Friday, January 24, 2025

Malwa

ਡਵੀਜ਼ਨਲ ਕਮਿਸ਼ਨਰ ਨੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਕੀਤਾ ਜਾਗਰੂਕ

November 29, 2023 06:21 PM
SehajTimes

ਪਟਿਆਲਾ :  ਲੋਕ ਸਭਾ ਚੋਣਾਂ-2024 ਅਤੇ ਸਪੈਸ਼ਲ ਸੱਮਰੀ ਰਿਵੀਜ਼ਨ 01-01-2024 ਨੂੰ ਮੁੱਖ ਰੱਖਦੇ ਹੋਏ  ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਦਲਜੀਤ ਸਿੰਘ ਮਾਂਗਟ ਨੇ ਅੱਜ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਲਗਾਏ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਦੌਰਾ ਕਰਕੇ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਪਾਉਣ ਦੇ ਹੱਕ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2024 ਦੇ ਆਧਾਰ ’ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ  ਮਿਤੀ 27-10-2023 ਤੋਂ 09-12-2023 ਤੱਕ ਚੱਲ ਰਿਹਾ ਹੈ, ਇਸ ਦੌਰਾਨ ਹਰ ਯੋਗ ਵਿਅਕਤੀ, ਜਿਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰ ਕੇ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।

 
ਇਸ ਦੇ ਲਈ ਹੀ ਆਉਣ ਵਾਲੇ 02-12-2023 ਦਿਨ ਸ਼ਨੀਵਾਰ ਅਤੇ 03-12-2023 ਦਿਨ ਐਤਵਾਰ ਨੂੰ ਬੀ.ਐਲ.ਓਜ ਵੱਲੋਂ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ। ਜੇਕਰ ਕਿਸੇ ਵੀ ਵਿਅਕਤੀ ਨੇ ਆਪਣੀ ਵੋਟ ਵਿੱਚ ਸੋਧ ਕਰਵਾਉਣਾ ਹੈ ਜਾਂ ਨਵੀਂ ਵੋਟ ਬਣਾਉਣੀ ਹੈ ਤਾਂ ਉਹ ਆਪਣੇ ਘਰ ਦੇ ਨਜ਼ਦੀਕ ਵੀ ਇਹਨਾਂ ਕੈਂਪਾਂ ਦਾ ਲਾਭ ਉਠਾ ਸਕਦੇ ਹਨ। ਇਸ ਦੇ ਨਾਲ ਹੀ ਉਹਨਾਂ ਵੋਟਰ ਪ੍ਰਣ ਤੇ ਆਪ ਹਸਤਾਖ਼ਰ ਕਰਕੇ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਚਰਨਜੀਤ ਕੌਰ ਸੇਖੋਂ, ਅਸਿਸਟੈਂਟ ਪ੍ਰੋਫੈਸਰ ਨਵਨੀਤ ਕੌਰ ਜੇਜ਼ੀ, ਰੁਪਿੰਦਰ ਸਿੰਘ ਨੋਡਲ ਅਫ਼ਸਰ ਸਵੀਪ 115-ਪਟਿਆਲਾ, ਬੀ.ਐਲ.ਓ. ਰਾਜ ਸਿੰਗਲਾ ਅਤੇ ਸਵੀਪ ਸੈਲ ਦੇ ਮੈਂਬਰ ਮੋਹਿਤ ਕੌਸ਼ਲ ਅਤੇ ਬਰਿੰਦਰ ਸਿੰਘ ਮੌਜੂਦ ਸਨ।

Have something to say? Post your comment

 

More in Malwa

ਸੜ੍ਹਕ ਸੁਰੱਖਿਆ ਮਾਂਹ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਵਾਹਨਾਂ ਦੇ ਕੀਤੇ ਗਏ ਚਲਾਨ

ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਯੰਤੀ ਮੌਕੇ ਜੀਸਸ ਸੇਵੀਅਰ ਸਕੂਲ ਵਿਖੇ ਪਰਾਕ੍ਰਮ ਦਿਵਸ ਮਨਾਇਆ ਗਿਆ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਮਾਨ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਕਰ ਰਹੀ ਅਣਗੌਲਿਆਂ : ਮੰਗਵਾਲ 

ਕਿਸਾਨਾਂ ਨੂੰ ਟਰੈਕਟਰ ਸੜਕਾਂ ਤੇ ਲੈਕੇ ਆਉਣ ਦਾ ਸੱਦਾ

ਛਾਜਲੀ ਸਕੂਲ 'ਚ ਖਗੋਲ ਸ਼ਾਸਤਰ ਕਲੱਬ ਦੀ ਸਥਾਪਨਾ 

ਸਕੂਲ ਗਾਈਡੈਂਸ ਕਾਊਂਸਲਰਾਂ ਦਾ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਵੱਲੋਂ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਪੁਲਿਸ ਵੱਲੋਂ ਧਾਰਾ 64-ਏ ਅਧੀਨ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ਿਆਂ ਦੇ ਆਦੀ 09 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਭੇਜਿਆ : ਐਸ.ਪੀ.ਯਾਦਵ

ਰੋਜ਼ਗਾਰ ਬਿਊਰੋ ਵੱਲੋਂ ਟੈਕ ਮਹਿੰਦਰਾ ਹੈਲਥ ਕੇਅਰ ਸਮਾਰਟ ਅਕੈਡਮੀ ਦੇ ਕੋਰਸਾਂ ਲਈ ਰਜਿਸਟ੍ਰੇਸ਼ਨ ਕੈਂਪ 24 ਜਨਵਰੀ ਨੂੰ