Sunday, November 17, 2024
BREAKING NEWS
ਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨ

Chandigarh

ਨਗਰ ਨਿਗਮ ਲੁਧਿਆਣਾ ਦਾ ਨੰਬਰਦਾਰ ਵਿਜੀਲੈਂਸ ਵੱਲੋਂ ਕਾਬੂ

December 07, 2023 07:11 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਗਰ ਨਿਗਮ ਜ਼ੋਨ ਏ, ਲੁਧਿਆਣਾ ਦੇ ਨੰਬਰਦਾਰ ਪੰਕਜ ਕੁਮਾਰ ਨੂੰ ਇੱਕ ਸਫ਼ਾਈ ਸੇਵਕ ਤੋਂ 5,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਵਾਸੀ ਪਿੰਡ ਮੱਤੇਵਾੜਾ, ਲੁਧਿਆਣਾ ਨੇ ਉਕਤ ਮੁਲਜ਼ਮ ਪੰਕਜ ਕੁਮਾਰ ਨੰਬਰਦਾਰ ਖਿਲਾਫ਼ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ ਲਾਇਆ ਕਿ ਉਹ ਲੁਧਿਆਣਾ ਸ਼ਹਿਰ ਦੇ ਪ੍ਰੇਮ ਵਿਹਾਰ ਇਲਾਕੇ ਵਿੱਚ ਸਫ਼ਾਈ ਸੇਵਕ ਵਜੋਂ ਸਵੇਰੇ 6 ਵਜੇ ਤੋਂ 11 ਵਜੇ ਤੱਕ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਦਾ ਹੈ। ਉਸਨੇ ਅੱਗੇ ਦੱਸਿਆ ਕਿ 800 ਮੀਟਰ ਦੇ ਘੇਰੇ ਵਿੱਚ ਕੰਮ ਕਰਨ ਦੀਆਂ ਹਦਾਇਤਾਂ ਦੇ ਬਾਵਜੂਦ, ਉਸਨੂੰ 2400 ਮੀਟਰ ਦਾ ਖੇਤਰ ਦਿੱਤਾ ਗਿਆ।
 
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਨੰਬਰਦਾਰ ਨੇ ਉਸ ਨੂੰ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦੇਣ ਲਈ 5,000 ਰੁਪਏ ਮਹੀਨਾ ਰਿਸ਼ਵਤ ਦੀ ਮੰਗ ਕੀਤੀ, ਜਿਸ ਤੋਂ ਸ਼ਿਕਾਇਤਕਰਤਾ ਨੇ ਇਨਕਾਰ ਕਰ ਦਿੱਤਾ। ਇਸ ਤੋਂ ਇਲਾਵਾ ਪੰਕਜ ਕੁਮਾਰ ਨੇ ਦੁਪਹਿਰ ਦੀ ਸ਼ਿਫਟ ਵਿੱਚ ਡਿਊਟੀ ਤੋਂ ਛੋਟ ਦੇਣ ਲਈ 2,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸਬੂਤਾਂ ਸਮੇਤ ਆਨਲਾਈਨ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਸ਼ਿਕਾਇਤਕਰਤਾ ਨੇ ਪੰਕਜ ਕੁਮਾਰ ਨਾਲ ਕੀਤੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਇਸ ਰਿਕਾਡਿੰਗ ‘ਚ ਪੰਕਜ ਕੁਮਾਰ ਦੁਪਹਿਰ ਦੀ ਸ਼ਿਫਟ ਵਿੱਚ ਡਿਊਟੀ ਤੋਂ ਛੋਟ ਦੇਣ ਲਈ 2,000 ਰੁਪਏ ਪ੍ਰਤੀ ਮਹੀਨਾ ਦੀ ਬਜਾਏ 1,000 ਰੁਪਏ ਲੈਣ ਲਈ ਸਹਿਮਤ ਹੋ ਗਿਆ। ਲੁਧਿਆਣਾ ਦੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਵੱਲੋਂ ਪੜਤਾਲ ਕਰਨ ਉਪਰੰਤ ਦੋਸ਼ਾਂ ਦੀ ਪੁਸ਼ਟੀ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤਕਰਤਾ ਤੋਂ 2,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਲਜ਼ਮ 'ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 30 ਮਿਤੀ 7.12.23 ਨੂੰ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੰਬਰਦਾਰ ਪੰਕਜ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ

ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ

Weather Update : 15 ਜ਼ਿਲ੍ਹਿਆਂ ‘ਚ Smog ਦਾ ਅਲਰਟ, ਵਿਜ਼ੀਬਿਲਟੀ 100 ਮੀਟਰ ਤੱਕ ਵੀ ਨਹੀਂ

ਆਪ’ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡਗੜ੍ਹ ‘ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਸੁਨੀਲ ਜਾਖੜ ਨੇ ਵੀ ਨਵੀਂ ਵਿਧਾਨ ਸਭਾ ਲਈ ਹਰਿਆਣਾ ਨੂੰ ਜ਼ਮੀਨ ਦੇਣ ‘ਤੇ ਦਾ ਵਿਰੋਧ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ