ਮਾਲੇਰਕੋਟਲਾ : ਅੱਜ ਇੱਥੇ ਮੁਲਾਜ਼ਮ ਯੂਨਾਈਟਿਡ ਔਰਗੇਨਾਈਜ਼ੇਸ਼ਨ ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ. ਡਵੀਜ਼ਨ ਮਾਲੇਰਕੋਟਲਾ ਵੱਲੋਂ ਡਵੀਜ਼ਨ ਮਾਲੇਰਕੋਟਲਾ ਦੇ ਮੇਨ ਗੇਟ ਅੱਗੇ ਸੀ.ਆਰ.ਏ.-295/19 ਦੇ ਪਰਖਕਾਲ ਪੂਰਾ ਕਰ ਚੁੱਕੇ ਸਾਥੀਆਂ ਦੀਆਂ ਤਨਖ਼ਾਹਾਂ ਨਾ ਬਣਨ ਅਤੇ ਸਹਾਇਕ ਲਾਈਨਮੈਨਾਂ ਤੇ ਕ੍ਰਾਈਮ ਬ੍ਰਾਂਚ ਵੱਲੋਂ ਪਾਏ ਗਏ ਝੂਠੇ ਪਰਚਿਆਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਹਰਵਿੰਦਰ ਸਿੰਘ ਬਨਭੌਰਾ ਪ੍ਰੈਸ ਸਕੱਤਰ ਨੇ ਦੱਸਿਆ ਕਿ ਮੁਲਾਜ਼ਮ ਯੂਨਾਈਟਿਡ ਔਰਗੇਨਾਈਜ਼ੇਸ਼ਨ ਮਾਲੇਰਕੋਟਲਾ ਵੱਲੋਂ ਪ੍ਰੈਸ ਨੂੰ ਜਾਰੀ ਕੀਤੀ ਗਈ। ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਮਿਤੀ 12-12-2023 ਨੂੰ ਬਿਜਲੀ ਮੰਤਰੀ ਪੰਜਾਬ ਦੇ ਸ਼੍ਰੀ ਅੰਮ੍ਰਿਤਸਰ ਸਾਹਿਬ ਸਥਿਤ ਘਰ ਅੱਗੇ ਲਗਾਏ ਜਾਣ ਵਾਲੇ ਧਰਨੇ ਦਾ ਪ੍ਰੋਗਰਾਮ ਉਲੀਕਿਆ ਗਿਆ। ਬੁਲਾਰੇ ਸਾਥੀਆਂ ਵੱਲੋਂ ਮੰਗ ਕੀਤੀ ਗਈ ਕਿ ਜੇਕਰ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਸਾਡੀਆਂ ਹੱਕੀ ਤੇ ਜਾਇਜ਼ ਮੰਗਾਂ ਜਿਵੇਂ ਕਿ ਸੀ.ਆਰ.ਏ.-295/19 ਦੀਆਂ ਰੈਗੂਲਰ ਤਨਖ਼ਾਹਾਂ, ਝੂਠੇ ਪਰਚੇ ਰੱਦ, ਰਹਿੰਦੇ ਸਾਥੀਆਂ ਨੂੰ ਰੋਜ਼ਗਾਰ, 3 ਸਾਲ ਪੂਰਾ ਕਰ ਚੁੱਕੇ ਸਹਾਇਕ ਲਾਈਨਮੈਨਾਂ ਨੂੰ ਲਾਈਨਮੈਨ ਬਣਾਉਣ, ਬਰਾਬਰ ਕੰਮ ਕਰਦੇ ਕਰਮਚਾਰੀਆਂ ਨੂੰ 7ਵੇਂ ਪੇ-ਕਮਿਸ਼ਨ ਮੁਤਾਬਿਕ ਪੇ-ਸਕੇਲ ਦੀ ਬਜਾਇ 6ਵੇਂ ਪੇ-ਸਕੇਲ ਦੇਣਾ, ਪੁਰਾਣੀ ਪੈਨਸ਼ਨ ਬਹਾਲ ਕਰਨਾ ਆਦਿ ਦਾ ਮਿਤੀ 12 ਦਸੰਬਰ 2023 ਤੋਂ ਪਹਿਲਾਂ ਹੱਲ ਨਹੀਂ ਕਰਦੀ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਸਾਰੀ ਜ਼ਿੰਮੇਵਾਰੀ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਰੋਸ ਧਰਨੇ ਵਿੱਚ ਸਾਬਰ ਅਲੀ ਰਟੋਲਾਂ ਡਵੀਜ਼ਨ ਪ੍ਰਧਾਨ ਮਾਲੇਰਕੋਟਲਾ, ਜਸਵੀਰ ਸਿੰਘ ਡਵੀਜ਼ਨ ਮੀਤ ਪ੍ਰਧਾਨ, ਸ਼ਿਵ ਕੁਮਾਰ ਡਵੀਜ਼ਨ ਜਨਰਲ ਸਕੱਤਰ, ਰਾਜਵਿੰਦਰ ਸਿੰਘ ਪ੍ਰਧਾਨ ਸਬ-ਡਵੀਜ਼ਨ ਸੰਦੌੜ, ਹਰਦੀਪ ਸਿੰਘ ਪ੍ਰਧਾਨ ਸਬ-ਡਵੀਜ਼ਨ ਸ਼ੇਰਵਾਨੀਕੋਟ, ਸੁਰਿੰਦਰਪਾਲ ਸਿੰਘ ਧੀਮਾਨ ਪ੍ਰਧਾਨ ਸਬ-ਡਵੀਜ਼ਨ ਸਿਟੀ-1 ਮਾਲੇਰਕੋਟਲਾ, ਕਮਲਦੀਪ ਸਿੰਘ ਪ੍ਰਧਾਨ ਸਬ-ਡਵੀਜ਼ਨ ਸਿਟੀ-2 ਮਾਲੇਰਕੋਟਲਾ, ਗੁਰਦੇਵ ਸਿੰਘ ਪ੍ਰਧਾਨ ਸਬ-ਡਵੀਜ਼ਨ ਲਸੋਈ ਤੋਂ ਇਲਾਵਾ ਮੁਲਾਜ਼ਮ ਯੂਨਾਈਟਿਡ ਔਰਗੇਨਾਈਜ਼ੇਸ਼ਨ ਦੇ ਜੁਝਾਰੂ ਮੈਂਬਰ ਹਾਜ਼ਰ ਸਨ।