ਭਾਰਤ ਤੌਂ ਹਰ ਸਾਲ ਬਹੁਤ ਵੱਡੀ ਗਿਣਤੀ ਵਿਚ ਵਿਦਿਆਰਥੀ ਵਿਦੇਸ਼ਾਂ ਵਿਚ ਉੱਚ ਸਿੱਖਿਆ ਹਾਸਲ ਕਰਨ ਜਾਂ ਨੌਕਰੀ ਕਰਕੇ ਆਪਣੇ ਚੰਗੇ ਭਵਿੱਖ ਦੀ ਕਾਮਨਾਂ ਕਰਦੇ ਹਨ ਇਹ ਵਿਦਿਆਰਥੀ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਤੇ ਨਿਊਜ਼ੀਲੈਡ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਇਸ ਦਰਮਿਆਨ ਵਿਦੇਸ਼ ਮੰਤਰੀ ਨੇ ਰਾਜ ਸਭਾ ਵਿੱਚ ਅਹਿਮ ਖੁਲਾਸਾ ਕੀਤਾ ਹੈ।
ਵਿਦੇਸ਼ ਰਾਜ ਮੰਤਰੀ ਵੱਲੋਂ ਰਾਜ ਸਭਾ ਵਿਚ ਇਕ ਰਿਪੋਰਟ ਪੇਸ਼ ਕੀਤੀ ਗਈ ਜਿਸ ਵਿਚ ਦੱਸਿਆ ਕਿ 2018 ਤੋਂ ਬਾਅਦ ਦੂਸਰੇ ਦੇਸ਼ਾਂ ਵਿੱਚ 403 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਉਨਾਂ ਕਿਹਾ ਕਿ ਵਿਦੇਸ਼ੀ ਧਰਤੀ ਭਾਰਤੀ ਸਟੂਡੈਟਾਂ ਲਈ ਕਬਰਿਸਤਾਨ ਬਣਦੀ ਜਾ ਰਹੀ ਹੈ। ਦੁਨੀਆਂ ਦੇ 34 ਦੇਸ਼ਾਂ ‘ਚੋਂ ਵੱਧ ਮੌਤਾਂ ਕੈਨੇਡਾ ‘ਚ ਹੋਈਆਂ ਹਨ ਜਾਰੀ ਕੀਤੇ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ 2018 ਤੋਂ ਹੁਣ ਤੱਕ 91 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਯੂਨਾਈਟਿਡ ਕਿੰਗਡਮ 48, ਰੂਸ 40, ਯੂਐਸਏ 36, ਆਸਟ੍ਰੇਲੀਆ 35, ਯੂਕਰੇਨ 21, ਜਰਮਨੀ, ਸਾਈਪ੍ਰਸ 14, ਇਟਲੀ ਤੇ ਫਿਲੀਪੀਨਜ਼ 10 ਹਨ
ਕੇਂਦਰੀ ਵਿਦੇਸ਼ ਰਾਜ ਮੰਤਰੀ ਨੇ ਵੀਰਵਾਰ ਨੂੰ ਰਾਜ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਕਿਹਾ ਹੈ ਕਿ ਸੀਨੀਆਰ ਅਧਿਕਾਰੀ ਭਾਰਤੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸੰਗਠਨਾਂ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕਰਨ ਲਈ ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਦਾ ਦੌਰਾ ਕਰਦੇ ਹਨ। ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋ ਇੱਕ ਹੈ।