Sunday, September 08, 2024
BREAKING NEWS
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਵਾਪਸੀਟੋਲ ਪਲਾਜ਼ੇ ‘ਤੇ FASTag ਦੀ ਥਾਂ ‘ਤੇ ਆ ਰਿਹੈ GNSSਕੁਮਕੁਮ ਭਾਗਿਆ ਫੇਮ ਆਸ਼ਾ ਸ਼ਰਮਾ ਦਾ ਹੋਇਆ ਦੇਹਾਂਤ

Chandigarh

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

December 05, 2023 06:33 PM
SehajTimes

ਚੰਡੀਗੜ੍ਹ : ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ। ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਖਿਲਾਫ਼ ਕਿਸੇ ਤਰ੍ਹਾਂ  ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜ ਦਿੱਤਾ ਹੈ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਭੇਜਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਸਖਤੀ ਨਾਲ ਜਾਰੀ ਰਹਿਣੀ ਚਾਹੀਦੀ ਹੈ ਅਤੇ ਹੇਠਲੇ ਪੱਧਰ ’ਤੇ ਵੀ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਨੂੰ ਸਮੱਗਲਰਾਂ ਦੀ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਦੇਲਰੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਸਮਰਪਿਤ ਹੋ ਕੇ ਨਿਭਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ਼ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਅਤੇ ਸੂਬੇ ਵਿੱਚੋਂ ਇਸ ਲਾਹਨਤ ਦਾ ਖੁਰਾ-ਖੋਜ ਮਿਟਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਪੁਲਿਸ ਅਫਸਰਾਂ ਨੂੰ ਹਦਾਇਤ ਕੀਤੀ ਕਿ ਡਿਊਟੀ ਨਿਭਾਉਂਦੇ ਸਮੇਂ ਪੰਜਾਬ ਪੁਲਿਸ ਨੂੰ ਆਪਣਾ ਸ਼ਾਨਦਾਰ ਰਿਕਾਰਡ ਹਰ-ਹਾਲ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਉਤੇ ਪਹਿਰਾ ਦੇਣਾ ਪੁਲਿਸ ਅਫਸਰਾਂ ਦੀ ਸਭ ਤੋਂ ਵੱਧ ਤਰਜੀਹ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਗਠਿਤ ਅਪਰਾਧ ਦੇ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਬਰੀ ਵਸੂਲੀ ਅਤੇ ਫਿਰੌਤੀ ਦੇ ਮਾਮਲਿਆਂ ਨੂੰ ਰੋਕਣ ਅਤੇ ਸੁਲਝਾਉਣ ਉਤੇ ਵਧੇਰੇ ਧਿਆਨ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਦੇ ਮੁਤਾਬਕ ਆਪਣੀ ਡਿਊਟੀ ਨਿਰਪੱਖ ਅਤੇ ਸਖ਼ਤ ਮਿਹਨਤ ਨਾਲ ਨਿਭਾਉਣੀ ਚਾਹੀਦੀ ਹੈ। ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹੇ ਦੇ ਦੌਰੇ ਕਰਨ ਦੇ ਆਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਸੁਲਝਾਉਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਹੋਵੇਗੀ ਜੋ ਆਮ ਲੋਕਾਂ ਨਾਲ ਸਬੰਧਤ ਮਸਲੇ ਸੁਲਝਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਭਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਖਾਸ ਕਰਕੇ ਬਾਜ਼ਾਰਾਂ ਵਿੱਚ ਚੌਕਸੀ ਵਧਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਦੁਸ਼ਮਣ ਤਾਕਤਾਂ ਨੂੰ ਨੱਥ ਪਾ ਕੇ ਸੂਬੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਸਮੇਂ ਦੀ ਲੋੜ ਹੈ।

 

ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਅਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖੇਤਰ ਵਾਲੇ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਹੈ ਤਾਂ ਉਸ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਗਤੀਵਿਧੀ ਦੀ ਸਖ਼ਤੀ ਨਾਲ  ਪੜਤਾਲ ਕੀਤੀ ਜਾਵੇ ਅਤੇ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੋਈ ਇਸ ਅਪਰਾਧ ਨੂੰ ਅੰਜ਼ਾਮ ਦਿੰਦਾ ਹੈ ਤਾਂ ਉਸ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਜੇਲ੍ਹਾਂ ਵਿੱਚ ਮੋਬਾਈਲ ਫੋਨਾਂ ਦੀ ਵਰਤੋਂ ਸਬੰਧੀ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਇਸ ਗੈਰ-ਕਾਨੂੰਨੀ ਗਤੀਵਿਧੀ ਨੂੰ ਤੁਰੰਤ ਰੋਕਣ ਲਈ ਆਖਿਆ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਲ੍ਹ ਸਟਾਫ਼ ਅਤੇ ਪੁਲਿਸ ਵੱਲੋਂ ਅਜਿਹੀ ਢਿੱਲਮੱਠ ਅਣ-ਉਚਿਤ ਅਤੇ ਨਾ-ਸਹਿਣਯੋਗ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀ ਗਤੀਵਿਧੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਕੁਤਾਹੀ ਲਈ ਜ਼ਿੰਮੇਵਾਰ ਸਟਾਫ਼ ਜਾਂ ਅਧਿਕਾਰੀ ਖ਼ਿਲਾਫ਼ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Have something to say? Post your comment

 

More in Chandigarh

ਏਸ਼ੀਅਨ ਪੈਸੀਫਿਕ ਵਕੀਲਾਂ ਦੇ ਮੀਤ ਪ੍ਰਧਾਨ ਬਣੇ ਜਸਪਾਲ ਸਿੰਘ ਦੱਪਰ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਮੁਫਤ ਹੋਮਿਓਪੈਥਿਕ ਮੈਡੀਕਲ ਚੈਕਅਪ ਕੈਂਪ ਲਗਾਇਆ

ਅਧਿਆਪਕ ਦਿਵਸ ਮੌਕੇ ਬੱਚਿਆਂ ਨੇ ਕੀਤਾ ਅਧਿਆਪਕਾਂ ਦਾ ਸਨਮਾਨ

ਰਾਜ ਭਵਨ ਵਿਖੇ ਆਯੋਜਿਤ ਸਮਾਗਮ ਦੌਰਾਨ ਪ੍ਰਿੰਸੀਪਲ ਸ਼੍ਰੀਮਤੀ ਆਸ਼ਾ ਰਾਣੀ ਦਾ ਸਨਮਾਨ

ਪਿੰਡ ਦੀ ਪਹੁੰਚ ਸੜਕ ਬੁਰੀ ਤਰ੍ਹਾਂ ਟੁੱਟਣ ਕਾਰਨ ਵਸਨੀਕ ਪਰੇਸ਼ਾਨ

ਦੁਆਬਾ ਗਰੁੱਪ ਨੇ ਕੀਤਾ ਅਧਿਆਪਕ ਦਿਵਸ ਤੇ ਅਧਿਆਪਕਾਂ ਦਾ ਸਨਮਾਨ

ਏਆਈਕੇਸੀਸੀ ਅਤੇ ਬੀਕੇਯੂ ਦੇ ਵਫ਼ਦ ਨੇ ਫੂਡ ਪ੍ਰੋਸੈਸਿੰਗ ਅਤੇ ਰੇਲਵੇ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ

ਕੇਂਦਰ ਸਰਕਾਰ ਤੋਂ ਰਾਜ ਸਰਕਾਰਾਂ ਦੇ ਸਲਾਹ-ਮਸ਼ਵਰੇ ਅਤੇ ਭਾਈਵਾਲੀ ਵਿੱਚ ਖੇਤੀ ਬਾਰੇ ਇੱਕ ਰਾਸ਼ਟਰੀ ਨੀਤੀ ਲਿਆਉਣ ਦੀ ਮੰਗ

ਅਧਿਆਪਕ ਦਿਵਸ ਮਨਾਇਆ