ਫ਼ਤਹਿਗੜ੍ਹ ਸਾਹਿਬ :- ਸ਼੍ਰੀ ਨਸੀਬ ਸਿੰਘ ਨੇ ਖਜ਼ਾਨਾ ਅਫਸਰ ਅਮਲੋਹ ਦਾ ਆਹੁਦਾ ਸੰਭਾਲ ਲਿਆ ਹੈ। ਇਥੇ ਵਰਨਣਯੋਗ ਹੈ ਕਿ ਸ਼੍ਰੀ ਨਸੀਬ ਸਿੰਘ ਨੇ ਜ਼ਿਲ੍ਹਾ ਖਜ਼ਾਨਾ ਦਫਤਰ ਫਰੀਦਕੋਟ ਤੋਂ ਬਤੌਰ ਸਟੈਨੋ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਸਨ। ਇਸ ਤੋਂ ਬਾਅਦ ਉਹ ਰੋਪੜ ਵਿਖੇ ਵੀ ਤੈਨਾਤ ਰਹੇ ਅਤੇ ਫਿਰ ਆਡੀਟਰ ਵਜੋਂ ਪ੍ਰਮੋਟ ਹੋ ਕੇ ਕਪੂਰਥਲਾ ਅਤੇ ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ। ਸ਼੍ਰੀ ਨਸੀਬ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਕਿਸਮਤ ਵਾਲਾ ਸਮਝਦੇ ਹਨ ਕਿਉਂਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ਵਾਲੇ ਜ਼ਿਲ੍ਹੇ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਜਿਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ।