Thursday, September 19, 2024

Chandigarh

ਬਨੂੰੜ ਵਿਖੇ ਸਫਾਈ ਸੇਵਕਾਂ ਦੀ ਕਰਵਾਈ ਟ੍ਰੇਨਿੰਗ

December 04, 2023 06:20 PM
SehajTimes
ਐਸ.ਏ.ਐਸ.ਨਗਰ : ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ  ਅਤੇ ਪੀ.ਐਮ.ਆਈ.ਡੀ.ਸੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦਫਤਰ ਨਗਰ ਕੌਸ਼ਲ ਬਨੂੰੜ ਵਿਖੇ ਪ੍ਰਧਾਨ ਜਗਤਾਰ ਸਿੰਘ ਕੰਬੋਜ, ਕਾਰਜ ਸਾਧਕ ਅਫਸਰ ਜਗਜੀਤ ਸਿੰਘ ਜੱਜ, ਸੁਪਰਡੈਂਟ ਸੈਨੀਟੇਸ਼ਨ ਜੰਗ ਬਹਾਦਰ, ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ, ਸੀ.ਐਫ. ਅਮਨਦੀਪ ਕੌਰ ਸਿੱਧੂ, ਸਮੂਹ ਕੌਂਸਲਰ ਅਤੇ ਹੈਲਥ ਵਿਭਾਗ ਦੀ ਟੀਮ ਦੇ ਹੇਠ ਸਵੱਛ ਭਾਰਤ ਮਿਸ਼ਨ 2.0 ਤਹਿਤ ਨਗਰ ਕੌਂਸਲ ਬਨੂੰੜ ਵਿਖੇ ਸਫਾਈ ਕਰਮਚਾਰੀਆਂ ਦੀ ਕੈਪੇਸਟੀ ਬਿਲਡਿੰਗ ਟਰੇਨਿੰਗ ਕਰਵਾਈ ਗਈ। ਜਿਸ ਵਿੱਚ ਸਫਾਈ ਸੇਵਕਾਂ ਅਤੇ ਰੈਗ ਪਿੱਕਰਜ਼ ਨੂੰ ਸਵੱਛ ਸਰਵੇਖਣ 2023, ਗਾਰਬੇਜ ਫਰੀ ਸਿਟੀ, ਓ.ਡੀ.ਐਫ ਡਬਲ ਪਲੱਸ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਦਫਤਰ ਨਗਰ ਕੌਂਸਲ ਬਨੂੰੜ ਵਿਖੇ ‘ਜ਼ੀਰੋ ਵੇਸਟ ਈਵੈਂਟ’ ਕਰਵਾਇਆ ਗਿਆ। ਇਸ ਮੌਕੇ ਸੀ.ਐਫ. ਅਮਨਦੀਪ ਕੌਰ ਸਿੱਧੂ ਵੱਲੋਂ ‘ਸੋਲੇਡ ਵੇਸਟ ਮੈਨੇਜਮੈਂਟ, ਡੋਰ ਟੂ ਡੋਰ ਕੁਲੈਕਸ਼ਨ, ਸੋਰਸ ਸੈਗਰੀਗੇਸ਼ਨ’, ਜੈਵਿਕ ਖਾਦ ਨੂੰ ਤਿਆਰ ਕਰਨ ਦੀ ਵਿਧੀ, ਸ਼ਹਿਰ ਨੂੰ ਪਲਾਸਟਿਕ ਫਰੀ ਸਿਟੀ ਬਣਾਉਣ ਸਬੰਧੀ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ‘ਵਿਸ਼ਵ ਟੁਆਇਲਟ ਸਫਾਈ ਦਿਵਸ’ ਸ਼ੁਰੂ ਕੀਤਾ ਗਿਆ
 
 
ਜਿਸ ਵਿੱਚ ਸਾਰੇ ਸਫਾਈ ਸੇਵਕ ਅਤੇ ਵੇਸਟ ਕੁਲੈਕਟਰਾਂ ਨੂੰ ਵੱਧ ਤੋਂ ਵੱਧ ਭਾਗ ਲੈਣ ਅਤੇ ਪਬਲਿਕ ਟੁਆਇਲਟਸ ਦੀ ਸਹੀ ਢੰਗ ਨਾਲ ਵਰਤੋਂ, ਇਸਦੀ ਸਾਂਭ-ਸੰਭਾਲ ਤੇ ਸਾਫ-ਸਫਾਈ ਵਿੱਚ ਸਹਿਯੋਗ ਦਿੱਤੇ ਜਾਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਫਾਈ ਸੇਵਕਾਂ ਅਤੇ ਰੈਗ ਪਿੱਕਰਜ਼ ਨੂੰ ਗਰਮ ਟਰੈਕ ਸੂਟ, ਜੂਟ ਬੈਗ ਅਤੇ ਮੈਟਲ ਥਰਮਸ ਬੋਤਲਾਂ ਵੰਡੀਆਂ ਗਈਆਂ ਅਤੇ ਸਮੂਹ ਕਰਮਚਾਰੀਆਂ ਨੂੰ ਸਟੀਲ ਦੇ ਬਰਤਨਾਂ ਚ ਦੁਪਹਿਰ ਦਾ ਖਾਣਾ ਵੀ ਵਰਤਾਇਆ ਗਿਆ, ਤਾਂ ਜੋ ਪਲਾਸਟਿਕ ਅਤੇ ਡਿਸਪੋਜ਼ਲ ਵੇਸਟ ਬਾਰੇ ਪ੍ਰਭਾਵਸ਼ਾਲੀ ਸੁਨੇਹਾ ਵੀ ਦਿੱਤਾ ਜਾ ਸਕੇ। ਇਸ ਦੇ ਨਾਲ ਹੀ ਸੀਨੀਅਰ ਮੈਡੀਕਲ ਅਫਸਰ ਬਨੂੰੜ ਟੀਮ ਵੱਲੋ ਵਿਸ਼ਵ ਏਡਜ਼ ਦਿਵਸ ਮੌਕੇ ਸਫਾਈ ਸੇਵਕਾਂ ਨੂੰ ਏਡਜ਼ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਮੂਹ ਸਫਾਈ ਸੇਵਕਾਂ ਨੂੰ ਸਮੇਂ ਸਮੇਂ ਮੈਡੀਕਲ ਚੈਕਅਪ ਕਰਵਾਉਣ ਬਾਰੇ ਸਲਾਹ ਦਿੱਤੀ।
 

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ