Friday, November 22, 2024

Malwa

ਦਸੰਬਰ ਮਹੀਨੇ ਵਿੱਚ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੀਆਂ ਤਿਆਰੀਆਂ ਸ਼ੁਰੂ : ਡਿਪਟੀ ਕਮਿਸ਼ਨਰ

November 29, 2023 05:23 PM
SehajTimes

ਫ਼ਤਹਿਗੜ੍ਹ ਸਾਹਿਬ :- ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26, 27 ਤੇ 28 ਦਸੰਬਰ ਨੂੰ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ ਅਤੇ ਦੇਸ਼ ਵਿਦੇਸ਼ ਤੋਂ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਤੱਕ ਆਉਣ ਵਾਲੀਆਂ ਸੜਕਾਂ ਦੀ ਮੁਰੰਮਤ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਸ਼ਹੀਦੀ ਸਭਾ ਤੋਂ ਪਹਿਲਾਂ ਸਾਰੀਆਂ ਸੜਕਾਂ ਦੀ ਲੋੜ ਅਨੁਸਾਰ ਮੁਰੰਮਤ ਕੀਤੀ ਜਾਵੇਗੀ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਵੱਲੋਂ ਛੋਟੀ ਉਮਰੇ ਜ਼ਬਰ ਵਿਰੁੱਧ ਦਿੱਤੀ ਗਈ ਕੁਰਬਾਨੀ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ, ਇਸ ਮਹਾਨ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼ਹੀਦੀ ਸਭਾ ਵਿੱਚ ਪਹੁੰਚਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਸ਼ਹੀਦੀ ਸਭਾ ਦੌਰਾਨ ਸਾਫ ਸਫਾਈ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਸਮੁੱਚੇ ਸ਼ਹਿਰ ਦੀ ਸੈਕਟਰਾਂ ਵਿੱਚ ਵੰਡ ਕੇ ਸਾਫ ਸਫਾਈ ਕੀਤੀ ਜਾਵੇਗੀ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਹੋਰ ਦੱਸਿਆ ਕਿ ਸੜਕਾਂ ਕਿਨਾਰੇ ਖੜ੍ਹੇ ਦਰਖ਼ਤਾਂ ਦੀ ਛਟਾਂਈ ਵੀ ਕਰਵਾਈ ਜਾ ਰਹੀ ਹੈ ਤਾਂ ਜੋ ਸ਼ਹਿਰ ਦੀ ਦਿੱਖ ਨੂੰ ਖੂਬਸੂਰਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਆਮ ਖਾਸ ਬਾਗ ਵਿਖੇ ਇਤਿਹਾਸਕ ਨਾਟਕ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਹੀ ਕੀਰਤਨ ਦਾ ਪ੍ਰਸਾਰਨ ਹੋਵੇਗਾ। ਜਦੋਂ ਕਿ ਲੰਗਰਾਂ ਵਿੱਚ ਉਚੀ ਆਵਾਜ਼ 'ਚ ਸਪੀਕਰ ਚਲਾਉਣ 'ਤੇ ਮਨਾਹੀ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ  7.46 ਕਰੋੜ ਦੀ ਲਾਗਤ ਨਾਲ 21 ਟਾਇਲਟ ਬਲਾਕ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 15 ਟਾਇਲਟ ਬਲਾਕ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਇਹ ਟਾਇਲਟ ਬਲਾਕ ਸ਼ਹੀਦੀ ਸਭਾ ਤੋਂ ਪਹਿਲਾਂ ਮੁਕੰਮਲ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਲਈ ਆਰਜੀ ਪਖਾਨਿਆਂ ਅਤੇ ਬਜੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜ਼ਨਾਂ ਲਈ 25 ਮਿੰਨੀ ਬੱਸਾਂ ਤੋਂ ਇਲਾਵਾ ਈ. ਰਿਕਸ਼ਾ ਵੀ ਚਲਾਏ ਜਾਣਗੇ। ਇਸ ਤੋਂ ਇਲਾਵਾ ਵੱਖ-ਵੱਖ ਸਥਾਨਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਅਨੁਸਾਰ ਆਰਜੀ ਪਾਰਕਿੰਗ ਸਥਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋੜੀਂਦੀਆਂ ਐਂਬੂਲੈਸ, ਡਿਸਪੈਂਸਰੀਆਂ ਅਤੇ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਸੰਗਤਾਂ ਨੂੰ ਸਿਹਤ ਪੱਖੋਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ 6 ਪੁੱਛਗਿੱਛ ਕੇਂਦਰ ਵੀ ਸਥਾਪਤ ਕੀਤੇ ਜਾਣਗੇ ਇਨ੍ਹਾਂ ਕੇਂਦਰਾਂ ਤੇ 24 ਘੰਟੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ