ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਦਿੱਤੀ ਜਾਵੇਗੀ ਜਾਣਕਾਰੀ
ਚੰਡੀਗੜ੍ਹ : ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨ ਲਾਈਨ ਹਾਜ਼ਰੀ ਲਗਾਉਣਗੇ ਕਿਉਂਕਿ ਪੰਜਾਬ ਦੇ ਸਕੂਲ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਕੂਲ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿਖਿਆ ਵਿਭਾਗ ਨੂੰ ਆਨਲਾਈਨ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ 12 ਦਸੰਬਰ 2023 ਤੱਕ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ ਲਈ ਆਖਿਆ ਗਿਆ ਹੈ। ਸਿਖਿਆ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਭੇਜਕੇ ਵਿਦਿਆਰਥੀਆਂ ਦੀ ਸਕੂਲ ਵਿੱਚ ਗ਼ੈਰ ਹਾਜ਼ਰੀ ਬਾਰੇ ਜਾਣਕਾਰੀ ਦਿੱਤੀ ਜਾਇਆ ਕਰੇਗੀ।