ਚੰਡੀਗੜ੍ਹ :- ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਜਿਸ ਮੁਤਾਬਕ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪ੍ਰੰਜਾਬ ਦੇ ਬੱਚਿਆਂ ਨੂੰ ਪ੍ਰੀ-ਨਰਸਰੀ ਤੇ ਨਰਸਰੀ ਦੇ ਸਕੂਲਾਂ ਵਿਚ ਦਾਖਲਾ ਨਹੀ ਦਿੱਤਾ ਜਾਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਤੇ ਐਨਐਸਜੂਆਈ (NSUI) ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ਦੀ ਸਖਤ ਨਿੰਦਾ ਕੀਤੀ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਿੱਖਿਆ ਸਾਰਿਆਂ ਲਈ ਇਕ ਮੌਲਿਕ ਮਨੁੱਖੀ ਅਧਿਕਾਰ ਹੈ। ਕੁਝ ਬੱਚਿਆਂ ਤੋਂ ਇਸ ਬੁਨਿਆਦੀ ਅਧਿਕਾਰ ਨੂੰ ਖੋਹਣ ਦਾ ਫੈਸਲਾ ਕਿਵੇ ਲਿਆ ਜਾ ਸਕਦਾ ਹੈ। ਪੰਜਾਬ ਦੇ ਵਿਦਿਆਰਥੀ ਮੌਜੂਦਾ ਸਮੇਂ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿਚ ਲਗਭਗ 40 ਫੀਸਦੀ ਸੀਟਾਂ ‘ਤੇ ਕਾਬਜ਼ ਹਨ। ਇਹ ਫੈਸਲਾ ਗਲਤ ਢੰਗ ਨਾਲ ਸਾਡੇ ਨੌਜਵਾਨਾਂ ਤੋਂ ਘੱਟ ਉਮਰ ਤੋਂ ਉਨ੍ਹਾਂ ਦੇ ਅਧਿਕਾਰਾਂ ਨੂੰ ਖੋਹ ਰਿਹਾ ਹੈ। ਕਾਂਗਰਸ ਪ੍ਰਧਾਨ ਨੇ ਕੇਂਦਰ ਸ਼ਾਸਿਤ ਸੂਬੇ ਵਜੋਂ ਚੰਡੀਗੜ੍ਹ ‘ਤੇ ਕੇਂਦਰ ਸਰਕਾਰ ਦੇ ਪ੍ਰਭਾਵ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕੰਟਰੋਲ ਵਿਚ ਹੋਣ ਕਾਰਨ ਹੁਣ ਅਜਿਹੇ ਉਪਾਅ ਦੇ ਅਧੀਨ ਹਨ ਜੋ ਸਿੱਧੇ ਪੰਜਾਬ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੇ ਹਨ। ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਦਿਨੋ ਦਿਨ ਘੱਟ ਹੁੰਦਾ ਜਾ ਰਿਹਾ ਹੈ ਭਾਵੇਂ ਉਹ ਪੰਜਾਬ ਦੀਆਂ ਕਾਰਾਂ ਲਈ ਪਾਰਕਿੰਗ ਲਈ ਦੁੱਗਣੀ ਫੀਸ ਲਗਾਉਣਾ ਹੋਵੇ ਜਾਂ ਸਾਡੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਨ ਨਾ ਦੇਣਾ ਹੋਵੇ। NSUI ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਅਸੀ ਚੰਡੀਗੜ੍ਹ ਪ੍ਰਸ਼ਾਸਨ ਦੇ ਫੈਸਲੇ ਦਾ ਵਿਰੋਧ ਕਰਦੇ ਹਾ ਇਹ ਫੈਸਲਾ ਦੋਵੇਂ ਇਲਾਕਿਆਂ ਵਿਚ ਏਕਤਾ ਦੀ ਭਾਵਨਾ ਦੇ ਉਲਟ
ਹੈ।