Friday, September 20, 2024

Chandigarh

ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ

November 16, 2023 02:44 PM
SehajTimes
ਐਸ.ਏ.ਐਸ. ਨਗਰ:-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚਲੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਨੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਵੱਖੋ ਵੱਖ ਟਿਊਬਵੈੱਲ ਪ੍ਰੋਜੈਕਟ ਜਲਦੀ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਵੀ ਦਿੱਤੀਆਂ। ਨਾਲ ਹੀ ਉਹਨਾਂ ਨੇ ਜ਼ਿਲ੍ਹੇ ਵਿੱਚ ਸ਼ਹਿਰੀ ਖੇਤਰਾਂ ਵਿਚ ਵੱਖ-ਵੱਖ ਥਾਈਂ ਚੱਲ ਰਹੇ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ
ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਈਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਲਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ਉੱਤੇ ਤਿਆਰ ਕਰਵਾਉਣ ਬਾਬਤ ਜੋ ਵੀ ਕਾਰਜ ਲੋੜੀਂਦੇ ਹਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਤੈਅ ਪ੍ਰੋਜੈਕਟਾਂ ਦੀ ਪੂਰਤੀ ਨਾਲ ਨਾ ਕੇਵਲ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧਨ ਹੋਵੇਗਾ ਸਗੋਂ ਹੜ੍ਹਾਂ ਵਰਗੀ ਸਥਿਤੀ ਨੂੰ ਨਜਿੱਠਣ ਵਿਚ ਵੀ ਮਦਦ ਮਿਲੇਗੀ। ਟ੍ਰੀਟ (ਸੋਧਿਆ) ਪਾਣੀ ਵੱਖੋ-ਵੱਖ ਥਾਂ ਤੇ ਸਿੰਜਾਈ ਤੇ ਹੋਰਨਾਂ ਕਾਰਜਾਂ ਲਈ ਵਰਤਿਆ ਜਾਵੇਗਾ।
 
 
ਸ਼੍ਰੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਨਗਰ ਨਿਗਮ ਅਧੀਨ ਘਰ-ਘਰ ਜਾ ਕੇ ਕੂੜਾ ਇਕੱਤਰ ਕਰਨ ਦਾ ਕਾਰਜ 100 ਫ਼ੀਸਦ ਹੈ। ਜ਼ਿਲ੍ਹੇ ਦੀਆਂ 06 ਨਗਰ ਕੌਂਸਲਾਂ ਵਿਚ ਵੀ ਘਰ-ਘਰ ਜਾ ਕੇ ਕੂੜਾ ਇਕੱਤਰ ਕਰਨ ਦਾ ਕਾਰਜ 100 ਫ਼ੀਸਦ ਚੱਲ ਰਿਹਾ ਹੈ। ਡੇਰਾਬਸੀ ਵਿਚ ਇਹ ਕਾਰਜ 85 ਫ਼ੀਸਦ ਹੋ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ-ਆਪਣੇ ਖੇਤਰਾਂ ਵਿੱਚ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਯੋਗ ਉਪਰਾਲੇ ਕੀਤੇ ਜਾਣ।  ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਮੋਹਾਲੀ ਵਲੋਂ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ। ਉਹਨਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੇਸਟ ਵੰਡਰ ਪਾਰਕ, ਮੈਕਨਾਈਜ਼ਡ ਵਾਹਨ ਤੇ ਰਿਕਸ਼ਾ ਰੇਹੜੀਆਂ ਖਰੀਦਣ ਸਬੰਧੀ ਪ੍ਰਕਿਰਿਆ ਤੇਜ਼ ਕਰਨ ਲਈ ਕਿਹਾ।  ਸ਼੍ਰੀ ਦਮਨਜੀਤ ਸਿੰਘ ਮਾਨ ਨੇ ਸਰਫੇਸ ਵਾਟਰ ਸਪਲਾਈ ਸਬੰਧੀ ਪ੍ਰਕਿਰਿਆ ਤੇਜ਼ ਕਰਨ ਦੇ ਆਦੇਸ਼ ਵੀ ਦਿੱਤੇ। ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਦੂਸ਼ਣ ਸਬੰਧੀ ਵੱਧ ਤੋਂ ਵੱਧ ਸੈਂਪਲ ਲੈ ਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਐੱਸ.ਟੀ.ਪੀਜ਼ ਅਤੇ ਈ.ਟੀ.ਪੀਜ਼ ਦੇ ਸੈਂਪਲ ਲਗਾਤਾਰ ਲਏ ਜਾਣ । 
ਵਧੀਕ ਡਿਪਟੀ ਕਮਿਸ਼ਨਰ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਾਫ-ਸਫ਼ਾਈ ਸਮੇਤ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖੋ-ਵੱਖ ਮੁਹਿੰਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।  ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਕਾਰਜਾਂ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ. ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਮੋਹਾਲੀ ਅਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 'ਸਿੰਗਲ ਯੂਜ਼ ਪਲਾਸਟਿਕ' (ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ) ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਤੇ ਇਸ ਸਬੰਧੀ ਵੱਧ ਤੋਂ ਵੱਧ ਚੈਕਿੰਗ ਯਕੀਨੀ ਬਣਾ ਕੇ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਮੀਟਿੰਗ ਵਿੱਚ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 

--

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ