ਮਾਲੇਰਕੋਟਲਾ : ਐਨ.ਡੀ.ਆਰ.ਐਫ ਬਟਾਲੀਅਨ 7 ਬਠਿੰਡਾ ਵੱਲੋਂ 22 ਨਵੰਬਰ ਤੋਂ 02 ਦਸੰਬਰ ਤੱਕ 11 ਦਿਨਾਂ ਲਈ ਲੋਕਾਂ ਨੂੰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਮੁੱਚੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਤਹਿਤ ਅੱਜ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਕੁਦਰਤੀ ਆਫ਼ਤਾਂ (ਭੂਚਾਲ) ਆਉਣ ਦੀ ਸਥਿਤੀ ਜਾਂ ਕਿਸੇ ਹੋਰ ਅਣਸੁਖਾਵੀਂ ਦੁਰਘਟਨਾ ਨੂੰ ਨਜਿੱਠਣ ਲਈ ਇੱਕ ਮੌਕੇ ਡਰਿਲ ਅਭਿਆਸ ਕਰਵਾਇਆ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ,ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ.ਡੀ.ਐਮ. ਸ੍ਰੀ ਹਰਬੰਸ ਸਿੰਘ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖਾਨ,ਜ਼ਿਲ੍ਹਾ ਸਿਹਤ ਅਫ਼ਸਰ ਡਾ ਪੁਨੀਤ ਸਿੱਧੂ, ਡਾ ਮੁਨੀਰ,ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹੰਮਦ ਖ਼ਲੀਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ । ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕੁਦਰਤੀ ਆਫ਼ਤਾਂ (ਭੂਚਾਲ) ਆਉਣ ਦੀ ਸਥਿਤੀ ਜਾਂ ਕਿਸੇ ਹੋਰ ਅਣਸੁਖਾਵੀਂ ਦੁਰਘਟਨਾ ਨੂੰ ਨਜਿੱਠਣ ਸਬੰਧੀ ਸਿਵਲ,ਪੁਲਿਸ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਕੁਦਰਤੀ ਆਫ਼ਤਾਂ (ਭੂਚਾਲ) ਆਦਿ ਦੀ ਸਥਿਤੀ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ , ਇਸ ਲਈ ਮੌਕੇ ਡਰਿਲ ਕਾਲਜ ਦੇ ਅਹਾਤੇ ਵਿੱਚ ਕਰਵਾਈ ਗਈ ਹੈ ਤਾਂ ਜੋ ਨੌਜਵਾਨ ਵਿਦਿਆਰਥੀਆਂ ਨੂੰ ਵੱਧ ਵੱਧ ਟਰੇਨਿੰਗ ਦਿੱਤੀ ਜਾ ਸਕੇ । ਉਨ੍ਹਾਂ ਕਿਹਾ ਕਿ ਇਸ ਮੌਕੇ ਡਰਿਲ ਜਾਗਰੂਕਤਾ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਵਿਨਾਸ਼ਕਾਰੀ ਸਥਿਤੀਆਂ ਨਾਲ ਨਜਿੱਠਣ ਲਈ ਪਹਿਲਾ ਤੋਂ ਹੀ ਨਾਗਰਿਕਾਂ ਨੂੰ ਇਸ ਤੋਂ ਬਚਾਓ ਸਬੰਧੀ ਤਰੀਕਿਆਂ ਤੋਂ ਅਵਗਤ ਹੋਣਾ ਬਹੁਤ ਜ਼ਰੂਰੀ ਹੈ। ਇਸ ਸਬੰਧੀ ਤਜਰਬਾ ਹੋਣਾ ਲਾਜ਼ਮੀ ਹੈ, ਮੌਕੇ ਡਰਿਲ ਰਾਹੀਂ ਸੰਭਾਵਿਤ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਤਿਆਰ ਹੋਇਆ ਜਾਂ ਸਕਦਾ ਹੈ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਆਪਦੇ ਤਜਰਬੇ ਸਾਂਝੇ ਕਰਦਿਆ ਕਿਹਾ ਕਿ ਕੁਦਰਤੀ ਆਫ਼ਤ ਮੌਕੇ ਘਬਰਾਉਣ ਦੀ ਥਾਂ ਤੇ ਉਸ ਤੋਂ ਬਚਣ ਲਈ ਹੱਲ ਵੱਲ ਵੱਧ ਧਿਆਨ ਦੇਣ ਅਤੇ ਸੀਮਤ ਵਸੀਲਿਆਂ ਵਿੱਚ ਰਣਨੀਤੀ ਉਲੀਕਣ ਦੀ ਜ਼ਰੂਰਤ ਹੁੰਦੀ ਹੈ।ਉਨ੍ਹਾਂ ਵਿਭਾਗਾਂ ਨੂੰ ਅਜਿਹੇ ਸਮੇਂ ਵਿੱਚ ਹੋਰ ਵੀ ਚੌਕਸ ਹੋਣ ਲਈ ਕਿਹਾ ਕਿ ਬਚਾਓ ਟੀਮਾਂ ਦੇ ਆਉਣ ਤੋਂ ਪਹਿਲਾ ਕਾਫ਼ੀ ਚੀਜ਼ਾਂ ਦਾ ਪ੍ਰਬੰਧ ਕਰਨਾ ਪੈਦਾ ਹੈ ਜਿਵੇਂ ਆਫ਼ਤਾਂ ਪੀੜਤ ਇਲਾਕੇ ਵਿੱਚ ਖਾਣ-ਪੀਣ ਦੀਆਂ ਵਸਤਾਂ, ਦਵਾਈਆਂ , ਟਰਾਂਸਲੇਸ਼ਨ,ਸੰਚਾਰ ਅਤੇ ਰਹਿਣ-ਸਹਿਣ ਦਾ ਪ੍ਰਬੰਧ ਆਦਿ । ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਲੋਕਾਂ ਨੂੰ ਕੁਦਰਤੀ ਅਫ਼ਾਤਾਂ ਦੀ ਸਥਿਤੀ ਤੋਂ ਬਚਾਓ ਕਿਵੇਂ ਕਰੀਏ ਸਬੰਧੀ ਜਾਗਰੂਕ ਵੀ ਕਰਨਾ ਚਾਹੀਦਾ ਹੈ ਐਨ.ਡੀ.ਆਰ. ਐਫ. 7 ਬਟਾਲੀਅਨ ਬਠਿੰਡਾ ਦੇ ਸ੍ਰੀ ਬਲਜੀਤ ਸਿੰਘ ਨੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਕਿਸੇ ਵੀ ਹਾਦਸੇ ਤੋਂ ਤੁਰੰਤ ਬਾਅਦ ਕੀਤੇ ਜਾਣ ਵਾਲੇ ਉਪਰਾਲਿਆਂ ਅਤੇ ਉਨ੍ਹਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਦਰਤੀ ਆਫ਼ਤਾਂ ਜਿਵੇਂ ਕਿ ਭੁਚਾਲ, ਕਿਸੇ ਬਿਲਡਿੰਗ ਦੇ ਅਚਾਨਕ ਡਿੱਗ ਜਾਣਾ, ਹੜ੍ਹ, ਅੱਗ ਲੱਗਣ ਤੋਂ ਇਲਾਵਾ ਹੋਰ ਹਾਦਸਿਆਂ ਆਦਿ ਪਿੱਛੋਂ ਤੁਰੰਤ ਚੁੱਕੇ ਜਾਣ ਵਾਲੇ ਇਹਤਿਆਤੀ ਕਦਮਾਂ, ਸੰਚਾਰ ਵਿਵਸਥਾ ਕਾਇਮ ਕਰਨ, ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ, ਫਸੇ ਲੋਕਾਂ ਨੂੰ ਬਾਹਰ ਕੱਢਣ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਦੀ ਜ਼ਿੰਮੇਵਾਰੀ ਆਪਸੀ ਤਾਲਮੇਲ ਅਤੇ ਕੰਮਾਂ ਦੇ ਤੌਰ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ।