Friday, November 22, 2024

Malwa

ਪੀਆਰਟੀਸੀ ਬੱਸਾਂ ਦੀ ਘਾਟ ਕਾਰਨ ਯਾਤਰੀ ਹੋਏ ਪ੍ਰੇਸ਼ਾਨ

November 28, 2023 03:48 PM
ਦਰਸ਼ਨ ਸਿੰਘ ਚੌਹਾਨ
ਸਰਕਾਰ ਦੀ ਨੀਅਤ 'ਤੇ ਖੜ੍ਹੇ ਹੋਏ ਸਵਾਲ 
 
ਸੁਨਾਮ :- ਸੋਮਵਾਰ ਨੂੰ ਸੁਨਾਮ ਦੇ ਬੱਸ ਅੱਡੇ ’ਤੇ ਪੀਆਰਟੀਸੀ ਸਰਕਾਰੀ ਬੱਸਾਂ ਦੀ ਘਾਟ ਕਾਰਨ ਸਵਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਕਈ ਘੰਟੇ ਬੱਸਾਂ ਨਾ ਆਉਣ ਕਾਰਨ ਸਵਾਰੀਆਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ। ਬਜ਼ੁਰਗ ਔਰਤਾਂ ਨੇ ਸਰਕਾਰ ਨੂੰ ਕੋਸਦੇ ਹੋਏ ਗੁੱਸਾ ਜ਼ਾਹਰ ਕੀਤਾ। ਬੱਸਾਂ ਦਾ ਇੰਤਜ਼ਾਰ ਕਰ ਰਹੀਆਂ ਔਰਤਾਂ ਸੁਰਜੀਤ ਕੌਰ, ਜਸਮੇਲ ਕੌਰ, ਜੰਗੀਰ ਕੌਰ, ਪਰਮਿੰਦਰ ਕੌਰ, ਕੁਲਦੀਪ ਕੌਰ ਅਤੇ ਬਲਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਧੂਰੀ ਵਿੱਚ ਰੈਲੀ ਕੀਤੀ ਜਾ ਰਹੀ ਹੈ ਅਤੇ ਇਸ ਰੈਲੀ ਨੇ ਉਨ੍ਹਾਂ ਨੂੰ ਪ੍ਰੇਸ਼ਾਨੀ ਵਿੱਚ ਪਾ ਦਿੱਤਾ ਹੈ। ਉਹ ਕਈ ਘੰਟਿਆਂ ਤੋਂ ਬੱਸ ਦੀ ਉਡੀਕ ਕਰ ਰਹੀਆਂ ਹਨ ਲੇਕਿਨ ਕੋਈ ਸਰਕਾਰੀ ਬੱਸ ਨਹੀਂ ਆ ਰਹੀ । ਔਰਤਾਂ ਨੇ ਸਰਕਾਰ ਖਿਲਾਫ ਆਪਣਾ ਗੁੱਸਾ ਕੱਢਿਆ ਹੈ।
 

** ਅਕਾਲੀ ਆਗੂ ਰਾਜਿੰਦਰ ਦੀਪਾ ਨੇ ਸਰਕਾਰ ਨੂੰ ਘੇਰਿਆ 

 
** ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸੁਨਾਮ ਹਲਕੇ ਦੇ ਇੰਚਾਰਜ਼ ਰਾਜਿੰਦਰ ਦੀਪਾ ਬੱਸ ਸਟੈਂਡ ਪੁੱਜੇ ਅਤੇ ਔਰਤਾਂ ਦੀਆਂ ਸਮੱਸਿਆਵਾਂ ਸੁਣਕੇ ਸਰਕਾਰ ਨੂੰ ਘੇਰਿਆ। ਦੀਪਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਪਣੀ ਸਿਆਸਤ ਚਮਕਾਉਣ ਲਈ ਲੋਕਾਂ ਦੇ ਹਿੱਤਾਂ ਦੀ ਬਲੀ ਦਿੱਤੀ ਹੈ। ਰੈਲੀ ਵਿੱਚ ਸਰਕਾਰੀ ਬੱਸਾਂ ਦੀ ਵਰਤੋਂ ਕਰਨਾ ਅਤੇ ਲੁਧਿਆਣਾ ਦਿੱਲੀ ਮੁੱਖ ਮਾਰਗ ਨੂੰ ਬੰਦ ਕਰਨਾ ਬੇਹੱਦ ਮੰਦਭਾਗਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਦਿਹਾੜੇ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਨੂੰ ਪ੍ਰੇਸ਼ਾਨੀ ਹੋਈ ਹੈ। ਇਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਥਿਤ ਤੌਰ ਤੇ ਸਰਕਾਰੀ ਸਮਾਗਮ ਉਲੀਕਕੇ ਲੋਕਾਂ ਦੇ ਟੈਕਸਾਂ ਦਾ ਪੈਸਾ ਵਰਤਿਆ ਜਾ ਰਿਹਾ ਹੈ, ਸੂਬੇ ਦੀ ਜਨਤਾ ਆਮ ਆਦਮੀ ਅਖਵਾਉਣ ਵਾਲਿਆਂ ਦੇ ਚਿਹਰੇ ਨੂੰ ਸਮਝ ਚੁੱਕੀ ਹੈ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ