Friday, September 20, 2024

Chandigarh

ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ

December 07, 2023 07:57 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ। ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ।


ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ। ਇੱਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਆਉਂਦੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ।


ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਸਾਲਾਂ ਵਿੱਚ ਇਕ-ਇਕ ਮੈਡੀਕਲ ਕਾਲਜ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਆਦਮੀ ਇਸ ਦਾ ਲਾਭ ਉਠਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਨਾਲ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਸੂਬਾ ਸਰਕਾਰ ਦਾ ਪ੍ਰਮੁੱਖ ਖੇਤਰ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ