ਫ਼ਤਹਿਗੜ੍ਹ ਸਾਹਿਬ :- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਿਲਾਫ਼ ਸਿਹਤਮੰਦ ਜੀਵਨ ਦੀ ਚੋਣ ਕਰਨ ਲਈ ਸਕੂਲੀ ਬੱਚਿਆਂ ਲਈ "ਪਾਠਸ਼ਾਲਾ" ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿੱਚ 3 ਮਹੀਨਿਆਂ ਲਈ ਨਸ਼ਾ ਜਾਗਰੂਕ ਪ੍ਰੋਗਰਾਮ ਚਲਾਏ ਜਾ ਰਹੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਦੌਰਾਨ ਹਰ ਹਫਤੇ ਇੱਕ ਪ੍ਰੀਭਾਸ਼ਤ ਗਤੀਵਿਧੀ ਅਤੇ ਥੀਮ ਰਾਹੀਂ ਸਕੂਲੀ ਬੱਚਿਆਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾਂ ਜਿਵੇਂ ਕਿ ਨਸ਼ਿਆਂ ਨੂੰ ਕਿਵੇਂ ਰੋਕਿਆ ਜਾਵੇ, ਇਹਨਾਂ ਦੇ ਦੁਰਭਰਭਾਵ ਆਦਿ ਬਾਰੇ ਦੱਸਿਆਂ ਜਾ ਰਿਹਾ ਹੈ। ਇਹ ਪ੍ਰੋਗਰਾਮ ਨੂੰ ਦੋ ਹਿੱਸਿਆਂ ਵਿੱਚ ਵੰਡਿਆਂ ਗਿਆ ਹੈ ਜਿਵੇਂ ਕਿ ਪਹਿਲੀ ਤੋਂ ਪੰਜਵੀ ਜਮਾਤ ਅਤੇ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਲਈ ਪ੍ਰੋਗਰਾਮ ਨੂੰ ਉਲੀਕਿਆ ਗਿਆ ਹੈ। ਜਿਸ ਤਹਿਤ ਅਲੱਗ-ਅਲੱਗ ਗਤੀਵਿਧੀਆਂ ਨੂੰ ਸ਼ਾਮਲ ਕਰਕੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨਸ਼ਿਆਂ ਦੇ ਵਿਰੁੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰ ਸਕਣ ਅਤੇ ਇਸ ਲਾਹਨਤ ਤੋਂ ਛੁਟਕਾਰਾ ਪਾ ਸਕਣ।