Thursday, November 21, 2024

Chandigarh

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ

December 02, 2023 12:18 PM
SehajTimes
 ਡੇਰਾ ਬੱਸੀ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਸੂਬੇ ਵਿੱਚ ਕਰੀਬ 12000 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ। ਡੇਰਾ ਬੱਸੀ ਬਲਾਕ ਦੇ ਪਿੰਡ ਭਗਵਾਸੀ ਵਿਖੇ ਅੱਜ ਬਾਅਦ ਦੁਪਹਿਰ 53 ਏਕੜ ਪੰਚਾਇਤੀ ਜ਼ਮੀਨ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਬਜ਼ਿਆਂ ਵਿਰੁੱਧ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ।
 
 
 
ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਕੁੱਲ 64 ਏਕੜ ਪੰਚਾਇਤੀ ਜ਼ਮੀਨ ਕਬਜ਼ੇ ਹੇਠ ਸੀ ਪਰ ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁੱਲ 64 ਵਿੱਚੋਂ 11 ਏਕੜ ਜ਼ਮੀਨ ’ਤੇ ਫ਼ਿਲਹਾਲ ਸਟੇਅ ਲਗਾ ਦਿੱਤੀ ਹੈ, ਇਸ ਲਈ ਅੱਜ ਬਾਕੀ ਰਹਿੰਦੀ 53 ਏਕੜ ਜ਼ਮੀਨ ਵਿਭਾਗ ਵਲੋਂ ਆਪਣੇ ਕਬਜ਼ੇ ਵਿੱਚ ਲੈ ਲਈ ਗਈ ਹੈ। ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਤੱਕ ਕਰੀਬ 12000 ਏਕੜ ਜ਼ਮੀਨ ਕਬਜ਼ਿਆਂ ਤੋਂ ਮੁਕਤ ਕਰਵਾਈ ਜਾ ਚੁੱਕੀ ਹੈ,
 
 
ਜਿਸ ਨਾਲ ਪੰਚਾਇਤੀ ਜ਼ਮੀਨਾਂ ਦੇ ਮਾਲੀਏ ਵਿੱਚ 50 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਕਿਉਂਕਿ ਕਬਜ਼ਾ-ਮੁਕਤ ਕਰਵਾਈਆਂ ਗਈਆਂ ਜ਼ਮੀਨਾਂ ਅੱਗੇ ਪਿੰਡ ਦੇ ਵਸਨੀਕਾਂ ਨੂੰ ਚਕੋਤੇ 'ਤੇ ਖੇਤੀ/ਵਾਹੀ ਲਈ ਦਿੱਤੀਆਂ ਗਈਆਂ ਹਨ। ਸ. ਭੁੱਲਰ ਨੇ ਦੱਸਿਆ ਕਿ ਅੱਜ ਖ਼ਾਲੀ ਕਰਵਾਈ ਗਈ ਪੰਚਾਇਤੀ ਜ਼ਮੀਨ ਦੀ ਕੀਮਤ 40 ਤੋਂ 45 ਕਰੋੜ ਰੁਪਏ ਹੈ ਕਿਉਂਕਿ ਇਹ ਉਦਯੋਗਿਕ ਜ਼ੋਨ ਵਿੱਚ ਆਉਂਦੀ ਹੈ। ਕੈਬਨਿਟ ਮੰਤਰੀ ਨੇ ਪੰਚਾਇਤੀ ਜ਼ਮੀਨਾਂ ਦੇ ਕੇਸਾਂ ਨਾਲ ਨਜਿੱਠਣ ਵਾਲੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਤਾਂ ਜੋ ਜ਼ਮੀਨ ਵਾਪਸ ਲਈ ਜਾ ਸਕੇ ਅਤੇ ਇਹ ਪੰਚਾਇਤਾਂ ਲਈ ਆਮਦਨੀ ਦਾ ਸਰੋਤ ਬਣ ਸਕੇ।
 
 
ਉਨ੍ਹਾਂ ਨੇ ਸੂਬੇ ਭਰ ਵਿੱਚ ਉਹ ਪੰਚਾਇਤੀ ਜ਼ਮੀਨਾਂ ਜੋ ਅਜੇ ਵੀ ਨਾਜਾਇਜ਼ ਕਬਜ਼ਿਆਂ ਅਧੀਨ ਹਨ, ਦੇ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਸਵੈ-ਨਿਰਭਰ ਸੂਬਾ ਬਣਾਉਣ ਅਤੇ ਇਸ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸੂਬਾ ਸਰਕਾਰ ਦੇ ਉਪਰਾਲੇ ਵਿੱਚ ਮਦਦ ਕਰਨ ਲਈ ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੱਡਣ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਸੰਯੁਕਤ ਡਾਇਰੈਕਟਰ (ਸ਼ਾਮਲਾਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ.ਐਸ.ਪੀ ਡੇਰਾ ਬੱਸੀ ਸ੍ਰੀਮਤੀ ਦਰਪਨ ਆਹਲੂਵਾਲੀਆ, ਤਹਿਸੀਲਦਾਰ ਡੇਰਾ ਬੱਸੀ ਕੁਲਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰਪਾਲ ਸਿੰਘ ਚੌਹਾਨ ਅਤੇ ਬੀ.ਡੀ.ਪੀ.ਓ ਬਲਾਕ ਡੇਰਾ ਬੱਸੀ ਰਵਨੀਤ ਕੌਰ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ