Friday, November 22, 2024

Chandigarh

ਪਟਵਾਰੀ 5000 ਰੁਪਏ ਦੀ ਦੂਜੀ ਕਿਸ਼ਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

December 07, 2023 02:12 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਪਿੰਡ ਮਲਕਪੁਰ ਤਹਿਸੀਲ ਡੇਰਾ ਬਾਬਾ ਨਾਨਕ ਦੇ ਵਸਨੀਕ ਮਨਦੀਪ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।


ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ 5,000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ। ਉਸਨੇ ਦੋਸ਼ ਲਾਇਆ ਕਿ ਹੁਣ ਉਹ ਇੰਤਕਾਲ ਪ੍ਰਵਾਨ ਕਰਾਉਣ ਬਦਲੇ ਤਹਿਸੀਲਦਾਰ ਨੂੰ ਦੇਣ ਲਈ 5000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ।


ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ