ਮਾਲੇਰਕੋਟਲਾ :- ਸਵੀਪ ਟੀਮ ਮਾਲੇਰਕੋਟਲਾ ਵੱਲੋਂ ਸਰਕਾਰੀ ਬੀ, ਐਡ ਕਾਲਜ ਮਾਲੇਰਕੋਟਲਾ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਸਹਾਇਕ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਕਾਲਜ ਦੇ ਵਿਦਿਆਰਥਣਾ ਨੂੰ ਸੰਬੋਧਨ ਕਰਦਿਆ ਸਵੀਪ ਪ੍ਰੋਗਰਾਮ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਾਲਜ ਦੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਆਪਕਾਂ ਅਤੇ ਇਲਾਕੇ ਦੇ ਬੂਥ ਲੈਵਲ ਅਫ਼ਸਰ ਦੀ ਮਦਦ ਨਾਲ ਆਫ਼ਲਾਈਨ ਜਾਂ ਆਨਲਾਈਨ ਮੋਡ ਰਾਹੀਂ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ।ਉਨ੍ਹਾਂ ਦਿਵਿਆਂਗ ਵਿਅਕਤੀਆਂ ਲਈ ਉਪਲਬਧ ਸਕਸ਼ਮ ਐਪ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਸਹਾਇਕ ਨੋਡਲ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2024 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਮਿਤੀ 27-10-2023 ਤੋਂ 09-12-2023 ਤੱਕ ਚੱਲ ਰਿਹਾ ਹੈ, ਇਸ ਦੌਰਾਨ ਹਰ ਯੋਗ ਵਿਅਕਤੀ, ਜਿਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰ ਕੇ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।ਇਸ ਦੇ ਲਈ ਹੀ ਆਉਣ ਵਾਲੇ 02 ਦਸੰਬਰ 2023 ਦਿਨ ਸ਼ਨੀਵਾਰ ਅਤੇ 03 ਦਸੰਬਰ 2023 ਦਿਨ ਐਤਵਾਰ ਨੂੰ ਬੀ.ਐਲ.ਓਜ ਵੱਲੋਂ ਬੂਥ ਲੈਵਲ ਤੇ ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ।ਜੇਕਰ ਕਿਸੇ ਵੀ ਵਿਅਕਤੀ ਨੇ ਆਪਣੀ ਵੋਟ ਵਿੱਚ ਸੋਧ ਕਰਵਾਉਣਾ ਹੈ ਜਾਂ ਨ ਵੀਂ ਵੋਟ ਬਣਾਉਣੀ ਹੈ ਤਾਂ ਉਹ ਆਪਣੇ ਘਰ ਦੇ ਨਜ਼ਦੀਕ ਵੀ ਇਹਨਾਂ ਕੈਂਪਾਂ ਦਾ ਲਾਭ ਉਠਾ ਸਕਦੇ ਹਨ । ਉਹਨਾਂ ਵੱਲੋਂ ਇਹ ਅਪੀਲ ਵੀ ਕੀਤੀ ਗਈ ਕਿ ਉਹ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਆਪਣਾ ਹਿੱਸਾ ਬਣਨ।ਉਨ੍ਹਾਂ ਕਾਲਜ ਪ੍ਰਸ਼ਾਸਨ ਨੂੰ ਉਨ੍ਹਾਂ ਯੋਗ ਵਿਦਿਆਰਥੀਆਂ ਦਾ ਡਾਟਾ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ ਗਈ, ਜਿਨ੍ਹਾਂ ਦਾ ਵੋਟਰ ਵਜੋਂ ਨਾਮ ਦਰਜ ਹੋਣਾ ਬਾਕੀ। ਇਸ ਮੌਕੇ ਕਾਲਜ ਦੇ ਸਹਾਇਕ ਪ੍ਰੈਫੇਸਰ ਸ੍ਰੀ ਜਤਿੰਦਰ ਸਿੰਘ ਅਤੇ ਸਹਾਇਕ ਪ੍ਰੋਫੈਸਰ ਮਨਜੀਤ ਕੌਰ ਨੇ ਕਾਲਜ ਦੇ ਵਿਦਿਆਰਥੀਆਂ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾਅਤੇ ਯੋਗ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ।