Tuesday, April 01, 2025
BREAKING NEWS
ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

Chandigarh

ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਦੇ ਏਅਰਫ਼ੀਲਡ ਵਿੱਚ ਪੰਛੀ ਵਿਰੋਧੀ ਉਪਾਵਾਂ ਦਾ ਲਿਆ ਜਾਇਜ਼ਾ

November 25, 2023 02:14 PM
SehajTimes

ਐਸ.ਏ.ਐਸ.ਨਗਰ :- ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਦੇ ਏਅਰਫ਼ੀਲਡ ਵਿੱਚ ਪੰਛੀ ਵਿਰੋਧੀ ਉਪਾਵਾਂ ਨਾਲ ਸਬੰਧਤ ਵਿਭਾਗਾਂ ਵੱਲੋਂ ਕੀਤੀ ਕਾਰਵਾਈ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਦੀ ਸੁਰੱਖਿਅਤ ਉਡਣ ਅਤੇ ਉਤਰਨ ਨੂੰ ਯਕੀਨੀ ਬਣਾਉਣ ਲਈ ਨਿਯਮਤ ਨਿਗਰਾਨੀ ਅਤੇ ਸਥਾਈ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਹਵਾਈ ਅੱਡੇ ਨੇੜੇ ਭਬਾਤ ਅਤੇ ਜਗਤਪੁਰਾ ਖੇਤਰ ਵਿੱਚ ਮੀਟ ਦੀਆਂ ਦੁਕਾਨਾਂ ਨੂੰ ਪੱਕੇ ਤੌਰ ’ਤੇ ਬੰਦ ਕਰਨ ਲਈ ਗਮਾਡਾ ਅਤੇ ਡੀ ਡੀ ਪੀ ਓ ਨੂੰ ਆਦੇਸ਼ ਦਿੰਦਿਆਂ ਏ.ਡੀ.ਸੀ. ਨੇ ਸਬੰਧਤ ਅਧਿਕਾਰੀਆਂ ਨੂੰ 7 ਦਿਨਾਂ ਦੇ ਅੰਦਰ ਕੀਤੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ’ਚ ਧਾਰਾ 133 ਅਧੀਨ ਕਾਰਵਾਈ ਕਰਨ ਦੀ ਲੋੜ ਹੈ ਤਾਂ ਉਸ ਲਈ ਐਸ ਡੀ ਐਮ ਮੋਹਾਲੀ ਦੀ ਅਦਾਲਤ ’ਚ ਕਲੰਦਰਾ ਪੇਸ਼ ਕੀਤਾ ਜਾਵੇ।

ਉਨ੍ਹਾਂ ਡਰੇਨੇਜ ਵਿਭਾਗ ਨੂੰ ਜਗਤਪੁਰਾ ਡਰੇਨ ਦੀ ਸਫਾਈ ਅਤੇ ਢਕਣ ਲਈ ਅਨੁਮਾਨ ਤਿਆਰ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਗੰਦਗੀ ਪੰਛੀਆਂ ਨੂੰ ਆਕਰਸ਼ਿਤ ਨਾ ਕਰ ਸਕੇ। ਐਮ ਸੀ ਜ਼ੀਰਕਪੁਰ ਦੇ ਅਧਿਕਾਰੀਆਂ ਨੇ ਏ ਡੀ ਸੀ ਨੂੰ ਬਿਸ਼ਨਪੁਰਾ ਡੰਪਿੰਗ ਗਰਾਊਂਡ ਦੇ ਆਲੇ ਦੁਆਲੇ ਜਾਲ ਲਗਾਉਣ ਲਈ ਜਾਰੀ ਕੀਤੇ ਟੈਂਡਰ ਤੋਂ ਜਾਣੂ ਕਰਵਾਇਆ। ਨਗਰ ਨਿਗਮ ਮੋਹਾਲੀ ਦੇ ਸਹਾਇਕ ਕਮਿਸ਼ਨਰ ਰੰਜੀਵ ਕੁਮਾਰ ਨੇ ਦੱਸਿਆ ਕਿ ਸੈਕਟਰ 74 ਦੇ ਡੰਪਿੰਗ ਗਰਾਊਂਡ ’ਚ ਪਏ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਪ੍ਰੋਸੈਸਿੰਗ ਲਈ 4 ਕਰੋੜ ਰੁਪਏ ਦੇ ਕੰਮ ਦਾ ਟੈਂਡਰ ਪਹਿਲਾਂ ਹੀ ਪ੍ਰਗਤੀ ਅਧੀਨ ਹੈ ਅਤੇ ਚੀਫ਼ ਇੰਜਨੀਅਰ ਤੋਂ ਮਨਜ਼ੂਰੀ ਲੈ ਕੇ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਦੇ ਫੀਲਡ ਅਫਸਰ, ਇੰਦਰ ਪਾਲ ਨੇ ਏ ਡੀ ਸੀ (ਜ) ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹਾ ਮੈਜਿਸਟਰੇਟ ਨੇ ਹੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ 5 ਨੌਟੀਕਲ ਮੀਲ ਦੇ ਘੇਰੇ ਵਿੱਚ ਲੇਜ਼ਰ ਲਾਈਟਾਂ/ਬੀਮ ਲਾਈਟਾਂ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ ਡੀ.ਡੀ.ਪੀ.ਓ ਅਮਨਿੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਜਗਤਪੁਰ ਖੇਤਰ ਵਿੱਚ ਕੂੜਾ ਕਰਕਟ ਦੀ ਸਮੱਸਿਆ ਦੇ ਹੱਲ ਲਈ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਕੰਮ ਦੋ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ ਡੰਪਿੰਗ ਗਰਾਊਂਡ ਦੀ ਸਮੱਸਿਆ ਦੇ ਹੱਲ ਲਈ ਪਿੰਡ ਕੰਡਾਲਾ ਵਿਖੇ ਇੱਕ ਹੋਰ ਠੋਸ ਕੂੜਾ ਪ੍ਰੋਜੈਕਟ ਜਲਦ ਹੌਂਦ ਵਿੱਚ ਆ ਜਾਵੇਗਾ। ਇਸ ਤੋਂ ਇਲਾਵਾ ਕੰਡਾਲਾ ਵਿਖੇ ਸਥਿਤ ਹੱਡਾਰੋੜੀ ਨੂੰ ਪਿੰਡ ਨਗਿਆੜੀ ਨੇੜੇ ਕਿਸੇ ਹੋਰ ਥਾਂ ਤਬਦੀਲ ਕਰ ਦਿੱਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ ਨਗਰ ਕੌਂਸਲ ਜ਼ੀਰਕਪੁਰ ਨੂੰ ਭਬਾਤ ਗੋਦਾਮ ਖੇਤਰ ਅਤੇ ਹਵਾਈ ਅੱਡੇ ਦੀ ਬਾਉਂਡਰੀ ਵਾਲ ਖੇਤਰ ਦੀ ਨਿਯਮਤ ਸਫਾਈ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਐਸ ਡੀ ਐਮ ਮੁਹਾਲੀ ਚੰਦਰਜੋਤੀ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਅਮਨਿੰਦਰ ਪਾਲ ਸਿੰਘ ਚੌਹਾਨ ਅਤੇ ਸਹਾਇਕ ਕਮਿਸ਼ਨਰ ਐਮ ਸੀ ਰੰਜੀਵ ਕੁਮਾਰ ਤੋਂ ਇਲਾਵਾ ਜ਼ੀਰਕਪੁਰ ਨਗਰ ਨਿਗਮ, ਗਮਾਡਾ ਅਤੇ ਹਵਾਈ ਅੱਡੇ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

PSPCL ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਭਾਜਪਾ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ ਮਾਨ ਸਰਕਾਰ': ਬਲਬੀਰ ਸਿੰਘ ਸਿੱਧੂ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਪੰਜਾਬ ‘ਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ : CM ਮਾਨ

ਸੀ ਐਮ ਦੀ ਯੋਗਸ਼ਾਲਾ” ਨੇ ਮਿਊਂਸੀਪਲ ਹਾਈਟਸ, ਐਸ ਏ ਐਸ ਨਗਰ ਵਿਖੇ ਇੱਕ ਸਾਲ ਪੂਰਾ ਕੀਤਾ