ਪਟਨਾ : ਬਿਹਾਰ ਵਿੱਚ ਕਰੋਨਾ ਦੇ ਦਿਨੋਂ ਦਿਨ ਵੱਧ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਇਕ ਹਫ਼ਤੇ ਤੱਕ ਸਕੂਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਕਿਹਾ ਹੈ ਕਿ ਸੂਬੇ ਵਿੱਚ ਕਰੋਨਾ ਦੀ ਲਾਗ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ ਮੁਹਿੰਮ ਨੂੰ ਤੇਜ਼ ਕੀਤਾ ਹੋਇਆ ਹੈ ਪਰ ਲੋੜੀਂਦੀ ਮਾਤਰਾ ਵਿੱਚ ਦਵਾਈ ਦੀ ਸਪਲਾਈ ਨਾ ਹੋਣ ਕਾਰਨ ਕੁੱਝ ਸਾਵਧਾਨੀਆਂ ਵਰਤਣੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਕ ਲੱਖ ਦੇ ਕਰੀਬ ਰੋਜ਼ਾਨਾ ਟੈਸਟਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੂਬੇ ਤੋਂ ਬਾਹਰ ਗਏ ਹੋਏ ਹਨ ਉਨ੍ਹਾਂ ਦੀ ਵਾਪਸੀ ’ਤੇ ਟੈਸਟਿੰਗ ਦਾ ਇੰਤਜਾਮ ਕੀਤਾ ਗਿਆ ਹੈ।
ਲਿੰਕ ਨੂੰ ਕਲਿਕ ਕਰੋ ਤੇ ਇਹ ਵੀ ਖ਼ਬਰ ਪੜ੍ਹੋ : ਮਹਾਰਾਸ਼ਟਰ (Maharashtra) ਵਿਚ ਲਗਾਇਆ ਜਾ ਸਕਦੈ ਲਾਕਡਾਊਨ (Lockdown)
ਸਾਰੀਆਂ ਦੁਕਾਨਾਂ ਵਿੱਚ ਮਾਸਿਕ ਲਗਾਉਣਾ ਲਾਜ਼ਮੀ ਕਰ ਦਿੱਤਾ ਹੈ, ਹੋਟਲਾਂ ਅਤੇ ਢਾਬਿਆਂ ਵਿੱਚ 25 ਫ਼ੀ ਸਦੀ ਦੀ ਸਮਰਥਾ ਨਿਰਧਾਰਤ ਕੀਤੀ ਗਈ ਹੈ। ਇਸ ਤੋਂ ਇਲਾਵਾ ਧਾਰਮਕ ਸਥਾਨ ਆਮ ਲੋਕਾਂ ਲਈ ਬੰਦ ਕੀਤੇ ਜਾਣਗੇ। ਸਰਕਾਰੀ ਦਫ਼ਤਰਾਂ ਵਿਚ 33 ਫ਼ੀ ਸਦੀ ਦੀ ਹਾਜ਼ਰੀ ਲਾਜ਼ਮੀ ਕਰਾਰ ਦਿੱਤੀ ਗਈ ਹੈ।