ਸੁਨਾਮ : ਮੁਲਕ ਦੇ ਤਿੰਨ ਸੂਬਿਆਂ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਅਤੇ ਸ਼ਾਨਦਾਰ ਜਿੱਤ ਦਾ ਜਸ਼ਨ ਐਤਵਾਰ ਨੂੰ ਸੁਨਾਮ ਵਿਖੇ ਭਾਜਪਾ ਦੇ ਸੂਬਾਈ ਆਗੂ ਵਿਨੋਦ ਗੁਪਤਾ ਦੀ ਅਗਵਾਈ ਹੇਠ ਵਰਕਰਾਂ ਨੇ ਲੱਡੂ ਵੰਡਕੇ ਜਸ਼ਨ ਮਨਾਇਆ। ਪੁਰਾਣੀ ਅਨਾਜ ਮੰਡੀ ਵਿੱਚ ਵੱਡੀ ਗਿਣਤੀ ਇਕੱਠੇ ਹੋਏ ਪਾਰਟੀ ਵਰਕਰਾਂ ਨੇ ਲੱਡੂ ਵੰਡਕੇ ਵਧਾਈਆਂ ਦਿੱਤੀਆਂ। ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਭਾਜਪਾ ਆਗੂ ਵਿਨੋਦ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਅਤੇ ਡੁੱਬਦੀ ਆਰਥਿਕਤਾ ਨੂੰ ਭਾਜਪਾ ਹੀ ਬਚਾਅ ਸਕਦੀ ਹੈ। ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਪੱਖੀ, ਕਿਸਾਨ ਪੱਖੀ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨੂੰ ਵਿਕਾਸ ਪ੍ਰੋਜੈਕਟ ਦੇ ਰਹੀ ਹੈ। ਪੰਜਾਬ ਦੇ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਜ਼ਾਕ ਉਡਾਉਣ ਵਾਲਿਆਂ ਤੋਂ ਪੰਜਾਬ ਦੀ ਜਨਤਾ ਨੂੰ ਸੁਚੇਤ ਰਹਿਣ ਦੀ ਲੋੜ ਹੈ। ਪੂਰਾ ਦੇਸ਼ ਭਾਜਪਾ ਨੂੰ ਸਵੀਕਾਰ ਕਰ ਰਿਹਾ ਹੈ ਅਤੇ ਕੇਂਦਰ ਵਿੱਚ ਕੋਈ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਨਹੀਂ ਹੈ ਜਦੋਂ ਕਿ ਬਾਕੀ ਪਾਰਟੀਆਂ ਵਿੱਚ ਪਰਿਵਾਰਵਾਦ ਦਾ ਬੋਲਬਾਲਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਆਕਾ ਨੂੰ ਖੁਸ਼ ਕਰਨ ਲਈ ਸੂਬੇ ਦੀ ਜਨਤਾ ਦੇ ਟੈਕਸਾਂ ਦਾ ਪੈਸਾ ਜਹਾਜ਼ ਦੀ ਵਰਤੋਂ ਚੋਣਾਂ ਵਾਲੇ ਸੂਬਿਆਂ ਵਿੱਚ ਕਰਕੇ ਬਰਬਾਦ ਕਰ ਦਿੱਤਾ ਲੇਕਿਨ ਵੋਟਾਂ ਨੋਟਾ ਤੋਂ ਵੀ ਘੱਟ ਪਈਆਂ ਹਨ। ਉਨ੍ਹਾਂ ਕਿਹਾ ਕਿ ਚੁਟਕਲੇ ਬਾਜ਼ੀ ਜ਼ਿਆਦਾ ਸਮਾਂ ਨਹੀਂ ਚੱਲਦੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਦੀਵਾਨ ਗੋਇਲ, ਡਾਕਟਰ ਜਗਮਹਿੰਦਰ ਸੈਣੀ, ਸਾਬਕਾ ਕੌਂਸਲਰ ਲਛਮਣ ਰੈਗਰ, ਸ਼ੰਕਰ ਬਾਂਸਲ, ਸਾਬਕਾ ਕੌਂਸਲਰ ਮੋਨਿਕਾ ਗੋਇਲ, ਅਸ਼ੋਕ ਗੋਇਲ, ਯੋਗੇਸ਼ ਗਰਗ, ਸੁਮਨ ਸਿੰਗਲਾ, ਮੀਨਾਕਸ਼ੀ ਬੱਤਰਾ, ਭੀਮ ਨਾਗਰਾ, ਦਰਸ਼ਨ ਸਿੰਘ ਨੀਲੋਵਾਲ, ਮਾਨਸੀ ਜਿੰਦਲ, ਰਜਤ ਸ਼ਰਮਾ, ਗੁਰਸਿਮਰਤ ਸਿੰਘ ਜਖੇਪਲ, ਵਿਕਾਸ ਸਿੰਗਲ, ਕੁਲਦੀਪ ਸੇਠੀ, ਪਰਮਿੰਦਰ ਗੋਇਲ, ਸੰਦੀਪ ਜਿੰਦਲ ਲੱਕੀ, ਧੀਰਜ ਗੋਇਲ, ਮਿੰਟੂ ਸਿੰਘ, ਨਰੇਸ਼ ਕੁਮਾਰ ਬੌਰੀਆ ਅਤੇ ਹੋਰ ਆਗੂ ਹਾਜ਼ਰ ਸਨ।