Thursday, April 10, 2025

Chandigarh

ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਉਦਯੋਗਿਕ ਸੁਵਿਧਾ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.

November 22, 2023 03:04 PM
SehajTimes
ਚੰਡੀਗੜ੍ਹ :- ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ - ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ ਨਵੇਂ ਕੁਨੈਕਸ਼ਨ ਜਾਰੀ ਕਰਨ, ਲੋਡ ਵਧਾਉਣ ਅਤੇ ਬਿਜਲੀ ਨਾਲ ਸਬੰਧਤ ਹੋਰ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਰਗੇ ਪ੍ਰਮੁੱਖ ਉਦਯੋਗਿਕ ਹੱਬਾਂ ਵਿੱਚ ਉਦਯੋਗਪਤੀਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਇਸ ਲੜੀਵਾਰ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।
 
ਬਿਜਲੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਬਿਜਲੀ ਸਪਲਾਈ ਅਤੇ ਰੱਖ-ਰਖਾਅ ਸਬੰਧੀ ਵੱਖ-ਵੱਖ ਚਿੰਤਾਵਾਂ ਨੂੰ ਜਾਹਿਰ ਕੀਤਾ ਗਿਆ ਸੀ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਇੱਕ ਸਮਰਪਿਤ ਵਿਧੀ ਦੀ ਲੋੜ 'ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਇੰਨ੍ਹਾਂ ਚਿੰਤਾਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਢਾਂਚੇ ਦੇ ਅੰਦਰ ਉਦਯੋਗਿਕ ਸਹੂਲਤ ਸੈੱਲ ਦੀ ਸਥਾਪਨਾ ਕਰਨ ਵਾਸਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ। ਆਈ.ਐਫ.ਸੀ ਦੁਆਰਾ ਪੇਸ਼ ਕੀਤੀਆਂ ਜਾਣ ਵਾਲੀਆਂ ਨਵੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਇੱਕ ਈਮੇਲ ਪਤਾ industrial-cell@pspcl.in, ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਚਾਰ ਮਾਧਿਅਮ ਉਦਯੋਗਪਤੀਆਂ ਅਤੇ ਆਈ.ਐਫ.ਸੀ ਦਰਮਿਆਨ ਨਿਰਵਿਘਨ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀ ਹੁਣ ਲਿਖਤੀ ਤੌਰ 'ਤੇ ਇਸ ਵਟਸਐਪ ਜਾਂ ਈਮੇਲ ਰਾਹੀਂ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਇਨ੍ਹਾਂ ਸ਼ਿਕਾਇਤਾਂ ਵੱਲ ਤੁਰੰਤ ਧਿਆਨ ਦਿੰਦਿਆਂ ਇੰਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾਵੇਗਾ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਨਾਲ ਸਮੱਸਿਆਵਾਂ ਦੇ ਹੱਲ ਵਿੱਚ ਤੇਜੀ ਆਵੇਗੀ ਅਤੇ ਇਹ ਸੈੱਲ ਉਦਯੋਗਿਕ ਖੇਤਰ ਅਤੇ ਪੀ.ਐਸ.ਪੀ.ਸੀ.ਐਲ ਵਿਚਕਾਰ ਸੰਚਾਰ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਨਅਤੀ ਭਾਈਚਾਰੇ ਦੀਆਂ ਵਿਸ਼ੇਸ਼ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਪਾਰ ਪੱਖੀ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

ਕਰ ਕਮਿਸ਼ਨਰ ਪੰਜਾਬ ਵੱਲੋਂ ਗਰਗ ਦੀ ਜੀ.ਐਸ.ਟੀ ਸਬੰਧੀ ਕਿਤਾਬ 'ਜੀ.ਐਸ.ਟੀ ਮੈਨੂਅਲ' ਦਾ ਐਡੀਸ਼ਨ 2025 ਰਿਲੀਜ਼

ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਪੰਜਾਬ ਸਰਕਾਰ ਵਲੋਂ 8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ