵਿੱਚ ਸਸਤੇ ਸਫਰ ਦਾ ਆਨੰਦ ਲੈ ਸਕਣਗੇ ਉੱਥੇ ਹੀ ਵਿਭਾਗ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

ਇਸ ਮੌਕੇ ਪਟਿਆਲਾ ਡਿੱਪੂ ਦੇ ਜੀ ਐਮ ਅਮਨਵੀਰ ਸਿੰਘ ਟਿਵਾਣਾ, ਜਨਰਲ ਮੈਨੇਜਰ ਐਮ ਪੀ ਸਿੰਘ, ਜਨਰਲ ਮੇਨੈਜਰ ਮਨਿੰਦਰਪਾਲ ਸਿੰਘ ਸਿੱਧੂ, ਐਕਸੀਅਨ ਜਤਿੰਦਰਪਾਲ ਸਿੰਘ ਗਰੇਵਾਲ, ਰਮਨਜੋਤ ਸਿੰਘ ਪੀ ਏ ਟੂ ਚੇਅਰਮੈਨ ਪੀ ਆਰ ਟੀ ਸੀ, ਹਰਪਿੰਦਰ ਚੀਮਾ, ਕਈ ਅਧਿਕਾਰੀ ਅਤੇ ਵਿਭਾਗ ਦੇ ਕਰਮਚਾਰੀ ਮੌਜੂਦ ਰਹੇ।

Have something to say? Post your comment

 

More in National

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ