Friday, December 27, 2024

Chandigarh

ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

December 05, 2023 07:15 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮੰਗਲਵਾਰ ਨੂੰ ਮਿਲਕ ਪਲਾਂਟ ਮੁਹਾਲੀ ਵਿਖੇ ਤਾਇਨਾਤ ਮੈਨੇਜਰ( ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸੁਖਬੀਰ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜੋ ਕਿ ਉਕਤ ਮਿਲਕ ਪਲਾਂਟ ਵਿੱਚ ਇੱਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਸਬੰਧੀ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਉਕਤ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਆਂਗਣਵਾੜੀ ਕੇਂਦਰਾਂ ਦਾ ਪੰਜਾਬ ਸਰਕਾਰ ਵੱਲੋਂ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਪੰਜਾਬ ਗੌਰਮਿੰਟ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ

ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ: ਆਲੋਕ ਸ਼ੇਖਰ

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ