Saturday, September 28, 2024
BREAKING NEWS
ਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾਭਾਜਪਾ ਨੂੰ ਖੁਸ਼ ਕਰਨਾ ਚਾਹੁੰਦੀ ਹੈ ਖੇਤੀ ਕਾਨੂੰਨਾਂ ਦੀ ਮੁੜ ਮੰਗ ਨਾਲ ਕੰਗਣਾ ਰਣੌਤ: ਜੀਤੀ ਪਡਿਆਲਾਪੰਜਾਬ ‘ਚ 20 ਅਕਤੂਬਰ ਤੋਂ ਪੰਚਾਇਤ ਚੋਣਾਂ ਦਾ ਐਲਾਨਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚਕੋਲਕਾਤਾ ਬਲਾਤਕਾਰ ਮਾਮਲਾ : ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨੀਆਂ

Chandigarh

ਪੰਜਾਬ ਦੇ ਹੁਨਰਮੰਦ ਨੌਜਵਾਨ ਨੌਕਰੀਆਂ ਮੰਗਣ ਦੀ ਥਾਂ ਰੋਜ਼ਗਾਰ ਦੇਣ ਦੇ ਸਮਰੱਥ ਬਨਣਗੇ-ਹਰਜੋਤ ਸਿੰਘ ਬੈਂਸ

November 17, 2023 07:33 PM
SehajTimes
ਸਿੱਖਿਆ ਮੰਤਰੀ ਬੈਂਸ ਵੱਲੋਂ ਚਿਤਕਾਰਾ ਯੂਨੀਵਰਸਿਟੀ 'ਚ ਕ੍ਰੀਏਟਿਵੇਲੋ ਫੈਸਟੀਵਲ ਦੇ ਜੇਤੂਆਂ ਦਾ ਸਨਮਾਨ
ਸਰਕਾਰੀ ਸਕੂਲਾਂ 'ਚ ਬਿਜਨੈਸ ਬਲਾਸਟਰ ਸਕੀਮ ਨੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਿਆ-ਬੈਂਸ 
 
ਰਾਜਪੁਰਾ, ਬਨੂੜ :-ਪੰਜਾਬ ਦੇ ਉਚੇਰੀ, ਸਕੂਲ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਇਨੋਵੇਸ਼ਨ ਤੇ ਸਟਾਰਅੱਪ ਨੂੰ ਬੜਾਵਾ ਦਿੱਤਾ ਹੈ। ਸਿੱਖਿਆ ਮੰਤਰੀ ਅੱਜ ਇੱਥੇ ਚਿਤਕਾਰਾ ਯੂਨੀਵਰਸਿਟੀ ਵਿਖੇ ਕ੍ਰੀਏਟਿਵੇਲੋ ਇੰਡੀਆ, 1ਜੈਨ, ਯੂਥ ਫਾਰ ਪਲੈਨੈਟ ਵੱਲੋਂ ਚਿਤਕਾਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਏ ਗਏ ਕ੍ਰੀਏਟਿਵੇਲੋ ਇੰਡੀਆ-2023 (ਪਾਇਲਟ) ਫੈਸਟੀਵਲ ਦੇ ਜੇਤੂਆਂ ਦਾ ਸਨਮਾਨ ਕਰਨ ਪੁੱਜੇ ਸਨ। ਗ੍ਰੈਂਡ ਫਿਨਾਲੇ ਦੇ ਜੇਤੂ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਕੇ ਆਪਣੀਆਂ ਸਨਅਤਾਂ ਲਾਉਣ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਸਦਕਾ ਸੂਬੇ ਦੇ ਨੌਜਵਾਨ ਨੌਕਰੀਆਂ ਮੰਗਣ ਦੀ ਥਾਂ ਹੋਰਨਾਂ ਨੂੰ ਰੋਜ਼ਗਾਰ ਦੇਣ ਦੇ ਸਮਰੱਥ ਬਨਣਗੇ। ਉਨ੍ਹਾਂ ਕਿਹਾ ਕਿ ਇਨੋਵੇਸ਼ਨ ਅਤੇ ਸਟਾਰਟਅੱਪ ਨੂੰ ਉਤਸ਼ਾਹਤ ਕਰਨਾ ਪੰਜਾਬ ਸਰਕਾਰ ਦੀ ਪਹਿਲਕਦਮੀ ਹੈ ਤਾਂ ਕਿ ਸਾਡੇ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਦੀ ਥਾਂ ਆਪਣੇ ਸੂਬੇ ਵਿੱਚ ਰਹਿਕੇ ਦੂਜਿਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ।
 
 
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ ਨੂੰ ਆਪਣੀ ਪਹਿਲੀ ਤਰਜੀਹ ਬਣਾਇਆ ਹੈ, ਸਿੱਟੇ ਵਜੋਂ ਸੂਬੇ ਵਿੱਚ ਨਵੀਂ ਸਿੱਖਿਆ ਕਰਾਂਤੀ ਦਾ ਆਗ਼ਾਜ਼ ਹੋਣ ਨਾਲ ਸਕੂਲਾਂ ਕਾਲਜਾਂ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੀ ਨਵੀਂ ਪਹਿਲਕਦਮੀ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਬਿਜਨੈਸ ਬਲਾਸਟਰ ਸਕੀਮ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦਿੰਦਿਆਂ 2000 ਰੁਪਏ ਦੀ ਮਦਦ ਦੇਕੇ ਉਨ੍ਹਾਂ ਵੱਲੋਂ ਬਣਾਈਆਂ ਵਸਤਾਂ ਨੂੰ ਪ੍ਰਦਰਸ਼ਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਹੁਨਰ ਨਿਖਰ ਕੇ ਸਾਹਮਣੇ ਆਇਆ ਹੈ।
 
 
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦਾ ਨਵਾਂ ਭਵਿੱਖ ਸਿੱਖਿਆ ਉਤੇ ਨਿਰਭਰ ਹੈ, ਜਿਸ ਲਈ ਭਗਵੰਤ ਸਿੰਘ ਮਾਨ ਸਰਕਾਰ, ਹਮੇਸ਼ਾ ਨਜ਼ਰ ਅੰਦਾਜ ਕੀਤੇ ਗਏ ਸਿੱਖਿਆ ਵਿਭਾਗ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਸਿੱਖਿਆ ਉਪਰ ਹੀ ਸਭ ਤੋਂ ਵੱਧ ਜ਼ੋਰ ਦੇ ਰਹੀ ਹੈ। ਇਸ ਦੌਰਾਨ ਕੁਇਸਟ, ਆਰ.ਆਈ.ਐਮ.ਟੀ., ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਪਣੀਆਂ ਖੋਜਾਂ ਦੇ ਅਧਾਰਤ ਵੱਖ-ਵੱਖ ਟਿਕਾਊ ਊਰਜਾ ਨਾਲ ਚੱਲਣ ਵਾਲੇ ਵਾਹਨ ਪ੍ਰਦਸ਼ਤ ਕੀਤੇ, ਜਿਨ੍ਹਾਂ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਲਾਘਾ ਕੀਤੀ ਅਤੇ ਜੇਤੂ ਟੀਮਾਂ ਨੂੰ ਸਨਮਾਨਤ ਕੀਤਾ।
 
 
ਯੂਨੀਵਰਸਿਟੀ ਦੇਪ੍ਰੋ-ਚਾਂਸਲਰ ਮਧੂ ਚਿਤਕਾਰਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਦੱਸਿਆ ਕਿ ਇਸ ਫੈਸਟੀਵਲ ਦਾ ਮੰਤਵ ਵਾਤਵਾਰਣ ਤਬਦੀਲੀਆਂ ਦੇ ਮੱਦੇਨਜ਼ਰ ਵਿਦਿਆਰਥੀਆਂ ਵੱਲੋਂ ਆਪਣੇ ਹੁਨਰ ਦਾ ਪ੍ਰਗਟਾਵਾ ਕਰਦੇ ਹੋਏ ਜੋ ਟਿਕਾਊ ਊਰਜਾ ਨੂੰ ਲੈਕੇ ਵਾਹਨਾਂ ਦੇ ਖੇਤਰ ਵਿੱਚ ਨਵੀਂਆਂ ਖੋਜਾਂ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਹੋਰ ਉਤਸ਼ਾਹਤ ਕਰਨਾ ਸੀ। ਸਿੱਖਿਆ ਮੰਤਰੀ ਦਾ ਧੰਨਵਾਦ ਕਰਦਿਆਂ 1 ਜੈਨ ਦੇ ਸੀ.ਈ.ਓ.ਪੌਲ ਸਿੰਘ ਨੇ ਦੱਸਿਆ ਕਿ ਜੇਤੂ ਟੀਮਾਂ ਦੁਬਈ ਵਿਖੇ ਯੁਨਾਇਟਡ ਨੇਸ਼ਨਜ਼ ਵੱਲੋਂ ਇਸ ਸਾਲ ਦੇ ਅਖ਼ੀਰ ਵਿੱਚ ਕਰਵਾਈ ਜਾਣ ਵਾਲੀ ਕਾਨਫਰੰਸ ਆਫ਼ ਪਾਰਟੀਜ਼ 28 ਵਿੱਚ ਹਿੱਸਾ ਲੈਣਗੀਆਂ।
 
 
ਉਨ੍ਹਾਂ ਦੱਸਿਆ ਕਿ ਕ੍ਰੀਏਟਿਵੇਲੋ ਲਕਜ਼ਮਬਰਗ, ਯੂਰਪ ਦਾ ਉਪਰਾਲਾ ਹੈ, ਜਿਸ ਵੱਲੋਂ ਵਾਤਾਵਰਣਕ ਤਬਦੀਲੀਆਂ ਦੇ ਮੱਦੇਨਜ਼ਰ ਸਸਤੇ ਤੇ ਟਿਕਾਊ ਊਰਜਾ 'ਤੇ ਚੱਲਣ ਵਾਲੇ ਵਾਹਨਾਂ ਦੀ ਖੋਜ ਲਈ ਵਿਦਿਆਰਥੀਆਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ।

Have something to say? Post your comment

 

More in Chandigarh

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਸਾਂਸਦ ਮਲਵਿੰਦਰ ਕੰਗ ਨੇ ਗਿਣਾਏ ਅੰਕੜੇ ਕਿਹਾ ਭਗਵੰਤ ਮਾਨ ਨੇ ਰਿਸ਼ਵਤਖੋਰੀ ਤੇ ਸਿਆਸੀ ਸਿਫਾਰਿਸ਼ਾਂ ਦੀ ਰਵਾਇਤ ਖਤਮ ਕੀਤੀ

ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

ਪੰਜ ਕਰਾਰਾਂ ਸਬੰਧੀ ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਗਿਆ ਬਿਆਨ ਹੈ "ਬਿਲਕੁਲ ਠੀਕ" : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਵੱਲੋਂ ਆਨਲਾਈਨ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ

ਲਾਲਜੀਤ ਸਿੰਘ ਭੁੱਲਰ ਨੇ ਜੇਲ ਮੰਤਰੀ ਵਜੋਂ ਅਹੁਦਾ ਸੰਭਾਲਿਆ

ਜ਼ਮਾਨਤ ਤੋਂ ਬਾਅਦ ਮੋਹਾਲੀ ਪ੍ਰੈਸ ਕਲੱਬ ਪੁੱਜੇ ਪੱਤਰਕਾਰ ਤੱਗੜ ਦਾ ਭਰਵਾਂ ਸਵਾਗਤ

ਲੋਕ ਰਾਜ ਦੀ ਨੀਂਹ ਹਨ ਪੰਚਾਇਤੀ ਚੋਣਾਂ: ਹਰਚੰਦ ਸਿੰਘ ਬਰਸਟ

ਡਾ. ਅੰਕਿਤਾ ਕਾਂਸਲ ਨੇ ਵਿਖੇ ਐਸ.ਏ.ਐਸ.ਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ

ਝੋਨੇ ਦੇ ਕਟਾਈ ਸੀਜਨ 2024 ਦੌਰਾਨ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਈਆਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ