ਨਾਭਾ : ਪੰਜਾਬ ਸਰਕਾਰ ਵੱਲੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ (Shri Guru Teg Bahadur Sahib ji) ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਸਰਕਾਰੀ ਰਿਪੁਦਮਨ ਕਾਲਜ ਨਾਭਾ (Ripudaman College Nabha) ਦੇ ਇਤਿਹਾਸ ਵਿਭਾਗ ਵੱਲੋਂ ਆਨ ਲਾਇਨ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਲੇਖ ਲਿਖੇ ਗਏ।
ਇਸ ਮੁਕਾਬਲੇ 'ਚ ਪਹਿਲੇ ਸਥਾਨ 'ਤੇ ਬੀ.ਏ. ਭਾਗ ਦੂਜਾ ਦੀ ਗਾਗੀ, ਦੂਜੇ ਸਥਾਨ 'ਤੇ ਬੀ.ਏ. ਭਾਗ ਤੀਜਾ ਦੀ ਸਰਬਜੀਤ ਕੌਰ, ਤੀਜੇ ਯਥਾਨ 'ਤੇ ਬੀ.ਏ. ਭਾਗ ਤੀਜਾ ਦੀ ਅੰਜਲੀ ਰਹੀ। ਇਤਿਹਾਸ ਵਿਭਾਗ ਦੇ ਪ੍ਰੋਫੈਸਰ ਅਮਰਿੰਦਰ ਸਿੰਘ ਨੇ ਇਸ ਮੁਕਾਬਲੇ ਦੀ ਦੇਖ-ਰੇਖ ਕਰਦਿਆਂ ਜੇਤੂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕੀਤੀ।
ਕਾਲਜ ਪ੍ਰਿੰਸੀਪਲ ਪ੍ਰੋ. ਤਰਸੇਮ ਗਰਗ ਨੇ ਕਿਹਾ ਕਿ ਭਵਿੱਖ 'ਚ ਵੀ ਅਜਿਹੇ ਹੋਰ ਮੁਕਾਬਲੇ ਤੇ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਤਾਂ ਕਿ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਅਤੇ ਪੰਜਾਬ ਦੇ ਇਤਿਹਾਸ ਨਾਲ ਜੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਤਿਹਾਸ ਵਿਭਾਗ ਦੇ ਪ੍ਰਾਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਤੋਂ ਵੱਧ ਰੁੱਖ ਲਾਉਣ ਲਈ ਵੀ ਪ੍ਰੇਰਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਜੁਲਾਈ 2021 ਤੱਕ 400 ਫ਼ਲਦਾਰ ਤੇ ਛਾਂਦਾਰ ਬੂਟੇ ਲਾਏ ਜਾਣਗੇ।