Friday, November 22, 2024

Malwa

ਆਮ ਲੋਕਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ਤੇ ਵਾਹਨ ਚਲਾਉਣ 'ਤੇ ਪਾਬੰਦੀ

November 30, 2023 02:20 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ  ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ .ਫਤਹਿਗੜ੍ਹ ਸਾਹਿਬ ਦੀ ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ(ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਅਜਿਹੇ ਰੰਗ ਦੀ ਵਰਦੀ ਜਾਂ ਵਾਹਨ ਦੀ ਵਰਤੋਂ ਸਮਾਜ ਵਿਰੋਧੀ ਤੱਤਾਂ ਵੱਲੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ

ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵੱਖਰੇਪਣ ਨੂੰ ਯਕੀਨੀ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਆਮ ਵਿਅਕਤੀਆਂ ਵੱਲੋਂ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ  29 ਜਨਵਰੀ 2024  ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ