ਸੁਨਾਮ : ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀ ਸਵੱਛ ਭਾਰਤ ਮੁਹਿੰਮ ਸ਼ਹਿਰਾਂ ਦੀ ਸਫ਼ਾਈ ਲਈ ਕਾਰਗਿਰ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਤਹਿਤ ਕੇਂਦਰ ਸਰਕਾਰ ਵੱਲੋਂ ਨਗਰ ਕੌਂਸਲ ਸੁਨਾਮ ਨੂੰ 1.38 ਕਰੋੜ ਦੇ ਫੰਡ ਮੁਹੱਈਆ ਕਰਵਾਏ ਗਏ ਸਨ, ਪੰਜਾਬ ਸਰਕਾਰ ਸਿਰਫ਼ ਇੱਕ ਏਜੰਸੀ ਦੇ ਤੌਰ ਤੇ ਕੰਮ ਕਰ ਰਹੀ ਹੈ। ਵੀਰਵਾਰ ਨੂੰ ਜਾਰੀ ਬਿਆਨ ਵਿੱਚ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਦੱਸਿਆ ਕਿ ਕੇੰਦਰ ਸਰਕਾਰ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ 1.38 ਕਰੋੜ ਦੇ ਫੰਡ ਜਾਰੀ ਕੀਤੇ ਗਏ ਸਨ, ਪਹਿਲਾਂ ਇਸ ਸਫਾਈ ਅਭਿਆਨ ਤਹਿਤ ਇਸ ਫੰਡ ਰਾਹੀਂ 3 ਟਰੈਕਟਰ ਤੇ ਟਰਾਲੀਆਂ, ਪਾਣੀ ਵਾਲਾ ਟੈਂਕਰ ਅਤੇ ਟਾਟਾ ਕੰਪਨੀ ਦੀ ਸਫ਼ਾਈ ਲਈ ਲੋੜੀਂਦੀ ਮਸ਼ੀਨਰੀ ਨਗਰ ਕੌਂਸਲ ਸੁਨਾਮ ਨੂੰ ਮੁਹੱਈਆ ਕਰਵਾਏ ਗਏ ਸਨ ਹੁਣ ਇਸ ਫੰਡ ਰਾਹੀਂ ਹੀ 52 ਨਵੀਆਂ ਰੇਹੜੀਆਂ ਨਗਰ ਕੌਂਸਲ ਨੂੰ ਸੌਂਪੀਆਂ ਗਈਆਂ ਹਨ। ਮੈਡਮ ਬਾਜਵਾ ਨੇ ਭਾਜਪਾ ਦੀ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਨਗਰ ਕੌਂਸਲ ਨੂੰ ਸਵੱਛ ਭਾਰਤ ਮਹਿੰਮ ਤਹਿਤ ਇਹ ਵੱਡਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਇੱਕ ਏਜੰਸੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਇਹ ਜਰੂਰੀ ਦੱਸਣਾ ਚਾਹੁੰਦੇ ਹਾਂ ਕਿ ਜੋ ਵੀ ਇਹ ਸਮਾਨ ਲਿਆਂਦਾ ਜਾ ਰਿਹਾ ਹੈ ਇਹ ਸੌ ਪ੍ਰਤੀਸ਼ਤ ਪੈਸਾ ਭਾਜਪਾ ਦੀ ਅਗਵਾਈ ਹੇਠਲੀ ਨਰਿੰਦਰ ਮੋਦੀ ਸਰਕਾਰ ਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੈਸੇ ਨਾਲ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਨਾਲ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਨੂੰ ਸਾਫ਼ ਸੁਥਰਾ ਰੱਖਣ ਲਈ ਵੱਡੀ ਮੱਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਵੀਆਂ ਆਈਆਂ ਰੇਹੜੀਆਂ ਦੀ ਮਦਦ ਨਾਲ ਹਰ ਇੱਕ ਵਾਰਡ ਦੇ ਕੋਨੇ ਕੋਨੇ ਵਿੱਚ ਸਵੱਛਤਾ ਦਾ ਸਹੀ ਤੇ ਉੱਚਿਤ ਹੱਲ ਕੀਤਾ ਜਾਵੇਗਾ।