Tuesday, April 15, 2025

Chandigarh

ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ

November 29, 2023 07:24 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਜਾਰੀ ਇਸ਼ਤਿਹਾਰ ਵਿੱਚ ਪਹਿਲੀ ਵਾਰੀ 58 ਅਸਾਮੀਆਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਅਤੇ 178 ਅਸਾਮੀਆਂ ਜਨਰਲ ਕੈਟਗਰੀ ਲਈ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿੰਨ੍ਹਾ ਕੋਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੀ ਹੈ, ਤਰਫੋਂ ਨਵਾਂ ਸ਼ਹਿਰ ਦੇ ਵਿਧਾਇਕ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਮੈਂ ਸਲਾਮ ਕਰਦੇ ਹਨ ਜਿੰਨ੍ਹਾਂ ਦੀ ਅਗਵਾਈ ਹੇਠ ਇਹ ਅਸਾਮੀਆਂ ਕੁਝ ਦੇਰ ਪਹਿਲਾਂ ਵੀ ਕੱਢੀਆਂ ਗਈਆਂ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਸ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਰਿਟ ਪਟੀਸ਼ਨ ਦਾਖਿਲ ਹੋ ਗਈ। ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਸਾਰੀਆਂ ਅਸਾਮੀਆਂ ਦੀ ਭਰਤੀ ਲਈ 23 ਨਵੰਬਰ 2023 ਨੂੰ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕੁੱਲ 58 ਅਸਾਮੀਆਂ ਵਿੱਚ 12 ਐਡੀਸ਼ਨਲ ਐਡਵੇਕੇਟ ਜਨਰਲ, 5 ਸੀਨੀਅਰ ਡਿਪਟੀ ਐਡਵੋਕੇਟ ਜਨਰਲ, 16 ਡਿਪਟੀ ਐਡਵੋਕੇਟ ਜਨਰਲ, 23 ਅਸਿਸਟੈਂਟ ਐਡਵੋਕੇਟ ਜਨਰਲ ਅਤੇ 2 ਐਡਵੋਕੇਟ ਆਨ ਰਿਕਾਰਡ ਦੀਆਂ ਅਸਾਮੀਆਂ ਸ਼ਾਮਿਲ ਹਨ।
 
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਈ ਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੇ ਰਾਜ ਕੀਤਾ ਪਰ ਸੂਬੇ ਵਿੱਚ 34 ਫੀਸਦੀ ਆਬਾਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਹੋਣ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਲਾਅ ਅਫਸਰਾਂ ਦੀ ਨਿਯੁਕਤੀ ਵੇਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਕੀਲਾਂ ਲਈ ਰਾਖਵਾਂਕਰਨ ਨਹੀਂ ਕੀਤਾ। ਉਨ੍ਹਾਂ ਕਿਹਾ, “ਜਦੋਂ ਮੈਂ ਪਹਿਲੀ ਵਾਰ ਵਿਧਾਨ ਸਭਾ ਵਿੱਚ ਚੁਣ ਕੇ ਆਇਆ ਸੀ ਤਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਪਹਿਲਾ ਬਿੱਲ ਐਡਵੋਕੇਟ ਜਨਰਲ ਦੀ ਅਪਾਇੰਟਮੈਂਟ ਬਾਰੇ ਲੈ ਕੇ ਆਏ ਸਨ ਅਤੇ ਮੈਂ ਪਹਿਲਾ ਪ੍ਰਸ਼ਨ ਮੈਂ ਇਸ ਮੁਕੱਦਸ ਹਾਊਸ ਵਿੱਚ ਇਨ੍ਹਾਂ ਅਸਾਮੀਆਂ ਦੀ ਰਿਜਰਵੇਸ਼ ਬਾਰੇ ਚੁੱਕਿਆ ਸੀ। ਲੇਕਿਨ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ, ਜੋ ਮੈਂ ਸਮਝਦਾ ਸਦੀਆਂ ਤੋਂ ਦਲਿਤਾਂ ਦੇ ਨਾਂਅ ‘ਤੇ ਵੋਟਾਂ ਲੈ ਕੇ ਧੋਖਾ ਕਰਦੀ ਰਹੀ ਹੈ।“ ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਪਹਿਲ ਵਾਰ ਪੰਜਾਬ ਦੇ ਉਨ੍ਹਾਂ ਗਰੀਬ ਲੋਕਾਂ ਦੇ ਬੱਚਿਆਂ ਨੂੰ, ਜਿਹੜੇ ਦਿਹਾੜੀ ਕਰਕੇ ਤੇ ਬੜੀ ਮਿਹਨਤ ਮੁਸ਼ੱਕਤ ਕਰਕੇ ਆਪਣੇ ਬੱਚਿਆਂ ਨੂੰ ਵਕੀਲ ਬਣਾਉਂਦੇ ਹਨ ਆਪਣੇ ਬੱਚਿਆਂ ਨੂੰ ਹਾਇਰ ਐਜੂਕੇਸ਼ਨ ਦਿਵਾਉਂਦੇ ਹਨ, ਲਈ ਰਾਖਵਾਂਕਰਨ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਦੇ ਅੰਦਰ-ਅੰਦਰ ਇਹ ਪੋਸਟਾਂ ਭਰ ਲਈਆਂ ਜਾਣਗੀਆਂ ਅਤੇ ਇਹ ਐਡਵੋਕੇਟ ਹਾਈਕੋਰਟ ਵਿੱਚ ਆਪਣੀ ਡਿਊਟੀ ਨਿਭਾਉਣਗੇ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਦਲਿਤ ਭਾਈਚਾਰੇ ਲਈ ਅੱਜ ਇਤਿਹਾਸਕ ਦਿਨ ਹੈ ਅਤੇ ਉਹ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਉਥੇ ਹੀ ਇਹ ਧਿਆਨ ਦਿਵਾਊ ਮਤਾ ਲਿਆਉਣ ਲਈ ਮੈਂਬਰ ਸਾਹਿਬ ਦਾ ਵੀ ਧੰਨਵਾਦ ਕਰਨਾ ਚਾਹੁੰਦੇ ਹਨ।

Have something to say? Post your comment

 

More in Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ 15 ਅਪ੍ਰੈਲ 2025 ਤੱਕ ਵੈਬਸਾਈਟ https://pminternship.mca.gov.in ਤੇ ਹੋ ਸਕਦਾ ਹੈ ਅਪਲਾਈ

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ