Friday, November 22, 2024

Chandigarh

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ

November 25, 2023 01:53 PM
SehajTimes

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ

ਚੰਡੀਗੜ੍ਹ : -ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਨਿੱਜੀ ਏਜੰਟ ਨਿੱਕੂ ਵਿਰੁੱਧ 34.70 ਲੱਖ ਰੁਪਏ ਰਿਸ਼ਵਤ ਲੈਣ ਲਈ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ 'ਚ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਵੀ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਸ਼ਾਮਲ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਨੇ ਉਕਤ ਪਟਵਾਰੀ ਅਤੇ ਉਸ ਦੇ ਪ੍ਰਾਈਵੇਟ ਏਜੰਟ ਖਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਦੋਵਾਂ ਮੁਲਜ਼ਮਾਂ ਨੇ ਸਾਲ 1994 ਵਿੱਚ ਰਜਿਸਟਰੀ ਹੋਈ ਆਪਣੇ ਪਿਤਾ ਦੀ ਜਾਇਦਾਦ ਦਾ ਇੰਤਕਾਲ ਮਨਜ਼ੂਰ ਕਰਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਟੀਮ ਵੱਲੋਂ ਆਨਲਾਈਨ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸਦੇ ਏਜੰਟ ਨਿੱਕੂ, ਪਿਤਾ ਪਰਮਜੀਤ ਸਿੰਘ ਅਤੇ ਉਕਤ ਪਟਵਾਰੀ ਦੇ ਭਰਾ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸਦੇ ਪਿਤਾ ਦੀ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਜਾਇਦਾਦ ਦੇ ਇੰਤਕਾਲ ਨੂੰ ਮਨਜ਼ੂਰੀ ਦੇਣ ਬਦਲੇ ਵੱਖ-ਵੱਖ ਸਮਿਆਂ ‘ਤੇ ਚਾਰ ਵਾਰੀ ‘ਚ ਕੁੱਲ 27,50,000 ਰੁਪਏ ਰਿਸ਼ਵਤ ਲਈ ਹੈ।
ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਉਂਦਿਆਂ ਕਿਹਾ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਨਿੱਕੂ ਨੇ ਉਸ ਤੋਂ ਸਮਾਰਟ ਘੜੀਆਂ ਸਮੇਤ ਦੋ ’ਆਈ-ਫੋਨ’ ਅਤੇ 3 ਲੱਖ ਰੁਪਏ ਕੀਮਤ ਵਾਲੀਆਂ ਪਾਕਿਸਤਾਨੀ ਜੁੱਤੀਆਂ ਖਰੀਦਣ ਲਈ 3,40,000 ਰੁਪਏ ਵੀ ਲਏ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਵੱਲੋਂ ਉਕਤ ਪਟਵਾਰੀ ਦੇ ਵਿਚੋਲੀਏ ਨਿੱਕੂ ਦੀ ਜਨਮ ਦਿਨ ਪਾਰਟੀ ਮੌਕੇ ਵੀ 80,000 ਰੁਪਏ ਖਰਚ ਕੀਤੇ ਸਨ।
ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਮੁਤਾਬਕ ਉਕਤ ਪਟਵਾਰੀ ਨੇ ਨਾ ਤਾਂ ਇਸ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਿੱਧ ਹੁੰਦਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਰਿਸ਼ਵਤ ਲੈ ਕੇ ਵੀ ਉਸ ਨਾਲ ਠੱਗੀ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਪਟਵਾਰੀ ਦੇ ਭਰਾ ਅਤੇ ਪਿਤਾ ਨੂੰ ਰਿਸ਼ਵਤ ਮੰਗਣ ਅਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਵਿੱਚ ਦੋਸ਼ੀ ਪਾਉਂਦਿਆਂ, ਇਨ੍ਹਾਂ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰਬਰ 29 ਮਿਤੀ 24-11-2023 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪੁੱਛਗਿੱਛ ’ਚ ਸ਼ਾਮਿਲ ਹੋਣ ਲਈ ਨਹੀਂ ਆਏ ਅਤੇ ਇਸ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ