Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Malwa

ਡਿਪਟੀ ਕਮਿਸ਼ਨਰ ਨੇ ਨਵ ਨਿਯੁਕਤ ਪਟਵਾਰੀ ਫੀਲਡ 'ਚ ਭੇਜੇ

November 23, 2023 11:46 AM
SehajTimes
ਪਟਿਆਲਾ :- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਵੇਂ ਨਿਯੁਕਤ ਕੀਤੇ ਗਏ 22 ਪਟਵਾਰੀਆਂ ਨੂੰ ਆਪਣੀ ਡਿਊਟੀ 'ਤੇ ਤਾਇਨਾਤ ਕਰਦਿਆਂ ਸ਼ੁਭ ਇਛਾਵਾਂ ਦੇਕੇ ਫੀਲਡ ਵਿੱਚ ਭੇਜਿਆ ਹੈ। ਸਾਕਸ਼ੀ ਸਾਹਨੀ ਨੇ ਨਵੇਂ ਪਟਵਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਕੰਮ ਕਰਨ ਦੇ ਸਪੱਸ਼ਟ ਆਦੇਸ਼ਾਂ ਤੋਂ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਫੀਲਡ ਵਿੱਚ ਕੰਮ ਕਰਦੇ ਸਮੇਂ ਪਟਵਾਰੀਆਂ ਵੱਲੋਂ ਲੋਕਾਂ ਨਾਲ ਮਿੱਠੇ ਬੋਲ ਬੋਲਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਆਮ ਲੋਕ ਕਿਸੇ ਨਾ ਕਿਸੇ ਪ੍ਰੇਸ਼ਾਨੀ ਆਦਿ ਦੇ ਵਿੱਚ ਹੀ ਆਪਣੇ ਕੰਮਾਂ-ਕਾਰਾਂ ਲਈ ਸਰਕਾਰੀ ਦਫ਼ਤਰਾਂ 'ਚ ਆਉਂਦੇ ਹਨ ਅਤੇ ਅਜਿਹੇ ਵਿੱਚ ਉਨ੍ਹਾਂ ਨੂੰ ਪਿਆਰ ਤੇ ਹਮਦਰਦੀ ਦੇ ਬੋਲਾਂ ਦੀ ਲੋੜ ਹੁੰਦੀ ਹੈ।
 
 
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ 'ਤੇ ਲੋਕਾਂ ਤੱਕ ਪਹੁੰਚਾਉਣਾ ਵੀ ਪਟਵਾਰੀਆਂ ਦੀ ਮੁਢਲੀ ਜਿੰਮੇਵਾਰੀ ਹੋਵੇਗੀ ਅਤੇ ਲੋਕਾਂ ਨਾਲ ਉਨ੍ਹਾਂ ਦਾ ਨੇੜਿਓਂ ਰਾਬਤਾ ਹੋਵੇਗਾ, ਇਸ ਲਈ ਸਰਕਾਰ ਦੀ ਛਵੀ ਵੀ ਉਨ੍ਹਾਂ ਨੇ ਹੀ ਬਣਾਉਣੀ ਹੈ, ਜਿਸ ਕਰਕੇ ਪਟਵਾਰੀਆਂ ਦਾ ਰਵੱਈਆ ਮਾਨਵੀ ਹੋਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਨਵੇਂ ਪਟਵਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਸੇਵਾ ਕਰਨ ਦਾ ਇੱਕ ਬਹੁਤ ਵਧੀਆ ਮੌਕਾ ਦਿੱਤਾ ਹੈ, ਇਸ ਲਈ ਰੱਬ ਨੂੰ ਸਦਾ ਯਾਦ ਰੱਖਦੇ ਹੋਏ ਬਿਹਤਰ ਢੰਗ ਨਾਲ ਆਪਣੀ ਡਿਊਟੀ ਨਿਭਾਉਣੀ ਹੈ। ਡੀ.ਸੀ. ਨੇ ਕਿਹਾ ਕਿ ਉਨ੍ਹਾਂ ਨੂੰ ਪੇਂਡੂ ਖੇਤਰਾਂ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਉਥੇ ਜਾਣ ਨਾਲ ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਰਾਹਤ ਮਿਲਣੀ ਚਾਹੀਦੀ ਹੈ ਅਤੇ ਜੇਕਰ ਨਵੇਂ ਪਟਵਾਰੀਆਂ ਨੂੰ ਕੋਈ ਮੁਸ਼ਕਿਲ ਆਵੇ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਤੇ ਮਾਲ ਮਹਿਕਮੇ ਦੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਸ਼ਹੀਦੀ ਸਭਾ ਤੋਂ ਪਹਿਲਾਂ ਸੰਘੋਲ-ਬਸੀ ਪਠਾਣਾਂ ਸੰਪਰਕ ਸੜਕ ਦੀ ਹੋਵੇਗੀ ਕਾਇਆ ਕਲਪ

ਖੰਨਾ 'ਚ ਐੱਸ. ਸੀ ਉਮੀਦਵਾਰਾਂ ਲਈ ਮੁਫ਼ਤ ਸਿਲਾਈ ਕੋਰਸ ਸ਼ੁਰੂ 

ਡੀਐੱਸਪੀ ਪਾਇਲ ਨੇ ਸਮੂਹ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਵਪਾਰੀਆਂ ਦੇ ਹਿਤ 'ਚ ਨਹੀਂ ਪ੍ਰੋਫੈਸ਼ਨਲ ਟੈਕਸ : ਗੁੱਜਰਾਂ

ਜਮਹੂਰੀ ਜਥੇਬੰਦੀਆਂ ਦਾ ਵਫ਼ਦ ਡੀਐਸਪੀ ਨੂੰ ਮਿਲਿਆ 

 ਆਪ ਦੇ ਸੂਬਾ ਪ੍ਰਧਾਨ ਬਣੇ ਅਮਨ ਅਰੋੜਾ ਦੇ ਸਮਰਥਕਾਂ ਨੇ ਵੰਡੀ ਮਠਿਆਈ 

ਇੰਡਸਟਰੀ ਦੀ ਮੰਗ ਅਨੁਸਾਰ ਲੋੜੀਂਦੇ ਸਕਿਲ ਡਿਵਲਪਮੈਂਟ ਕੋਰਸਾਂ ਦੀ ਤਜਵੀਜ਼ ਤਿਆਰ ਕਰਨ ਸਬੰਧੀ ਕੀਤਾ ਜਾਵੇਗਾ ਸਰਵੇਖਣ

ਸੁਨਾਮ ਵਿਖੇ ਓਵਰ ਬ੍ਰਿਜ ਤੇ ਪਏ ਖੱਡੇ ਭਰਨ ਲਈ ਕਾਂਗਰਸੀ ਆਗੂ ਨੇ ਕੀਤੀ ਪਹਿਲ