Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

Chandigarh

ਸਰਕਾਰੀ ਆਈ ਟੀ ਆਈ ਲਾਲੜੂ ਦੇ ਵਿਦਿਆਰਥੀਆਂ ਵੱਲੌ ਵੋਟਰ ਪੰਜੀਕਰਣ ਦਾ ਹੋਕਾ

November 25, 2023 11:42 AM
SehajTimes

ਲਾਲੜੂ :- ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਸਰਸਰੀ  ਸੁਧਾਈ 2024 ਦੇ ਲਈ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮੋਹਾਲੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਸਰਕਾਰੀ ਆਈ ਟੀ ਆਈ ਲਾਲੜੂ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਹਰਵਿੰਦਰ ਸਿੰਘ ਦੀ ਨਿਰਦੇਸ਼ਨਾਂ ਵਿੱਚ ਸਵੀਪ ਗਤੀਵਿਧੀਆਂ ਦਾ ਅਗਾਜ  ਸੰਸਥਾ ਦੇ ਵੋਟਰ ਸਾਖਰਤਾ ਕਲੱਬ  ਵੱਲੋਂ  ਦੋ ਰੋਜ਼ਾ ਵੋਟਰ ਜਾਗਰੂਕਤਾ ਪ੍ਰੋਗਰਾਮ ਰਾਹੀਂ ਕੀਤਾ।

ਇਸ ਵੋਟਰ ਜਾਗਰੂਕਤਾ ਪ੍ਰੋਗਰਾਮ ਦੌਰਾਨ  ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।

ਇਸ ਮੌਕੇ ਬੋਲਦਿਆਂ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ  ਮਿਤੀ 02 ਅਤੇ 03 ਦਸੰਬਰ ਨੂੰ ਹਰ ਇੱਕ ਬੂਥ ਉੱਪਰ ਵੋਟਰ ਪੰਜੀਕਰਣ ਕੈਂਪ ਲਗਾਏ ਜਾ ਰਹੇ ਹਨ ਅਤੇ ਜ਼ਿਲ੍ਹੇ ਦੇ ਸਮੂਹ  ਯੋਗ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜਰੂਰ ਬਨਵਾਉਣ।

ਜਿਹੜੇ ਵਿਦਿਆਰਥੀ ਕੈਂਪ ਵਿੱਚ ਨਹੀਂ ਜਾ ਸਕਦੇ, ਉਹ ਵੋਟਰ ਹੈਲਪਲਾਈਨ ਮੋਬਾਈਲ ਐਪ ਉਪਰ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਪ੍ਰੋ. ਅੰਟਾਲ ਜੋ ਜ਼ਿਲ੍ਹੇ ਦੇ ਹਰ ਵੱਡੇ ਵਿਦਿਅਕ ਅਦਾਰੇ ਵਿੱਚ ਨਿੱਜੀ  ਰੂਪ ਵਿੱਚ ਇਸ ਮੁਹਿੰਮ ਲਈ ਦਸਤਕ ਦੇ ਰਹੇ ਹਨ, ਨੇ ਦੱਸਿਆ ਕਿ  ਜ਼ਿਲ੍ਹਾ ਮੁਹਾਲੀ ਦੇ ਨੌਜਵਾਨ ਵੋਟਰਾਂ ਵਿੱਚ ਵੋਟਰ ਪੰਜੀਕਰਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ  ਪੋਸਟਰ ਅਤੇ ਸਲੋਗਨ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਨਗਰ ਕੀਰਤਨ ਪ੍ਰੋਗਰਾਮ ਦੌਰਾਨ ਦੇ ਵਿਦਿਆਰਥੀਆਂ ਨੇ  ਵੋਟਰ ਜਾਗਰੂਕਤਾ ਸਟਾਲ ਅਤੇ ਰੈਲੀ ਦਾ ਆਯੋਜਨ ਕੀਤਾ ਅਤੇ ਲਾਲੜੂ ਦੀਆਂ ਵੱਖ-ਵੱਖ ਕਾਲੋਨੀਆਂ ਵਿਚ ਜਾਕੇ ਡੋਰ ਟੂ ਡੋਰ ਵੋਟ ਬਨਵਾਉਣ ਦਾ ਹੋਕਾ ਦਿੱਤਾ।

ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਵੱਲੋਂ ਰਮਨਦੀਪ ਕੌਰ ਅਤੇ ਜਤਿੰਦਰ ਸਿੰਘ ਨੂੰ   ਸੰਸਥਾ ਦੇ  ਕੈਂਪਸ ਅੰਬੇਸਡਰ ਨਿਯੁਕਤ ਕੀਤਾ। ਇਸ ਰੈਲੀ ਨੂੰ ਸਫਲ ਬਨਾਉਣ ਲਈ ਕਾਲਜ ਦੇ ਸਹਾਇਕ ਨੋਡਲ ਅਫਸਰ ਸਵੀਪ ਰਾਜਿੰਦਰ ਅਨਭੋਲ, ਸੁਖਦਰਸ਼ਨ ਸਿੰਘ, ਗੁਰਪ੍ਰੀਤ ਕੌਰ, ਕਮਲਜੀਤ ਕੌਰ, ਬਲਵਿੰਦਰ ਸਿੰਘ, ਜਗਜੀਤ ਸਿੰਘ, ਸੰਦੀਪ ਕੁਮਾਰ ਅਤੇ ਰਾਸ਼ਟਰੀ ਸੇਵਾ ਯੋਜਨਾ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੈ ਪ੍ਰੋਗਰਾਮ ਅਫਸਰ ਬਰਿੰਦਰ ਪ੍ਰਤਾਪ ਸਿੰਘ ਨੇ ਪੂਰਨ ਸਹਿਯੋਗ ਦਿੱਤਾ।

Have something to say? Post your comment

 

More in Chandigarh

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ SDO ਤੇ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼