Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Doaba

ਹੁਸ਼ਿਆਰਪੁਰ ਵਾਸੀਆਂ ਵੱਲੋਂ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

November 20, 2023 11:49 AM
SehajTimes

ਹੁਸ਼ਿਆਰਪੁਰ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਵਿੱਚ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਇਲਾਕਾ ਨਿਵਾਸੀਆਂ ਨੇ ਕਿਹਾ ਕਿ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਹਲਕੇ ਦੀ ਤਰੱਕੀ ਅਤੇ ਕਾਇਆ ਕਲਪ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨਗੇ। ਇਨ੍ਹਾਂ ਕਾਰਜਾਂ ਦੀ ਸ਼ਲਾਘਾ ਕਰਦਿਆਂ ਹੁਸ਼ਿਆਰਪੁਰ ਦੇ ਪਿੰਡ ਮਾਣਕਢੇਰੀ ਦੇ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਨੂੰ ਬਹੁਤ ਵਧੀਆ ਮੁੱਖ ਮੰਤਰੀ ਮਿਲਿਆ ਹੈ ਅਤੇ ਉਹ ਮੁੱਖ ਮੰਤਰੀ ਦੀ ਇਮਾਨਦਾਰੀ ਤੋਂ ਬਹੁਤ ਪ੍ਰਭਾਵਿਤ ਹੈ। ਹੁਸ਼ਿਆਰਪੁਰ ਲੋਕ ਸਭਾ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਪ੍ਰਾਜੈਕਟ ਸ਼ਲਾਘਾਯੋਗ ਹਨ। ਸਰਕਾਰ ਦੀ ਸ਼ਲਾਘਾ ਕਰਦਿਆਂ ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਤਰੱਕੀ ਕਰ ਰਿਹਾ ਹੈ ਅਤੇ ਮੁੱਖ ਮੰਤਰੀ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇ ਰਹੇ ਹਨ। ਇਸੇ ਤਰ੍ਹਾਂ ਪਿੰਡ ਤਲਵੰਡੀ ਦੇ ਦਸੌਂਧਾ ਸਿੰਘ ਨੇ ਕਿਹਾ ਕਿ ਸਾਡਾ ਨਿਸ਼ਾਨਾ ਪੰਜਾਬ ਦੀ ਤਰੱਕੀ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ 867 ਕਰੋੜ ਰੁਪਏ ਦੇ ਇਹ ਪ੍ਰਾਜੈਕਟ ਕਾਰਜਸ਼ੀਲ ਹੋਣ ਨਾਲ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਨੁਹਾਰ ਬਦਲ ਦੇਣਗੇ।


ਇਸ ਦੌਰਾਨ ਸ਼ਾਮਚੁਰਾਸੀ ਤੋਂ ਡਾ. ਓਮ ਪ੍ਰਕਾਸ਼ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ ਅਤੇ ਪੰਜਾਬ ਦਾ ਹਰ ਬਸ਼ਿੰਦਾ ਇਸ ਅਗਾਂਹਵਧੂ ਸਰਕਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਬਣਨ ਨਾਲ ਹੁਸ਼ਿਆਰਪੁਰ ਦੇ ਨਾਲ-ਨਾਲ ਪਹਾੜੀ ਖ਼ੇਤਰ ਦੇ ਲੋਕਾਂ ਨੂੰ ਸਿਹਤ ਸੰਭਾਲ ਸਹੂਲਤਾਂ ਮਿਲਣਗੀਆਂ। ਮਰੀਜ਼ਾਂ ਨੂੰ ਲੋੜ ਪੈਣ ਉੱਤੇ ਨੇੜੇ ਹੀ ਐਮਰਜੈਂਸੀ ਸਹੂਲਤ ਉਪਲਬਧ ਹੋਣ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ।

ਟਾਂਡਾ ਦੇ ਗੁਲਸ਼ਨ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਦਿੱਲੀ ਵੱਲੋਂ ਸ਼ੁਰੂ ਕੀਤੇ 867 ਕਰੋੜ ਰੁਪਏ ਦੇ ਪ੍ਰਾਜੈਕਟਾਂ ਤੋਂ ਲੋਕ ਬਹੁਤ ਖੁਸ਼ ਹਨ ਅਤੇ ਉਹ ਇਸ ਖੁਸ਼ੀ ਦਾ ਪ੍ਰਗਟਾਵਾ ਕਰਨ ਲਈ ਉਹ ਇੱਥੇ ਆਏ ਹਨ। ਪਿੰਡ ਬੈਂਸਾ ਦੇ ਹਰਭਜਨ ਸਿੰਘ ਨੇ ਕਿਹਾ ਕਿ ਅੱਜ ਦੀ ਵਿਕਾਸ ਕ੍ਰਾਂਤੀ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਹੁਣ ਤਰੱਕੀ ਦੀ ਰਾਹ ’ਤੇ ਹੈ ਅਤੇ ਇਹ ਤਰੱਕੀ ਹੁਣ ਰੁਕਣ ਵਾਲੀ ਨਹੀਂ ਹੈ। ਇਸ ਤਰ੍ਹਾਂ ਪਿੰਡ ਸੱਤੋਵਾਲੀ ਦੇ ਇੰਦਰਜੀਤ ਸਿੰਘ ਨੇ ਕਿਹਾ ਕਿ ਅਸੀਂ ਕਈ ਦਿਨਾਂ ਤੋਂ ਆਪਣੇ ਹਰਮਨ ਪਿਆਰੇ ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀ ਉਡੀਕ ਕਰ ਰਹੇ ਸੀ ਅਤੇ ਅੱਜ ਸਾਡਾ ਇੰਤਜ਼ਾਰ ਖ਼ਤਮ ਹੋ ਗਿਆ ਹੈ।
 


ਪਿੰਡ ਹਰਗੜ੍ਹ ਦੀ ਕਿਰਨ ਸ਼ਰਮਾ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਸਾਡੇ ਵੱਲ ਧਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਹੁਸ਼ਿਆਰਪੁਰ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਸ ਲਈ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਲੋਕ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਪਿੰਡ ਬੱਦੋਵਾਲ ਦੀ ਕੁਲਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਜ਼ ਡੇਢ ਸਾਲ ਵਿੱਚ ਵਿਕਾਸ ਦੀ ਹਨੇਰੀ ਲਿਆ ਦਿੱਤੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਪੜਾਅਵਾਰ ਢੰਗ ਨਾਲ ਵਿਕਾਸ ਹੋ ਰਿਹਾ ਹੈ, ਜਿਸ ਦਾ ਸਿੱਧਾ-ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਇਸ ਤਰ੍ਹਾਂ ਮੰਗਾ ਰਾਮ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਹੋਰ ਸਿਆਸਤਦਾਨਾਂ ਦੇ ਉਲਟ ਆਮ ਲੋਕਾਂ ਦਾ ਖਿਆਲ ਰੱਖਿਆ ਹੈ।

ਗੜ੍ਹਦੀਵਾਲਾ ਦੇ ਪ੍ਰਿੰਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਮਾਜ ਦੇ ਹਰ ਵਰਗ ਵਿਸ਼ੇਸ਼ ਕਰਕੇ ਕਮਜ਼ੋਰ ਵਰਗ ਦੇ ਲੋਕਾਂ ਦਾ ਬਾਂਹ ਫੜੀ ਹੈ ਅਤੇ ਤਰੱਕੀ ਨੂੰ ਤਰਜੀਹ ਦਿੱਤੀ ਹੈ, ਜਿਸ ਲਈ ਸੂਬੇ ਦੇ ਲੋਕ ਸਦਾ ਉਨ੍ਹਾਂ ਦੇ ਰਿਣੀ ਰਹਿਣਗੇ। ਭੁਲੱਥ ਦੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਵਿਕਾਸ ਪ੍ਰਤੀ ਕਦੇ ਕਿਸੇ ਨੇ ਗੰਭੀਰਤਾ ਨਹੀਂ ਦਿਖਾਈ, ਪਰ ਮੁੱਖ ਮੰਤਰੀ ਨੇ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਦੇ ਹਰੇਕ ਲੋਕ ਸਭਾ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਇਸੇ ਤਰ੍ਹਾਂ  ਜਾਰੀ ਰਹੇਗੀ।

Have something to say? Post your comment

 

More in Doaba

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ : ਡਾ.ਅਮਰੀਕ ਸਿੰਘ

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

ਸੰਤ ਪ੍ਰੀਤਮ ਦਾਸ ਮੇਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਵਿਖੇ ਅੱਖਾਂ ਦੇ ਮੁਫ਼ਤ ਕੈੰਪ ਦਾ ਕੀਤਾ ਸੰਤਾਂ ਮਹਾਪੁਰਸ਼ਾਂ ਨੇ ਉਦਘਾਟਨ

ਅਨਾਜ਼ ਮੰਡੀਆਂ ਵਿੱਚ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 97.71 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ : ਡੀ.ਸੀ ਜਤਿੰਦਰ ਜੋਰਵਾਲ