Thursday, September 19, 2024

Chandigarh

ਜਮੀਨ ਦਾ ਤਬਾਦਲਾ ਤੇ ਇੰਤਕਾਲ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

November 29, 2023 05:51 PM
SehajTimes
ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ।
 
ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ। ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ