Friday, November 22, 2024

Chandigarh

ਏ ਆਈ ਐਮ ਐਸ ਮੋਹਾਲੀ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਟਾਟਾ ਮੈਮੋਰੀਅਲ ਸੈਂਟਰ) ਨਿਊ ਚੰਡੀਗੜ੍ਹ ਦਰਮਿਆਨ ਸਮਝੌਤਾ ਸਹੀਬੰਦ

November 15, 2023 11:53 AM
SehajTimes
ਐਸ.ਏ.ਐਸ.ਨਗਰ :- ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਟਾਟਾ ਮੈਮੋਰੀਅਲ ਸੈਂਟਰ) ਨਿਊ ਚੰਡੀਗੜ੍ਹ ਨੇ ਅਕਾਦਮਿਕ ਅਤੇ ਖੋਜ ਸਹਿਯੋਗ ਲਈ ਕਲ੍ਹ ਇੱਕ ਸਮਝੌਤਾ ਪੱਤਰ (ਐਮ ਓ ਯੂ) ਤੇ ਸਹਿਮਤੀ ਨੂੰ ਰਸਮੀ ਰੂਪ ਦਿੱਤਾ ਗਿਆ। ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਡਾ. ਭਵਨੀਤ ਭਾਰਤੀ, ਡਾਇਰੈਕਟਰ ਪ੍ਰਿੰਸੀਪਲ, ਏ ਆਈ ਐਮ ਐਸ ਮੋਹਾਲੀ ਨੇ ਕਿਹਾ ਕਿ ਇਹ ਅਸਲ ਵਿੱਚ ਅਕਾਦਮਿਕ ਅਤੇ ਖੋਜ ਯਤਨਾਂ ਵਿੱਚ ਸਾਂਝੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ, ਸਹਿਯੋਗ ਦੇਣ ਲਈ ਇੱਕ ਮਜ਼ਬੂਤ ਢਾਂਚਾ ਸਥਾਪਤ ਕਰੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਐਮ ਓ ਯੂ ਵਿੱਚ ਸਹਿਯੋਗ ਦੇ ਖਾਸ ਖੇਤਰਾਂ ਜਿਵੇਂ ਕਿ ਫੈਕਲਟੀ ਐਕਸਚੇਂਜ ਪ੍ਰੋਗਰਾਮ, ਸਾਂਝੇ ਖੋਜ ਪ੍ਰੋਜੈਕਟ, ਸਰੋਤ ਸਾਂਝੇ ਕਰਨ ਅਤੇ ਸਹਿਯੋਗੀ ਪ੍ਰਕਾਸ਼ਨਾਂ ਨੂੰ ਦਰਸਾਇਆ ਗਿਆ ਹੈ।
       ਡਾਇਰੈਕਟਰ ਪ੍ਰਿੰਸੀਪਲ ਨੇ ਅੱਗੇ ਕਿਹਾ ਕਿ ਇਹ ਸਮਝੌਤਾ ਟੀਚਿਆਂ ਦੀ ਸਪਸ਼ਟਤਾ ਅਤੇ ਇਕਸਾਰਤਾ ਨੂੰ ਯਕੀਨੀ ਬਣਾਉਂਦੇ ਹੋਏ ਹਰੇਕ ਧਿਰ ਦੀਆਂ ਭੂਮਿਕਾਵਾਂ, ਜ਼ਿੰਮੇਵਾਰੀਆਂ ਅਤੇ ਯੋਗਦਾਨ ਨੂੰ ਵੀ ਪਰਿਭਾਸ਼ਿਤ ਕਰੇਗਾ। ਉਨ੍ਹਾਂ ਅੱਗੇ ਕਿਹਾ "ਪ੍ਰਮੁੱਖ ਤੌਰ 'ਤੇ, ਐਮ ਓ ਯੂ ਅਕਾਦਮਿਕ ਅਤੇ ਖੋਜ ਕਾਰਜਾਂ ਨੂੰ ਅੱਗੇ ਵਧਾਉਣ ਲਈ ਗਿਆਨ, ਸਰੋਤਾਂ ਅਤੇ ਮੁਹਾਰਤ ਦੇ ਆਦਾਨ-ਪ੍ਰਦਾਨ ਦੀ ਸਹੂਲਤ, ਆਪਸੀ ਵਿਕਾਸ ਲਈ ਇੱਕ ਨੀਂਹ ਵਜੋਂ ਕੰਮ ਕਰੇਗਾ।"

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ